
ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਭਾਰਤੀ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ
ਨਵੀਂ ਦਿੱਲੀ : ਵਿਦੇਸ਼ ਮੰਤਰਾਲੇ ਦੀ ਬੁਲਾਰੇ ਰਵੀਸ਼ ਕੁਮਾਰ ਦੀ ਰੋਲ ਜਲਦੀ ਹੀ ਬਦਲਿਆ ਜਾ ਸਕਦਾ ਹੈ। ਵਿਦੇਸ਼ ਮੰਤਰਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਰਵੀਸ਼ ਕੁਮਾਰ ਨੂੰ ਆਸਟਰੀਆ ਜਾਂ ਸਿੰਗਾਪੁਰ ਵਿਚ ਰਾਜਦੂਤ ਦਾ ਅਹੁਦ ਦਿੱਤਾ ਜਾ ਸਕਦਾ ਹੈ ਦੂਜੇ ਪਾਸੇ ਸ੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ।
File Photo
ਮੀਡੀਆ ਰਿਪੋਰਟਾਂ ਅਨੁਸਾਰ ਸ੍ਰੀਲੰਕਾ ਵਿਚ ਭਾਰਤੀ ਹਾਈ ਕਮਿਸ਼ਨਰ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿਚ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ। ਉਹ ਅਮਰੀਕਾ ਵਿਚ ਭਾਰਤੀ ਰਾਜਦੂਤ ਹਰਸ਼ਵਰਧਨ ਸ਼੍ਰੀਂਗਲਾ ਦੀ ਜਗ੍ਹਾਂ ਲੈ ਸਕਦੇ ਹਨ।
File Photo
ਇਸ ਤਰ੍ਹਾਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੂੰ ਆਸਟਰੀਆ ਜਾਂ ਫਿਰ ਫਰਾਂਸ ਭੇਜੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਕਿਉਂਕਿ ਫਰਾਂਸ ਵਿਚ ਵਰਤਮਾਨ ਦੇ ਰਾਜਦੂਤ ਵਿਨੇ ਕਵਾਤਰਾ ਨੂੰ ਨੇਪਾਲ ਭੇਜਿਆ ਜਾ ਸਕਦਾ ਹੈ।ਇਸੇ ਤਰ੍ਹਾਂ ਗੋਪਾਲ ਬਗਲੇ ਨੂੰ ਸ਼੍ਰੀਲੰਕਾ ਵਿਚ ਰਾਜਦੂਤ ਨਿਯੁਕਤ ਕੀਤਾ ਜਾ ਸਕਦਾ ਹੈ ਜੋ ਕਿ ਇਸ ਵੇਲੇ ਪ੍ਰਧਾਨਮੰਤਰੀ ਦਫ਼ਤਰ ਵਿਚ ਤਾਇਨਾਤ ਹਨ।
File Photo
ਮੀਡੀਆ ਰਿਪੋਰਟਾ ਅਨੁਸਾਰ ਰਾਜਦੂਤਾ ਦੀ ਨਿਯੁਕਤੀ ਨੂੰ ਲੈ ਕੇ ਫਾਇਲ ਕਲੀਅਰ ਕਰ ਦਿੱਤੀ ਗਈ ਹੈ ਪਰ ਸਰਕਾਰ ਵੱਲੋਂ ਇਸ ਦਾ ਐਲਾਨ ਕੀਤਾ ਜਾਣਾ ਬਾਕੀ ਹੈ। ਵਾਸ਼ਗਿੰਟਨ ਡੀਸੀ ਵਿਚ ਵੀ ਨਵੇਂ ਰਾਜਦੂਤ ਦੀ ਨਿਯੁਕਤੀ ਨੂੰ ਲੈ ਕੇ ਪ੍ਰਕਿਰਿਆ ਤੇਜ ਕਰ ਦਿੱਤੀ ਗਈ ਹੈ।