ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਤਕ ਕਾਂਗਰਸ ਪਿੱਛੇ ਨਹੀਂ ਹਟੇਗੀ: ਰਾਹੁਲ ਗਾਂਧੀ
Published : Jan 15, 2021, 10:32 pm IST
Updated : Jan 15, 2021, 10:32 pm IST
SHARE ARTICLE
Rahul Gandhi And modi
Rahul Gandhi And modi

ਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਇਕ ਵਾਰ ਫਿਰ ਕਿਸਾਨਾਂ ‘ਤੇ ਹਮਲਾ ਕਰ ਰਹੀ ਹੈ।”

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਫਿਰ ਤੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਨ੍ਹਾਂ ਤਿੰਨਾਂ ਕਾਨੂੰਨਾਂ ਦੇ ਵਾਪਸ ਲੈਣ ਤੱਕ ਪਿੱਛੇ ਨਹੀਂ ਹਟੇਗੀ । ਉਪ ਰਾਜਪਾਲ ਦੀ ਰਿਹਾਇਸ਼ ਦੇ ਨੇੜੇ ਹੋਏ ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ਵਿਚ ਸ਼ਾਮਲ ਰਾਹੁਲ ਗਾਂਧੀ ਨੇ ਕਿਹਾ,“ਕੁਝ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਭੂਮੀ ਗ੍ਰਹਿਣ ਬਿੱਲ ਰਾਹੀਂ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ । ਕਾਂਗਰਸ ਨੇ ਇਸਨੂੰ ਰੋਕ ਲਿਆ।

Farmers Meeting With Government Farmers Meeting With Governmentਉਨ੍ਹਾਂ ਨੇ ਦੋਸ਼ ਲਾਇਆ ਕਿ ਭਾਜਪਾ ਇਕ ਵਾਰ ਫਿਰ ਕਿਸਾਨਾਂ ‘ਤੇ ਹਮਲਾ ਕਰ ਰਹੀ ਹੈ।”ਇਹ ਤਿੰਨੋਂ ਕਾਨੂੰਨ ਕਿਸਾਨਾਂ ਦੀ ਮਦਦ ਕਰਨ ਲਈ ਨਹੀਂ,ਬਲਕਿ ਉਨ੍ਹਾਂ ਨੂੰ ਖਤਮ ਕਰਨ ਲਈ ਹਨ । ਸਰਕਾਰ ਕੁਝ ਸਨਅਤਕਾਰਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ । ”ਕਾਂਗਰਸ ਆਗੂ ਨੇ ਕਿਹਾ,ਕਾਂਗਰਸ ਕਿਸਾਨਾਂ ਦੇ ਨਾਲ ਖੜ੍ਹੀ ਹੈ । ਸਰਕਾਰ ਨੂੰ ਇਹ ਤਿੰਨ ਕਾਨੂੰਨ ਵਾਪਸ ਲੈਣੇ ਪੈਣਗੇ । ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਾਂਗਰਸ ਪਿੱਛੇ ਨਹੀਂ ਹਟਣ ਜਾ ਰਹੀ। ਪਹਿਲਾਂ ਰਾਹੁਲ ਗਾਂਧੀ ਨੇ ਟਵੀਟ ਕੀਤਾ । ਦੇਸ਼ ਦੇ ਅੰਨਾਦਾਤਾ ਆਪਣੇ ਅਧਿਕਾਰਾਂ ਲਈ ਹੰਕਾਰੀ ਮੋਦੀ ਸਰਕਾਰ ਖਿਲਾਫ ਸੱਤਿਆਗ੍ਰਹਿ ਕਰ ਰਹੇ ਹਨ ।

pm and supreme court pm and supreme courtਅੱਜ ਪੂਰਾ ਭਾਰਤ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ । ਤੁਸੀਂ ਵੀ ਸ਼ਾਮਲ ਹੋਵੋ ਅਤੇ ਇਸ ਸੱਤਿਆਗ੍ਰਹਿ ਦਾ ਹਿੱਸਾ ਬਣੋ। ”ਇਹ ਵਰਣਨਯੋਗ ਹੈ ਕਿ ਕਾਂਗਰਸ ਨੇ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਸ਼ੁੱਕਰਵਾਰ ਨੂੰ ਕਿਸਾਨ ਅਧਿਕਾਰ ਦਿਵਸ ਮਨਾਇਆ। ਇਸ ਦੇ ਤਹਿਤ ਪਾਰਟੀ ਨੇਤਾਵਾਂ ਅਤੇ ਵਰਕਰਾਂ ਨੇ ਰਾਜ ਦੇ ਹੈੱਡਕੁਆਰਟਰ ਵਿਖੇ ਧਰਨਾ ਦਿੱਤਾ ਅਤੇ ਰਾਜਪਾਲਾਂ ਅਤੇ ਉਪ ਰਾਜਪਾਲਾਂ ਨੂੰ ਮੰਗ ਪੱਤਰ ਸੌਂਪਿਆ । ਮੁੱਖ ਵਿਰੋਧੀ ਧਿਰ ਨੇ ਅੰਦੋਲਨਕਾਰੀ ਕਿਸਾਨਾਂ ਦੇ ਸਮਰਥਨ ਵਿੱਚ ‘ਕਿਸਾਨ ਹੱਕਾਂ ਲਈ ਸਪੀਕਅਪ’ਹੈਸ਼ਟੈਗ ਨਾਲ ਸੋਸ਼ਲ ਮੀਡੀਆ ‘ਤੇ ਪਹੁੰਚਾਇਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement