Uttar Pradesh News: 2 ਬੱਸਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ, ਮੌਕੇ 'ਤੇ ਮਚਿਆ ਚੀਕ ਚਿਹਾੜਾ
Published : Jan 15, 2024, 2:05 pm IST
Updated : Jan 15, 2024, 2:05 pm IST
SHARE ARTICLE
A terrible collision between 2 buses in Uttar Pradesh News in punjabi
A terrible collision between 2 buses in Uttar Pradesh News in punjabi

Uttar Pradesh News: ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

A terrible collision between 2 buses in Uttar Pradesh News in punjabi : ਉੱਤਰ ਪ੍ਰਦੇਸ਼ 'ਚ ਕੜਾਕੇ ਦੀ ਠੰਢ ਅਤੇ ਧੁੰਦ ਦੇ ਵਿਚਕਾਰ ਯਮੁਨਾ ਐਕਸਪ੍ਰੈਸ ਵੇਅ 'ਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਜਿਥੇ ਅੱਜ ਤੜਕੇ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ 'ਚ 40 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਬੱਸਾਂ ਦੀ ਟੱਕਰ ਹੁੰਦੇ ਹੀ ਮੌਕੇ 'ਤੇ ਹਾਹਾਕਾਰ ਮੱਚ ਗਈ। ਹਾਈਵੇਅ ’ਤੇ ਕਾਫੀ ਦੇਰ ਤੱਕ ਜਾਮ ਲੱਗਿਆ ਰਿਹਾ।

ਇਹ ਵੀ ਪੜ੍ਹੋ: Indigo Flight Fight: ਜਹਾਜ਼ ਦੇ ਲੇਟ ਉਡਣ ਤੋਂ ਨਾਰਾਜ਼ ਯਾਤਰੀ ਨੇ ਪਾਇਲਟ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਜਾਣਕਾਰੀ ਮੁਤਾਬਕ ਇਹ ਹਾਦਸਾ ਯਮੁਨਾ ਐਕਸਪ੍ਰੈੱਸ ਵੇਅ 'ਤੇ ਮਥੁਰਾ ਨੇੜੇ ਮਾਈਲ ਸਟੋਨ-110 ਰਾਇਆ ਕੱਟ 'ਤੇ ਵਾਪਰਿਆ। ਜਿੱਥੇ ਤੜਕੇ ਕਰੀਬ 3 ਵਜੇ ਦੋ ਬੱਸਾਂ ਆਪਸ ਵਿੱਚ ਟਕਰਾ ਗਈਆਂ। ਹਾਦਸੇ ਤੋਂ ਬਾਅਦ 31 ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ਅਤੇ 9 ਹੋਰ ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Haryana News: ਹਰਿਆਣਾ 'ਚ ਇਸ ਦਿਨ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ, CM ਖੱਟਰ ਨੇ ਕੀਤਾ ਐਲਾਨ  

ਮਥੁਰਾ ਦੇ ਐੱਸਐੱਸਪੀ ਸ਼ੈਲੇਸ਼ ਪਾਂਡੇ ਨੇ ਦੱਸਿਆ ਕਿ ਇੱਕ ਬੱਸ ਧੌਲਪੁਰ ਤੋਂ ਨੋਇਡਾ ਜਾ ਰਹੀ ਸੀ ਅਤੇ ਦੂਜੀ ਬੱਸ ਇਟਾਵਾ ਤੋਂ ਨੋਇਡਾ ਜਾ ਰਹੀ ਸੀ। ਦੋਵਾਂ ਬੱਸਾਂ ਦੀ ਟੱਕਰ ਕਾਰਨ 40 ਸਵਾਰੀਆਂ ਜ਼ਖ਼ਮੀ ਹੋ ਗਈਆਂ। ਫਿਲਹਾਲ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਟ੍ਰੈਫਿਕ ਜਾਮ ਨੂੰ ਵੀ ਸਾਫ ਕਰ ਦਿੱਤਾ ਗਿਆ ਹੈ। ਆਵਾਜਾਈ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A terrible collision between 2 buses in Uttar Pradesh News in punjabi  , stay tuned to Rozana Spokesman)

 

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement