ਦਿੱਲੀ ’ਚ ਫਿਰ ਵਾਪਰਿਆ ਕਾਂਝਾਵਲਾ ਕਾਂਡ, ਕਾਰ ਸਵਾਰ ਨੇ ਨੌਜਵਾਨ ਨੂੰ ਅੱਧਾ ਕਿਲੋਮੀਟਰ ਤੱਕ ਘਸੀਟਿਆ
Published : Jan 15, 2023, 3:11 pm IST
Updated : Jan 15, 2023, 3:11 pm IST
SHARE ARTICLE
 The Kanjhawala incident happened again in Delhi, the car rider dragged the young man for half a kilometer
The Kanjhawala incident happened again in Delhi, the car rider dragged the young man for half a kilometer

ਹਾਲਾਂਕਿ ਅਜੇ ਤੱਕ ਇਸ ਘਟਨਾ ਪਿੱਛੇ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ।

 

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ’ਚ ਇਕ ਵਾਰ ਫਿਰ ਕਾਂਝਾਵਲਾ ਵਰਗੀ ਘਟਨਾ ਵਾਪਰੀ ਹੈ। ਇੱਥੇ ਰਾਜੌਰੀ ਗਾਰਡਨ ਇਲਾਕੇ ’ਚ ਸ਼ਨੀਵਾਰ ਨੂੰ ਇਕ ਕਾਰ ਸਵਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇੰਨਾ ਹੀ ਨਹੀਂ ਕਾਰ ਚਾਲਕ ਨੌਜਵਾਨ ਨੂੰ ਸੜਕ ’ਤੇ ਅੱਧਾ ਕਿਲੋਮੀਟਰ ਤੱਕ ਘਸੀਟਦਾ ਰਿਹਾ, ਜਦਕਿ ਪੀੜਤ ਨੌਜਵਾਨ ਮਦਦ ਲਈ ਗੁਹਾਰ ਲਗਾਉਂਦਾ ਰਿਹਾ ਪਰ ਕਾਰ ਚਾਲਕ ਆਪਣੀ ਬੇਰਹਿਮੀ ਦਿਖਾਉਂਦਾ ਰਿਹਾ। 

ਘਟਨਾ ਵਾਲੀ ਥਾਂ ’ਤੇ ਮੌਜੂਦ ਲੋਕਾਂ ਨੇ ਕਿਸੇ ਤਰ੍ਹਾਂ ਕਾਰ ਨੂੰ ਰੋਕ ਕੇ ਨੌਜਵਾਨ ਨੂੰ ਕਾਰ ਹੇਠੋਂ ਬਾਹਰ ਕੱਢਿਆ, ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਦਿੱਲੀ ’ਚ ਵਾਪਰੀ ਇਸ ਘਟਨਾ ਦੌਰਾਨ ਕਾਰ ਚਾਲਕ ਟੱਕਰ ਮਾਰਨ ਤੋਂ ਬਾਅਦ ਨੌਜਵਾਨ ਨੂੰ ਬੋਨਟ ’ਤੇ ਅੱਧਾ ਕਿਲੋਮੀਟਰ ਤੱਕ ਘਸੀਟਦਾ ਰਿਹਾ। ਹਾਲਾਂਕਿ ਅਜੇ ਤੱਕ ਇਸ ਘਟਨਾ ਪਿੱਛੇ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਹੈ।

ਇਸ ਘਟਨਾ ਨਾਲ ਜੁੜੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ’ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਇਕ ਸਫੇਦ ਰੰਗ ਦੀ ਕਾਰ ਨੌਜਵਾਨ ਨੂੰ ਟੱਕਰ ਮਾਰਦੀ ਹੈ ਅਤੇ ਉਸ ਦੇ ਬੋਨਟ ਰਾਹੀਂ ਕਾਫੀ ਦੂਰ ਤੱਕ ਘਸੀਟਦੀ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਖਿਲਾਫ਼ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  

ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਕਾਂਝਾਵਾਲ ’ਚ 31 ਦਸੰਬਰ ਦੀ ਰਾਤ ਨੂੰ ਕਾਰ ਸਵਾਰ ਪੰਜ ਲੋਕਾਂ ਨੇ ਇਕ ਸਕੂਟੀ ਸਵਾਰ ਕੁੜੀ ਨੂੰ ਟੱਕਰ ਮਾਰ ਦਿੱਤੀ ਸੀ। ਇਸ ਦੌਰਾਨ ਕੁੜੀ ਦਾ ਪੈਰ ਕਾਰ ਦੇ ਐਕਸਲ ’ਚ ਫਸ ਗਿਆ ਸੀ, ਜਿਸਦੇ ਚਲਦੇ ਕਾਰ ਚਾਲਕ ਕੁੜੀ ਨੂੰ ਦਿੱਲੀ ਦੀਆਂ ਸੜਕਾਂ ’ਤੇ 10 ਤੋਂ 12 ਕਿਲੋਮੀਟਰ ਤੱਕ ਘਸੀਟਦੇ ਰਹੇ ਸਨ। ਕੁੜੀ ਦੀ ਲਾਸ਼ ਅਗਲੀ ਸਵੇਰ ਇਕ ਜਨਵਰੀ ਨੂੰ ਨਗਨ ਹਾਲਤ ’ਚ ਮਿਲੀ ਸੀ। ਜਦਕਿ ਉਸ ਦੀ ਸਕੂਟੀ ਵੀ ਪੁਲਿਸ ਨੇ ਬਰਾਮਦ ਕਰ ਲਈ ਸੀ। ਪੁਲਿਸ ਨੇ ਇਸ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੁੜੀ ਦੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ ਲਈ ਸਖਤ ਤੋਂ ਸਖਤ ਸਜ਼ਾ ਦੀ ਮੰਗ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement