Kirron Kher: ਸੰਸਦ ਮੈਂਬਰ ਕਿਰਨ ਖੇਰ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ, 8 ਕਰੋੜ ਦੀ ਧੋਖਾਧੜੀ ਦੇ ਮਾਮਲੇ ਵਿਚ ਜਾਂਚ ਸ਼ੁਰੂ
Published : Dec 14, 2023, 9:29 pm IST
Updated : Dec 14, 2023, 9:29 pm IST
SHARE ARTICLE
BJP MP Kirron Kher files cheating complaint against Chandigarh bizman
BJP MP Kirron Kher files cheating complaint against Chandigarh bizman

ਸੰਸਦ ਮੈਂਬਰ ਨੇ ਚੈਤੰਨਿਆ ਅਗਰਵਾਲ 'ਤੇ ਕਰੀਬ 8 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਾਉਂਦਿਆਂ ਐੱਸਐੱਸਪੀ ਵਿੰਡੋ 'ਤੇ ਸ਼ਿਕਾਇਤ ਦਰਜ ਕਰਵਾਈ ਹੈ।

Kirron Kher: ਚੰਡੀਗੜ੍ਹ ਪੁਲਿਸ ਨੇ ਮਨੀਮਾਜਰਾ ਨਿਵਾਸੀ ਨਿਵੇਸ਼ ਸਲਾਹਕਾਰ ਚੈਤਨਿਆ ਅਗਰਵਾਲ ਦੇ ਖਿਲਾਫ਼ ਧੋਖਾਧੜੀ ਦੀ ਜਾਂਚ ਸ਼ੁਰੂ ਕਰ ਦਿਤੀ ਹੈ, ਜਿਸ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੰਸਦ ਮੈਂਬਰ ਕਿਰਨ ਖੇਰ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਸਮੇਤ ਕਈ ਗੰਭੀਰ ਦੋਸ਼ ਲਗਾਏ ਸਨ। ਇਹ ਕਾਰਵਾਈ ਸੰਸਦ ਮੈਂਬਰ ਕਿਰਨ ਖੇਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸੰਸਦ ਮੈਂਬਰ ਨੇ ਚੈਤੰਨਿਆ ਅਗਰਵਾਲ 'ਤੇ ਕਰੀਬ 8 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਲਾਉਂਦਿਆਂ ਐੱਸਐੱਸਪੀ ਵਿੰਡੋ 'ਤੇ ਸ਼ਿਕਾਇਤ ਦਰਜ ਕਰਵਾਈ ਹੈ।

ਐੱਸਐੱਸਪੀ ਨੂੰ ਦਿਤੀ ਸ਼ਿਕਾਇਤ ਵਿਚ ਉਨ੍ਹਾਂ ਕਿਹਾ ਕਿ ਮੈਂ ਇਕ ਬਜ਼ੁਰਗ ਔਰਤ ਹਾਂ, ਮੇਰੀ ਸਿਹਤ ਖ਼ਰਾਬ ਰਹਿੰਦੀ ਹੈ, ਮੇਰੀ ਮਿਹਨਤ ਦੀ ਕਮਾਈ ਵਾਪਸ ਦਿਵਾ ਕੇ ਇਨਸਾਫ਼ ਦਿਤਾ ਜਾਵੇ। ਐੱਸਐੱਸਪੀ ਕੰਵਰਦੀਪ ਨੇ ਸ਼ਿਕਾਇਤ ਮਿਲਦਿਆਂ ਹੀ ਡੀਐਸਪੀ ਪਲਕ ਗੋਇਲ ਦੀ ਅਗਵਾਈ ਹੇਠ ਸੈਕਟਰ-26 ਥਾਣਾ ਇੰਚਾਰਜ ਦਵਿੰਦਰ ਸਿੰਘ ਨੂੰ ਜਾਂਚ ਮਾਰਕ ਕੀਤੀ। ਚੰਡੀਗੜ੍ਹ ਪੁਲਿਸ ਦੀ ਟੀਮ ਸੰਸਦ ਮੈਂਬਰ ਦੇ ਬਿਆਨ ਦਰਜ ਕਰ ਕੇ ਚੇਤੰਨਿਆ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕਰੇਗੀ। ਜੇਕਰ ਚੇਤੰਨਿਆ ਘਰ ਨਾ ਮਿਲਿਆ ਤਾਂ ਕੋਠੀ ਦੇ ਬਾਹਰ ਨੋਟਿਸ ਚਿਪਕਾਇਆ ਜਾਵੇਗਾ। ਕਿਰਨ ਖੇਰ ਨੇ ਕਿਹਾ ਕਿ ਚੇਤੰਨਿਆ ਅਗਰਵਾਲ ਨੇ 8 ਕਰੋੜ ਰੁਪਏ ਇਕ ਮਹੀਨੇ ਲਈ ਨਿਵੇਸ਼ ਕਰਨ ਲਈ ਲਏ ਸਨ। ਇਸ ਦੇ ਬਦਲੇ ਚੇਤੰਨਿਆ ਨੇ 7,44,00,000 (7 ਕਰੋੜ 44 ਲੱਖ ਰੁਪਏ) ਅਤੇ 6,56,00,000 (6 ਕਰੋੜ 56 ਲੱਖ ਰੁਪਏ) ਦੇ ਦੋ ਚੈੱਕ ਵੀ ਦਿਤੇ ਸਨ। ਚੇਤੰਨਿਆ ਦੇ ਖਾਤੇ ’ਚ ਪੈਸੇ ਨਾ ਹੋਣ ਕਾਰਨ ਪਹਿਲਾ ਚੈੱਕ ਬਾਊਂਸ ਹੋ ਗਿਆ।

ਦੱਸ ਦਈਏ ਕਿ ਚੈਤੰਨਿਆ ਅਗਰਵਾਲ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੰਸਦ ਮੈਂਬਰ ਖੇਰ ਤੋਂ ਅਪਣੀ ਅਤੇ ਅਪਣੇ ਪਰਿਵਾਰ ਦੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਇਸ 'ਤੇ ਹਾਈ ਕੋਰਟ ਨੇ ਸੋਮਵਾਰ ਨੂੰ ਖੁਦ ਹੀ ਐੱਸਪੀ ਅਤੇ ਐੱਸਐੱਚਓ ਨੂੰ ਪਟੀਸ਼ਨਕਰਤਾ ਅਤੇ ਉਸ ਦੇ ਪਰਿਵਾਰ ਨੂੰ ਇਕ ਹਫ਼ਤੇ ਲਈ ਸੁਰੱਖਿਆ ਦੇਣ ਦੇ ਹੁਕਮ ਦਿਤੇ ਹਨ। ਹਾਲਾਂਕਿ ਹਾਈ ਕੋਰਟ ਨੇ ਕਿਹਾ ਸੀ ਕਿ ਇਸ ਸਮੇਂ ਤੋਂ ਬਾਅਦ ਸਮੀਖਿਆ ਕੀਤੀ ਜਾਵੇ ਕਿ ਉਸ ਨੂੰ ਹੋਰ ਸੁਰੱਖਿਆ ਦੀ ਲੋੜ ਹੈ ਜਾਂ ਨਹੀਂ।

(For more news apart from BJP MP Kirron Kher files cheating complaint against Chandigarh bizman , stay tuned to Rozana Spokesman)

Tags: kirron kher

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement