ਫੌਜ ਦੇ ਜਵਾਨਾਂ ਦਾ ਵੱਡਾ ਐਲਾਨ 26 ਜਨਵਰੀ ਨੂੰ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਕਰਨਗੇ ਪਰੇਡ
Published : Jan 15, 2021, 3:32 pm IST
Updated : Jan 15, 2021, 3:32 pm IST
SHARE ARTICLE
Indian Army
Indian Army

ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਜੋ ਜਵਾਨਾਂ ਅਤੇ ਕਿਸਾਨਾਂ ਦਾ ਹੈ ।

ਨਵੀਂ ਦਿੱਲੀ,  ( ਸੈਸ਼ਵ ਨਾਗਰਾ ) :  ਸਿੰਘੂ ਬਾਰਡਰ ‘ਤੇ ਪਹੁੰਚੇ ਸਾਬਕਾ ਫ਼ੌਜੀਆਂ ਨੇ ਕਿਸਾਨਾਂ ਦੇ ਹੱਕ ਵਿਚ ਐਲਾਨ ਕਰਦਿਆਂ ਕਿਹਾ ਕਿ ਆਉਣ ਵਾਲੀ 26 ਜਨਵਰੀ ਨੂੰ ਜਵਾਨ ਅਤੇ ਕਿਸਾਨ  ਸਾਂਝੇ ਰੂਪ ਵਿੱਚ ਪਰੇਡ ਕਰਨਗੇ । ਸਾਬਕਾ ਫੌਜੀਆਂ ਨੇ ਸਪੋਕਸਮੈਨ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਜੋ ਜਵਾਨਾਂ ਅਤੇ ਕਿਸਾਨਾਂ ਦਾ ਹੈ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ ਦਿੱਲੀ ਦੇ ਬਾਰਡਰ ‘ਤੇ ਪਿਛਲੇ ਪੰਜਾਹ ਦਿਨਾਂ ਤੋਂ ਬੈਠੇ ਹੋਏ ਹਨ , ਗਣਤੰਤਰ ਦਿਵਸ ਮੌਕੇ ਪਰੇਡ ਵਿਚ ਕਿਸਾਨਾਂ ਨੂੰ ਸ਼ਾਮਿਲ ਹੋਣ ਦਾ ਪੂਰਾ ਹੱਕ ਹੈ। ਅਸੀਂ ਜਵਾਨ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਪਰੇਡ ਵਿੱਚ ਸ਼ਾਮਲ ਹੋਵਾਂਗੇ ।

indian Armyindian Armyਉਨ੍ਹਾਂ ਕਿਹਾ ਕਿ ਪਰੇਡ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਕੀਤੀ ਜਾਵੇਗੀ । ਫ਼ੌਜੀਆਂ ਨੇ ਕਿਹਾ ਕਿ ਛੱਬੀ ਜਨਵਰੀ ਇਤਿਹਾਸਕ ਦਿਨ ਸਾਬਤ ਹੋਣ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਸਮੂਹ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਸ ਦਿਨ ਹੱਥਾਂ ਵਿੱਚ ਤਿਰੰਗੇ ਫੜ ਕੇ ਲੋਕਤੰਤਰ ਦਿਵਸ ਨੂੰ ਵੇਖਣ ਲਈ ਜ਼ਿਆਦਾ ਤੋਂ ਜ਼ਿਆਦਾ ਘਰਾਂ ਚੋਂ ਬਾਹਰ ਆਉ । ਉਨ੍ਹਾਂ ਕਿਹਾ ਕਿ ਅਸਲੀ ਛੱਬੀ ਜਨਵਰੀ ਇਸ ਵਾਰ ਲੋਕਾਂ ਨੂੰ ਦੇਖਣ ਨੂੰ ਮਿਲੇਗੀ ਕਿਉਂਕਿ ਇਸ ਵਾਰ ਕਿਸਾਨ ਅਤੇ ਜਵਾਨ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਗਣਤੰਤਰ ਦਿਵਸ ਮਨਾਉਣਗੇ ।

photophotoਸਾਬਕਾ ਫ਼ੌਜੀਆਂ ਨੇ ਕਿਹਾ ਕਿ ਜਨ ਸਰਕਾਰ ਤੋ ਵੱਡਾ ਹੈ । ਇਸ ਲਈ ਜੋ ਹਜ਼ਾਰਾਂ ਕਿਸਾਨ ਧਰਨੇ ਵਿੱਚ ਬੈਠੇ ਹਨ, ਇਹ ਸਰਕਾਰ ਤੋਂ ਵੱਡੇ ਹਨ । ਉਨ੍ਹਾਂ ਕਿਹਾ ਕਿ ਪਰੇਡ ਵਿੱਚ ਸ਼ਾਮਲ ਹੋਣ ਦਾ ਕਿਸਾਨਾਂ ਦਾ ਮੌਲਿਕ ਅਧਿਕਾਰ ਹੈ । ਇਸ ਅਧਿਕਾਰ ਨੂੰ ਕੋਈ ਵੀ ਖੋਹ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਦੁਨੀਆਂ ਚੰਦ ‘ਤੇ ਪਹੁੰਚ ਗਈ ਹੈ ਪਰ ਕਿਸਾਨ ਅੱਜ ਵੀ ਉੱਥੇ ਹੀ ਖੜ੍ਹਾ ਹੈ । ਸਰਕਾਰ ਕਿਸਾਨਾਂ ਦੇ ਹੱਕਾਂ ਨੂੰ ਦੱਬੀ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇਸ਼ ਦੇ ਕਿਸਾਨਾਂ ਦੀ ਹੱਕ ਸੱਚ ਦੀ ਲੜਾਈ ਹੈ, ਜਿਸ ਵਿਚ ਸਾਰੇ ਲੋਕਾਂ ਨੂੰ ਭਾਗ ਲੈਣਾ ਚਾਹੀਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement