Jaipur News: ਸਰਕਾਰੀ ਹਸਪਤਾਲ 'ਚ ਵੱਡੀ ਲਾਪਰਵਾਹੀ : ਚੂਹੇ ਦੇ ਕੱਟਣ ਨਾਲ ਕੈਂਸਰ ਪੀੜਤ 10 ਸਾਲਾ ਬੱਚੇ ਦੀ ਹੋਈ ਮੌਤ

By : PARKASH

Published : Dec 14, 2024, 1:10 pm IST
Updated : Dec 14, 2024, 1:10 pm IST
SHARE ARTICLE
0-year-old cancer patient dies after being bitten by a rat
0-year-old cancer patient dies after being bitten by a rat

Jaipur News: ਹਸਪਤਾਲ ਪ੍ਰਸ਼ਾਸਨ ਨੇ ਦੋਸ਼ਾਂ ਨੂੰ ਨਕਾਰਿਆ, ਰਾਜਸਥਾਨ ਸਰਕਾਰ ਨੇ ਜਾਂਚ ਲਈ ਕਮੇਟੀ ਦਾ ਕੀਤਾ ਗਠਨ

 

Jaipur News: ਜੈਪੁਰ ਦੇ ਇਕ ਸਰਕਾਰੀ ਹਸਪਤਾਲ ਵਿਚ ਵੱਡੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਚੂਹੇ ਦੇ ਕੱਟੇ ਜਾਣ ਤੋਂ ਬਾਅਦ ਇਕ ਕੈਂਸਰ ਪੀੜਤ ਬੱਚੇ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕੈਂਸਰ ਦੇ ਇਲਾਜ ਲਈ ਦਾਖ਼ਲ ਕਰਾਏ ਗਏ ਇਕ 10 ਸਾਲ ਦੇ ਬੱਚੇ ਦੇ ਪੈਰ ਦੀ ਉਂਗਲੀ ਨੂੰ ਕਥਿਤ ਤੌਰ 'ਤੇ ਚੂਹੇ ਨੇ ਵੱਢ ਦਿੱਤਾ ਜਿਸ ਤੋਂ ਬਾਅਦ ਬੱਚੇ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਸਨਿਚਾਵਰ ਨੂੰ ਇਹ ਜਾਣਕਾਰੀ ਦਿੱਤੀ।

ਹਸਪਤਾਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੱਚੇ ਦੀ ਮੌਤ ਚੂਹੇ ਦੇ ਕੱਟਣ ਕਾਰਨ ਨਹੀਂ ਹੋਈ, ਸਗੋਂ “ਸੈਪਟੀਸੀਮੀਆ ਸਦਮਾ ਅਤੇ ਜ਼ਿਆਦਾ ਇਨਫੈਕਸ਼ਨ” ਕਾਰਨ ਹੋਈ ਹੈ। ਰਾਜਸਥਾਨ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਬੱਚੇ ਨੂੰ ਇਲਾਜ ਲਈ 11 ਦਸੰਬਰ ਨੂੰ ਇੱਥੋਂ ਦੇ ਸਟੇਟ ਕੈਂਸਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਹਸਪਤਾਲ ਦੇ ਸੁਪਰਡੈਂਟ ਡਾਕਟਰ ਸੰਦੀਪ ਜਸੂਜਾ ਨੇ ਦੱਸਿਆ, "ਬੱਚੇ ਨੂੰ ਬੁਖ਼ਾਰ ਅਤੇ ਨਿਮੋਨੀਆ ਵੀ ਸੀ। ਜ਼ਿਆਦਾ ਇਨਫੈਕਸ਼ਨ, ਸੈਪਟੀਸੀਮੀਆ ਦੇ ਸਦਮੇ ਕਾਰਨ ਸ਼ੁੱਕਰਵਾਰ ਨੂੰ ਉਸਦੀ ਮੌਤ ਹੋ ਗਈ।" ਅਧਿਕਾਰੀਆਂ ਨੇ ਦੱਸਿਆ ਕਿ ਮੈਡੀਕਲ ਸਿਖਿਆ ਸਕੱਤਰ ਅੰਬਰੀਸ਼ ਕੁਮਾਰ ਨੇ ਸਵਾਈ ਮਾਨ ਸਿੰਘ (ਐਸਐਮਐਸ) ਮੈਡੀਕਲ ਕਾਲਜ ਦੇ ਪ੍ਰਿੰਸੀਪਲ ਤੋਂ ਰਿਪੋਰਟ ਮੰਗੀ ਹੈ।

ਇਕ ਖਬਰ ਮੁਤਾਬਕ ਬੱਚਾ ਦਾਖ਼ਲ ਹੋਣ ਤੋਂ ਕੁਝ ਦੇਰ ਬਾਅਦ ਹੀ ਰੋਣ ਲੱਗਾ। ਜਦੋਂ ਉਸ ਦੇ ਪ੍ਰਵਾਰਕ ਮੈਂਬਰਾਂ ਨੇ ਉਸ ਤੋਂ ਕੰਬਲ ਹਟਾਇਆ ਤਾਂ ਦੇਖਿਆ ਕਿ ਚੂਹੇ ਦੇ ਕੱਟਣ ਕਾਰਨ ਉਸ ਦੇ ਪੈਰ ਦੀ ਇੱਕ ਉਂਗਲੀ ਤੋਂ ਖ਼ੂਨ ਵਹਿ ਰਿਹਾ ਸੀ। ਮੈਂਬਰਾਂ ਨੇ ਉਥੇ ਮੌਜੂਦ ਨਰਸਿੰਗ ਸਟਾਫ਼ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਲੱਤ 'ਤੇ ਪੱਟੀ ਕਰ ਦਿੱਤੀ। ਜਸੂਜਾ ਨੇ ਦੱਸਿਆ ਕਿ ਜਿਵੇਂ ਹੀ ਉਸ ਨੂੰ ਚੂਹੇ ਦੇ ਕੱਟਣ ਦੀ ਸੂਚਨਾ ਮਿਲੀ ਤਾਂ ਉਸ ਨੇ ਬੱਚੇ ਦਾ ਇਲਾਜ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਸਾਫ਼-ਸਫ਼ਾਈ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement