
ਪਹਿਲੀਆਂ 8 ਬੈਠਕਾਂ ਰਹੀਆਂ ਬੇਸਿੱਟਾ
ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ‘ਤੇ ਅੰਤਰਿਮ ਰੋਕ ਲਗਾਉਣ ਤੋਂ ਬਾਅਦ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਪਹਿਲੀ ਬੈਠਕ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਕੁੱਲ 8 ਬੈਠਕਾਂ ਹੋ ਚੁੱਕੀਆਂ ਹਨ ਪਰ ਇਹ ਸਾਰੀਆਂ ਬੈਠਕਾਂ ਬੇਸਿੱਟਾ ਰਹੀਆਂ।
Farmer Leaders
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅੱਜ 12 ਵਜੇ ਵਿਗਿਆਨ ਭਵਨ ਵਿਖੇ 9ਵੇਂ ਗੇੜ ਦੀ ਬੈਠਕ ਹੋਣ ਜਾ ਰਹੀ ਹੈ। ਕੇਂਦਰ ਸਰਕਾਰ ਨਾਲ 9ਵੇਂ ਗੇੜ ਦੀ ਗੱਲਬਾਤ ਕਰਨ ਲਈ ਕਿਸਾਨ ਆਗੂ ਦਿੱਲੀ ਦੇ ਵਿਗਿਆਨ ਭਵਨ ਪਹੁੰਚ ਚੁੱਕੇ ਹਨ। ਬੀਤੇ ਦਿਨੀਂ ਸੁਪਰੀਮ ਕੋਰਟ ਵਲੋਂ ਕਮੇਟੀ ਦਾ ਗਠਨ ਕਰਨ ਅਤੇ ਇਕ ਕਮੇਟੀ ਮੈਂਬਰ ਵਲੋਂ ਅਪਣਾਂ ਨਾਂ ਵਾਪਸ ਲਏ ਜਾਣ ਮਗਰੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਅਹਿਮ ਮੰਨੀ ਜਾ ਰਹੀ ਹੈ।
Farmers to meet govt today
ਵਿਗਿਆਨ ਭਵਨ ਬਾਹਰ ਪਹੁੰਚੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਅਸੀਂ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋਵਾਂਗੇ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾ ਕੀ ਹੀ ਦਮ ਲਵਾਂਗੇ।