ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਧੀ ਨੂੰ ਧਮਕੀ ਦੇਣ ਵਾਲਾ ਕੀਤਾ ਗ੍ਰਿਫ਼ਤਾਰ
Published : Jan 15, 2019, 12:33 pm IST
Updated : Jan 15, 2019, 12:33 pm IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਧੀ ਨੂੰ ਧਮਕੀ ਦੇਣ.....

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਧੀ ਨੂੰ ਧਮਕੀ ਦੇਣ ਵਾਲੇ ਦੀ ਪਹਿਚਾਣ ਕਰ ਲਈ ਗਈ ਹੈ। ਦੋਸ਼ੀ ਨੇ ਸੀਐਮ ਕੇਜਰੀਵਾਲ ਦੇ ਆਫੀਸ਼ਿਅਲ ਈ-ਮੇਲ ਆਈਡੀ ਉਤੇ ਧਮਕੀ ਭਰਿਆ ਮੇਲ ਭੇਜਿਆ ਸੀ। ਇਸ ਈ-ਮੇਲ ਦੇ ਜਰੀਏ ਦੋਸ਼ੀ ਨੇ ਕੇਜਰੀਵਾਲ ਨੂੰ ਕਿਹਾ ਸੀ ਕਿ ਜੇਕਰ ਉਹ ਅਪਣੀ ਧੀ ਨੂੰ ਬਚਾ ਸਕਦੇ ਹਨ, ਤਾਂ ਬਚਾ ਲੈਣ। ਅਸੀਂ ਉਨ੍ਹਾਂ ਨੂੰ ਅਗਵਾਹ ਕਰ ਲੈਣਗੇ। ਸਪੈਸ਼ਲ ਸੈਲ ਦੀ ਸਾਇਬਰ ਯੂਨਿਟ ਦੇ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਧੀ ਨੂੰ ਜਿਸ ਸ਼ਖਸ ਨੇ ਧਮਕੀ ਦਿਤੀ ਹੈ,

Arvind KejriwalArvind Kejriwal

ਉਸ ਦੀ ਪਹਿਚਾਣ ਬਿਹਾਰ ਦੇ ਮੋਤੀਹਾਰੀ ਨਿਵਾਸੀ ਵਿਕਾਸ  ਦੇ ਰੂਪ ਵਿਚ ਹੋਈ ਹੈ। ਫਿਲਹਾਲ ਦੋਸ਼ੀ ਪੜ੍ਹਾਈ ਕਰ ਰਿਹਾ ਹੈ। ਸਪੈਸ਼ਲ ਸੈਲ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਬਿਹਾਰ ਵਿਚ ਪੁੱਛ-ਗਿੱਛ ਕਰ ਰਹੀ ਹੈ। ਸੂਤਰਾਂ ਦੇ ਮੁਤਾਬਕ ਦੋਸ਼ੀ ਨੂੰ ਦਿੱਲੀ ਲਿਆਇਆ ਜਾ ਸਕਦਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਐਨਸੀਆਰ ਵੀ ਦਰਜ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ 9 ਜੁਲਾਈ ਨੂੰ ਸੀਐਮ ਕੇਜਰੀਵਾਲ ਦੀ ਆਫੀਸ਼ਿਅਲ ਈ-ਮੇਲ ਆਈਡੀ ਉਤੇ ਇਕ ਮੇਲ ਭੇਜਿਆ ਗਿਆ ਸੀ, ਜਿਸ ਵਿਚ ਉਨ੍ਹਾਂ ਦੀ ਧੀ ਨੂੰ ਅਗਵਾਹ ਕਰਨ ਦੀ ਧਮਕੀ ਦਿਤੀ ਗਈ ਸੀ।

Arvind KejriwalArvind Kejriwal

ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਕੇਜਰੀਵਾਲ ਦੀ ਧੀ ਦੀ ਸੁਰੱਖਿਆ ਵਿਚ ਇਕ Protective Service Officer  (PSO) ਨੂੰ ਤੈਨਾਤ ਕਰ ਦਿਤਾ ਅਤੇ ਨਾਲ ਹੀ ਮਾਮਲੇ ਦੀ ਜਾਂਚ ਸਾਇਬਰ ਸੈਲ ਨੂੰ ਸੌਂਪ ਦਿਤੀ। ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਈ-ਮੇਲ ਉਤੇ ਸੀਐਮ ਕੇਜਰੀਵਾਲ ਦੀ ਧੀ ਨੂੰ ਧਮਕੀ ਦਿਤੀ ਗਈ ਅਤੇ ਫਿਰ ਦੂਜੇ ਈ-ਮੇਲ ਵਿਚ ਧਮਕੀਬਾਜ਼ ਨੇ ਕਿਹਾ ਕਿ ਉਸ ਨੇ ਮਜਾਕ ਵਿਚ ਧਮਕੀ ਭਰਿਆ ਈ-ਮੇਲ ਭੇਜਿਆ ਹੈ। ਇਸ ਮਾਮਲੇ ਵਿਚ ਸ਼ਿਕਾਇਤ ਮਿਲਣ ਤੋਂ ਬਾਅਦ ਹੀ ਸਾਇਬਰ ਸੈਲ ਦੋਸ਼ੀ ਦੀ ਤਲਾਸ਼ ਕਰ ਰਹੀ ਸੀ।

ਤੁਹਾਨੂੰ ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈ-ਮੇਲ ਦੇ ਜਰੀਏ ਧਮਕੀ ਦਿਤੀ ਗਈ ਹੈ। ਇਸ ਤੋਂ ਪਹਿਲਾਂ ਸਾਲ 2017 ਵਿਚ ਸੀਐਮ ਕੇਜਰੀਵਾਲ ਦੇ ਆਫੀਸ਼ਿਅਲ ਈ-ਮੇਲ ਆਈਡੀ ਉਤੇ ਮੇਲ ਭੇਜ ਕੇ ਧਮਕੀ ਦਿਤੀ ਗਈ ਸੀ। ਇਸ ਵਿਚ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement