ਦੇਸ਼ ਨੂੰ ਮਿਲਿਆ ਅੱਠਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਦਾ ਤੋਹਫ਼ਾ

By : KOMALJEET

Published : Jan 15, 2023, 12:09 pm IST
Updated : Jan 15, 2023, 12:25 pm IST
SHARE ARTICLE
The country will get the gift of the 8th Vande Bharat Express
The country will get the gift of the 8th Vande Bharat Express

ਜਿੱਥੇ ਗਤੀ ਹੁੰਦੀ ਹੈ, ਉੱਥੇ ਤਰੱਕੀ ਹੁੰਦੀ ਹੈ: ਪ੍ਰਧਾਨ ਮੰਤਰੀ ਮੋਦੀ

PM ਮੋਦੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਆਂਧਰਾ ਪ੍ਰਦੇਸ਼ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ, 15 ਜਨਵਰੀ ਨੂੰ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਦੇਸ਼ ਨੂੰ ਅੱਠਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਤੋਹਫੇ ਵਜੋਂ ਦਿੱਤੀ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਿਕੰਦਰਾਬਾਦ ਅਤੇ ਵਿਸ਼ਾਖਾਪਟਨਮ ਵਿਚਕਾਰ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾਈ। 

ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਵੰਦੇ ਭਾਰਤ ਐਕਸਪ੍ਰੈਸ ਭਾਰਤ ਦਾ ਪ੍ਰਤੀਕ ਹੈ ਜੋ ਆਪਣੇ ਹਰ ਨਾਗਰਿਕ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਚਾਹੁੰਦੀ ਹੈ। ਇਹ ਭਾਰਤ ਦਾ ਪ੍ਰਤੀਕ ਹੈ, ਜੋ ਗੁਲਾਮੀ ਦੀ ਮਾਨਸਿਕਤਾ ਤੋਂ ਬਾਹਰ ਆ ਕੇ ਆਤਮ-ਨਿਰਭਰਤਾ ਵੱਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, ਅੱਜ ਵੰਦੇ ਭਾਰਤ 'ਤੇ ਜਿਸ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ। 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ 2023 ਦੀ ਪਹਿਲੀ ਟਰੇਨ ਹੈ। ਇਹ 15 ਦਿਨਾਂ ਦੇ ਅੰਦਰ ਸਾਡੇ ਦੇਸ਼ ਵਿੱਚ ਚੱਲਣ ਵਾਲੀ ਦੂਜੀ ਵੰਦੇ ਭਾਰਤ ਟਰੇਨ ਹੈ। ਇਹ ਦਰਸਾਉਂਦਾ ਹੈ ਕਿ ਭਾਰਤ ਵਿੱਚ ਵੰਦੇ ਭਾਰਤ ਅਭਿਆਨ ਕਿੰਨੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਹ ਦੇਸ਼ ਦੀ ਰੇਲ ਗੱਡੀ ਹੈ। ਇਸ ਦੀ ਸਪੀਡ ਦੀਆਂ ਕਈ ਵੀਡੀਓਜ਼ ਲੋਕਾਂ ਦੇ ਦਿਲਾਂ-ਦਿਮਾਗ਼ਾਂ 'ਚ ਘਰ ਕਰ ਚੁੱਕੀਆਂ ਹਨ। 

ਪ੍ਰਧਾਨ ਮੰਤਰੀ ਨੇ ਕਿਹਾ, ਜਦੋਂ ਕਨੈਕਟੀਵਿਟੀ ਅਤੇ ਬੁਨਿਆਦੀ ਢਾਂਚਾ ਇਕੱਠੇ ਹੁੰਦੇ ਹਨ, ਇਹ ਸੁਪਨਿਆਂ ਨੂੰ ਹਕੀਕਤ ਨਾਲ ਜੋੜਦਾ ਹੈ। ਇਹ ਨਿਰਮਾਣ ਨੂੰ ਬਾਜ਼ਾਰ ਨਾਲ ਜੋੜਦਾ ਹੈ। ਹੁਨਰ ਨੂੰ ਸਹੀ ਪਲੇਟਫਾਰਮ ਨਾਲ ਜੋੜਦਾ ਹੈ। ਕਨੈਕਟੀਵਿਟੀ ਆਪਣੇ ਨਾਲ ਵਿਕਾਸ ਦੀ ਸੰਭਾਵਨਾ ਲਿਆਉਂਦੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਵੀ ਗਤੀ ਹੁੰਦਾ ਹੈ, ਉੱਥੇ ਤਰੱਕੀ ਹੁੰਦੀ ਹੈ। ਅਸੀਂ ਉਹ ਸਮਾਂ ਵੀ ਦੇਖਿਆ ਹੈ ਜਦੋਂ ਇੱਥੇ ਵਿਕਾਸ ਅਤੇ ਆਧੁਨਿਕ ਸੰਪਰਕ ਦਾ ਲਾਭ ਬਹੁਤ ਘੱਟ ਲੋਕਾਂ ਨੂੰ ਮਿਲਦਾ ਸੀ। ਇਸ ਕਾਰਨ ਦੇਸ਼ ਦੀ ਬਹੁਤ ਵੱਡੀ ਆਬਾਦੀ ਦਾ ਸਮਾਂ ਆਉਣ-ਜਾਣ ਵਿਚ ਹੀ ਲੰਘ ਜਾਂਦਾ ਸੀ। ਇਸ ਨਾਲ ਆਮ ਨਾਗਰਿਕ, ਮੱਧ ਵਰਗ ਦਾ ਨੁਕਸਾਨ ਹੁੰਦਾ ਸੀ। ਅੱਜ ਭਾਰਤ ਉਸ ਪੁਰਾਣੀ ਸੋਚ ਨੂੰ ਛੱਡ ਕੇ ਅੱਗੇ ਵਧ ਰਿਹਾ ਹੈ। ਵੰਦੇ ਭਾਰਤ ਟਰੇਨ ਇਸ ਦਾ ਵੱਡਾ ਸਬੂਤ ਅਤੇ ਪ੍ਰਤੀਕ ਹੈ। ਜਦੋਂ ਇੱਛਾ ਸ਼ਕਤੀ ਹੋਵੇ, ਤਾਂ ਸਭ ਤੋਂ ਔਖੇ ਟੀਚਿਆਂ ਨੂੰ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। 

 ਰੇਲਵੇ ਨੇ ਦੱਸਿਆ ਕਿ ਇਸ ਟ੍ਰੇਨ ਵਿੱਚ 14 ਏਸੀ ਚੇਅਰ ਕਾਰ ਅਤੇ ਦੋ ਐਗਜ਼ੀਕਿਊਟਿਵ ਏਸੀ ਚੇਅਰ ਕਾਰ ਕੋਚਾਂ ਦੇ ਨਾਲ 1,128 ਯਾਤਰੀਆਂ ਦੀ ਸਮਰੱਥਾ ਹੈ। ਇਹ ਟਰੇਨ ਸਿਕੰਦਰਾਬਾਦ ਅਤੇ ਵਿਸ਼ਾਖਾਪਟਨਮ ਦੀ ਦੂਰੀ ਕਰੀਬ 8 ਘੰਟਿਆਂ ਵਿੱਚ ਤੈਅ ਕਰੇਗੀ। ਇਹ ਭਾਰਤੀ ਰੇਲਵੇ ਦੁਆਰਾ ਸ਼ੁਰੂ ਕੀਤੀ ਗਈ 8ਵੀਂ ਵੰਦੇ ਭਾਰਤ ਐਕਸਪ੍ਰੈਸ ਟਰੇਨ ਹੈ। 

ਲਗਭਗ 700 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰਦੀ ਹੋਈ, ਇਹ ਤੇਲਗੂ ਬੋਲਣ ਵਾਲੇ ਰਾਜਾਂ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਰੇਲਗੱਡੀ ਹੈ। ਟ੍ਰੇਨ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਰਾਜਮੁੰਦਰੀ ਅਤੇ ਵਿਜੇਵਾੜਾ ਅਤੇ ਤੇਲੰਗਾਨਾ ਦੇ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਸਟੇਸ਼ਨਾਂ 'ਤੇ ਰੁਕੇਗੀ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement