New Delhi: ਦਿੱਲੀ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ 7-10 ਦਿਨਾਂ 'ਚ ਹੋਵੇਗੀ ਸ਼ੁਰੂ : ਮੁੱਖ ਮੰਤਰੀ ਆਤਿਸ਼ੀ
Published : Dec 14, 2024, 8:15 am IST
Updated : Dec 14, 2024, 8:15 am IST
SHARE ARTICLE
Scheme to give Rs 1000 per month to Delhi women to be launched in 7-10 days: Chief Minister Atishi
Scheme to give Rs 1000 per month to Delhi women to be launched in 7-10 days: Chief Minister Atishi

New Delhi: ਆਤਿਸ਼ੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ 31 ਮਾਰਚ, 2025 ਤੱਕ ਔਰਤਾਂ ਨੂੰ ਇਸ ਸਕੀਮ ਤਹਿਤ ਇੱਕ ਜਾਂ ਦੋ ਕਿਸ਼ਤਾਂ ਮਿਲਣਗੀਆਂ।

 

New Delhi: ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਅਗਲੇ 7 ਤੋਂ 10 ਦਿਨਾਂ ਵਿਚ ਸ਼ਹਿਰ ਦੀਆਂ ਔਰਤਾਂ ਨੂੰ 1000 ਰੁਪਏ ਦੀ ਮਾਸਿਕ ਸਹਾਇਤਾ ਪ੍ਰਦਾਨ ਕਰਨ ਵਾਲੀ 'ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ' ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ 'ਤੇ ਕੰਮ ਕਰ ਰਹੀ ਹੈ।

ਆਤਿਸ਼ੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਅੰਤ ਤੋਂ ਪਹਿਲਾਂ 31 ਮਾਰਚ, 2025 ਤੱਕ ਔਰਤਾਂ ਨੂੰ ਇਸ ਸਕੀਮ ਤਹਿਤ ਇੱਕ ਜਾਂ ਦੋ ਕਿਸ਼ਤਾਂ ਮਿਲਣਗੀਆਂ।

ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇਸ ਯੋਜਨਾ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਅਤੇ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਇਹ ਰਕਮ ਵਧਾ ਕੇ 2,100 ਰੁਪਏ ਕਰ ਦਿੱਤੀ ਜਾਵੇਗੀ।

ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਤਿਸ਼ੀ ਨੇ ਕਿਹਾ ਕਿ ਇਹ ਸਕੀਮ ਔਰਤਾਂ ਦੇ ਸਸ਼ਕਤੀਕਰਨ ਦੇ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦੀ ਹੈ।

ਉਨ੍ਹਾਂ ਕਿਹਾ, “ਅਸੀਂ ਔਰਤਾਂ ਨੂੰ 1,000 ਰੁਪਏ ਦੀ ਸਹਾਇਤਾ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਵਿਰੋਧੀ ਧਿਰ ਵੱਲੋਂ ਇਸ ਪਹਿਲਕਦਮੀ ਨੂੰ ਵਿਗਾੜਨ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਅਸੀਂ ਇਸ ਨੂੰ ਸਫਲਤਾਪੂਰਵਕ ਲਾਗੂ ਕੀਤਾ ਹੈ।

ਆਤਿਸ਼ੀ ਨੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਔਰਤਾਂ ਨੂੰ ਵਿੱਤੀ ਸੁਤੰਤਰਤਾ ਪ੍ਰਦਾਨ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਨ੍ਹਾਂ ਨੂੰ ਛੋਟੀਆਂ ਨਿੱਜੀ ਜ਼ਰੂਰਤਾਂ ਲਈ ਪਰਿਵਾਰ ਦੇ ਮੈਂਬਰਾਂ 'ਤੇ ਨਿਰਭਰ ਨਾ ਹੋਣਾ ਪਵੇ।

ਯੋਗਤਾ ਦੇ ਸਬੰਧ ਵਿੱਚ ਆਤਿਸ਼ੀ ਨੇ ਦੱਸਿਆ ਕਿ ਮੌਜੂਦਾ ਜਾਂ ਸਾਬਕਾ ਸਥਾਈ ਸਰਕਾਰੀ ਕਰਮਚਾਰੀ, ਜੋ ਔਰਤਾਂ ਸੰਸਦ, ਵਿਧਾਇਕ ਜਾਂ ਕੌਂਸਲਰ ਹੈ ਜਾਂ ਰਹੀਆਂ ਹਨ, ਪਿਛਲੇ ਵਿੱਤੀ ਸਾਲਾਂ ਵਿੱਚ ਆਮਦਨ ਦਾ ਭੁਗਤਾਨ ਕਰਨ ਵਾਲੀ ਔਰਤਾਂ ਅਤੇ ਜੋ ਪਹਿਲਾਂ ਤੋਂ ਹੀ ਕਿਸੇ ਪ੍ਰਕਾਰ ਦੀ ਪੈਨਸ਼ਨ ਪ੍ਰਾਪਤ ਕਰ ਰਹੀ ਹੈ, ਉਹ ਇਸ ਯੋਜਨਾ ਦੇ ਲਾਭ ਦੇ ਲਈ ਯੋਗ ਨਹੀਂ ਹੋਣਗੀਆਂ


 

SHARE ARTICLE

ਏਜੰਸੀ

Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement