Delhi weather update: ਦਿੱਲੀ-NCR 'ਚ ਠੰਢ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ, ਜਾਣੋ ਬਾਕੀ ਸੂਬਿਆਂ ਦਾ ਹਾਲ
Published : Dec 14, 2024, 10:41 am IST
Updated : Dec 14, 2024, 10:41 am IST
SHARE ARTICLE
Delhi weather update News
Delhi weather update News

Delhi weather update: ਲੋਕ ਠੰਢ ਤੋਂ ਬਚਣ ਲਈ ਘਰ ਵਿਚ ਧੂਣੀ ਅਤੇ ਹੀਟਰ ਲਗਾ ਰਹੇ ਹਨ।

Delhi weather update News : ਕਸ਼ਮੀਰ ਦੇ ਮੈਦਾਨੀ ਇਲਾਕਿਆਂ 'ਚ ਵੀਰਵਾਰ ਨੂੰ ਹੋਈ ਬਰਫਬਾਰੀ ਤੋਂ ਬਾਅਦ ਪੂਰੇ ਉੱਤਰ ਭਾਰਤ 'ਚ ਠੰਢ ਵਧ ਗਈ ਹੈ। ਖਾਸ ਕਰਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਦੱਖਣੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।

ਵੀਰਵਾਰ ਨੂੰ ਦਿੱਲੀ 'ਚ ਦਸੰਬਰ ਦਾ ਮਹੀਨਾ ਪਿਛਲੇ ਤਿੰਨ ਸਾਲਾਂ 'ਚ ਸਭ ਤੋਂ ਠੰਢਾ ਰਿਹਾ। ਇੱਥੇ ਪਾਰਾ 4.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਦਿੱਲੀ-ਐਨਸੀਆਰ ਵਿੱਚ ਮੌਸਮ ਅਜਿਹਾ ਹੀ ਰਹਿਣ ਵਾਲਾ ਹੈ।

ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਦਾ ਅਸਰ ਰਾਜਧਾਨੀ ਦਿੱਲੀ 'ਚ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਇੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਤੱਕ ਦਰਜ ਕੀਤਾ ਗਿਆ ਹੈ। ਦਿੱਲੀ ਵਿਚ ਸਵੇਰੇ ਹਲਕੀ ਧੁੰਦ ਦੀ ਚਾਦਰ ਛਾਈ ਹੋਈ ਹੈ। ਲੋਕ ਠੰਢ ਤੋਂ ਬਚਣ ਲਈ ਘਰ ਵਿਚ ਧੂਣੀ ਅਤੇ ਹੀਟਰ ਲਗਾ ਰਹੇ ਹਨ।

ਭਾਰਤੀ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਬਣੀ ਰਹੇਗੀ। ਵਿਭਾਗ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਅਲਰਟ ਜਾਰੀ ਕੀਤਾ ਹੈ। ਰਾਸ਼ਟਰੀ ਰਾਜਧਾਨੀ 'ਚ ਸ਼ਨੀਵਾਰ ਨੂੰ ਠੰਢ ਵਧਣ ਦਾ ਅਨੁਮਾਨ ਹੈ। ਇਸ ਕਾਰਨ ਪਾਰਾ ਹੋਰ ਡਿੱਗ ਜਾਵੇਗਾ। ਇਸ ਨਾਲ ਠੰਢ ਵਧੇਗੀ। ਮੌਸਮ ਵਿਭਾਗ ਨੇ ਯੂਪੀ, ਬਿਹਾਰ, ਝਾਰਖੰਡ ਸਮੇਤ ਵੱਖ-ਵੱਖ ਸੂਬਿਆਂ ਵਿਚ ਸੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement