Corona Update: ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚ ਸਾਹਮਣੇ ਆਏ ਕੋਰੋਨਾ ਦੇ 2.68 ਲੱਖ ਨਵੇਂ ਮਾਮਲੇ
Published : Jan 15, 2022, 11:35 am IST
Updated : Jan 15, 2022, 11:35 am IST
SHARE ARTICLE
2.68 Lakh New Covid Cases In India
2.68 Lakh New Covid Cases In India

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੁੱਲ 2 ਲੱਖ 68 ਹਜ਼ਾਰ 833 ਨਵੇਂ ਮਾਮਲੇ ਸਾਹਮਣੇ ਆਏ ਹਨ।


ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿਚ ਕੋਰੋਨਾ ਵਾਇਰਸ ਦੇ ਕੁੱਲ 2 ਲੱਖ 68 ਹਜ਼ਾਰ 833 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਤੱਕ ਦੇਸ਼ ਵਿਚ ਕੋਵਿਡ ਮਰੀਜ਼ਾਂ ਦੀ ਕੁੱਲ ਗਿਣਤੀ 3 ਕਰੋੜ 68 ਲੱਖ 50 ਹਜ਼ਾਰ 962 ਹੋ ਗਈ ਹੈ। ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੋਵਿਡ ਕਾਰਨ ਕੁੱਲ 402 ਲੋਕਾਂ ਦੀ ਮੌਤ ਵੀ ਹੋਈ ਹੈ।

Covid 19Covid 19

ਦੇਸ਼ ਵਿਚ ਕੋਵਿਡ ਕਾਰਨ ਹੁਣ ਤੱਕ ਕੁੱਲ 4 ਲੱਖ 85 ਹਜ਼ਾਰ 752 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਭਰ 'ਚ ਪਿਛਲੇ 24 ਘੰਟਿਆਂ 'ਚ ਓਮੀਕਰੋਨ ਦੇ ਮਾਮਲਿਆਂ 'ਚ ਵੀ 5.01 ਫੀਸਦੀ ਵਾਧਾ ਦੇਖਿਆ ਗਿਆ ਹੈ। ਬੀਤੇ ਦਿਨ ਦੇਸ਼ ਵਿਚ ਓਮੀਕਰੋਨ ਦੇ 6,041 ਨਵੇਂ ਮਾਮਲੇ ਸਾਹਮਣੇ ਆਏ ਹਨ।

Coronavirus Coronavirus

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਭਰ ਵਿਚ ਮੌਜੂਦਾ ਸਮੇਂ ਵਿਚ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ 14,17,820 ਹੋ ਗਈ ਹੈ। ਮੌਜੂਦਾ ਸਮੇਂ 'ਚ ਦੇਸ਼ 'ਚ ਰਿਕਵਰੀ ਦਰ 94.83 ਫੀਸਦੀ 'ਤੇ ਆ ਗਈ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਦੇਸ਼ ਭਰ ਵਿਚ ਕੁੱਲ 1 ਲੱਖ 22 ਹਜ਼ਾਰ 684 ਮਰੀਜ਼ ਠੀਕ ਹੋਏ ਹਨ, ਜੋ ਕਿ ਨਵੇਂ ਮਰੀਜ਼ਾਂ ਦੀ ਗਿਣਤੀ ਤੋਂ ਘੱਟ ਹੈ। ਦੇਸ਼ ਭਰ ਵਿਚ ਹੁਣ ਤੱਕ ਕੁੱਲ 3 ਕਰੋੜ 49 ਲੱਖ 47 ਹਜ਼ਾਰ 390 ਲੋਕ ਇਸ ਮਹਾਂਮਾਰੀ ਨੂੰ ਹਰਾ ਚੁੱਕੇ ਹਨ।

Covid Vaccine Covid Vaccine

ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ ਵਧ ਕੇ 16.66 ਫੀਸਦੀ ਹੋ ਗਈ ਹੈ, ਜੋ ਪਹਿਲਾਂ 14.7 ਫੀਸਦੀ ਸੀ। ਹਫਤਾਵਾਰੀ ਸਕਾਰਾਤਮਕਤਾ ਦਰ ਵੀ ਹੁਣ ਵਧ ਕੇ 12.84 ਪ੍ਰਤੀਸ਼ਤ ਹੋ ਗਈ ਹੈ। ਮੰਤਰਾਲੇ ਅਨੁਸਾਰ ਰਾਸ਼ਟਰੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਭਰ ਵਿਚ ਹੁਣ ਤੱਕ ਕੁੱਲ 156.02 ਕਰੋੜ ਵੈਕਸੀਨ ਦੀਆਂ ਖੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement