Swiss woman Murder Case: ਗੁਰਪ੍ਰੀਤ ਨੇ ਇਸ ਕਰ ਕੇ ਕੀਤਾ ਸੀ ਸਵਿਸ ਮਹਿਲਾ ਨੀਨਾ ਬਰਜਰ ਦਾ ਕਤਲ, ਹੋਇਆ ਵੱਡਾ ਖ਼ੁਲਾਸਾ 
Published : Jan 15, 2024, 12:40 pm IST
Updated : Jan 15, 2024, 12:40 pm IST
SHARE ARTICLE
File Photo
File Photo

 ਅਧਿਕਾਰੀਆਂ ਮੁਤਾਬਕ 1000 ਪੰਨਿਆਂ ਦੀ ਚਾਰਜਸ਼ੀਟ 'ਚ ਪੁਲਿਸ ਨੇ ਗੁਰਪ੍ਰੀਤ ਨੂੰ ਵਿਦੇਸ਼ੀ ਔਰਤ ਦੇ ਕਤਲ 'ਚ ਇਕਲੌਤਾ ਦੋਸ਼ੀ ਦੱਸਿਆ ਹੈ।

Swiss woman Murder Case: ਨਵੀਂ ਦਿੱਲੀ - ਦਿੱਲੀ ਪੁਲਿਸ ਨੇ ਸਵਿਸ ਮਹਿਲਾ ਨੀਨਾ ਬਰਜਰ ਦੇ ਕਤਲ ਮਾਮਲੇ 'ਚ ਦੋਸ਼ੀ ਗੁਰਪ੍ਰੀਤ ਸਿੰਘ ਖਿਲਾਫ਼ 1000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ। ਐਤਵਾਰ ਨੂੰ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਵਿਸ ਮਹਿਲਾ ਦੀ ਹੱਤਿਆ ਦਾ ਕਾਰਨ ਉਸ ਦਾ ਅਤੇ ਦੋਸ਼ੀ ਵਿਚਾਲੇ ਪੈਸਿਆਂ ਨੂੰ ਲੈ ਕੇ ਝਗੜਾ ਸੀ।  

ਪੁਲਿਸ ਨੇ ਦੱਸਿਆ ਕਿ ਲਗਭਗ 30 ਸਾਲਾ ਨੀਨਾ ਬਰਜਰ ਦੀ ਲਾਸ਼ 20 ਅਕਤੂਬਰ 2023 ਨੂੰ ਪੱਛਮੀ ਦਿੱਲੀ ਦੇ ਤਿਲਕ ਨਗਰ ਵਿਚ ਇੱਕ ਐਮਸੀਡੀ ਸਕੂਲ ਦੀ ਕੰਧ ਦੇ ਨੇੜੇ ਪਈ ਮਿਲੀ ਸੀ। ਪੁਲਿਸ ਮੁਤਾਬਕ ਔਰਤ ਦੇ ਹੱਥ-ਪੈਰ ਲੋਹੇ ਦੀ ਚੇਨ ਨਾਲ ਬੰਨ੍ਹੇ ਹੋਏ ਸਨ, ਜਿਸ ਨੂੰ ਜ਼ਿੰਦਾ ਲੱਗਿਆ ਹੋਇਆ ਸੀ। ਘਟਨਾ ਦੇ ਇਕ ਦਿਨ ਬਾਅਦ ਪੁਲਿਸ ਨੇ ਇਸ ਮਾਮਲੇ ਵਿਚ ਪੱਛਮੀ ਦਿੱਲੀ ਦੇ ਜਨਕਪੁਰੀ ਦੇ ਰਹਿਣ ਵਾਲੇ 33 ਸਾਲਾ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

 ਅਧਿਕਾਰੀਆਂ ਮੁਤਾਬਕ 1000 ਪੰਨਿਆਂ ਦੀ ਚਾਰਜਸ਼ੀਟ 'ਚ ਪੁਲਿਸ ਨੇ ਗੁਰਪ੍ਰੀਤ ਨੂੰ ਵਿਦੇਸ਼ੀ ਔਰਤ ਦੇ ਕਤਲ 'ਚ ਇਕਲੌਤਾ ਦੋਸ਼ੀ ਦੱਸਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਦੀ ਇਕ ਅਦਾਲਤ 'ਚ 11 ਜਨਵਰੀ ਨੂੰ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਮੁਤਾਬਕ ਸਵਿਸ ਔਰਤ ਦੇ ਕਤਲ ਪਿੱਛੇ ਮੁੱਖ ਮਕਸਦ ਗੁਰਪ੍ਰੀਤ ਸਿੰਘ ਅਤੇ ਨੀਨਾ ਬਰਜਰ ਵਿਚਾਲੇ ਪੈਸਿਆਂ ਨੂੰ ਲੈ ਕੇ ਹੋਇਆ ਝਗੜਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਨੇ ਔਰਤ ਤੋਂ ਲਗਭਗ 7 ਲੱਖ ਰੁਪਏ ਦੀ ਮੰਗ ਕੀਤੀ ਸੀ। ਚਾਰਜਸ਼ੀਟ ਮੁਤਾਬਕ ਗੁਰਪ੍ਰੀਤ ਅਤੇ ਉਸ ਦੇ ਪਿਤਾ ਪੱਥਰਾਂ ਅਤੇ ਰਤਨਾਂ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਨੇ ਨੀਨਾ ਬਰਜਰ ਦੀ ਸਵਿਟਜ਼ਰਲੈਂਡ ਯਾਤਰਾ ਦੌਰਾਨ ਉਸ ਨੂੰ ਕੁਝ ਰਤਨ ਦਿੱਤੇ ਸਨ ਅਤੇ ਉਸ ਦੀਆਂ ਪੇਸ਼ੇਵਰ ਸਮੱਸਿਆਵਾਂ ਨੂੰ ਠੀਕ ਕਰਨ ਦੇ ਬਹਾਨੇ ਝਗੜਾ ਕੀਤਾ ਸੀ, ਜਿਸ ਤੋਂ ਬਾਅਦ ਉਸ ਨੇ ਉਸ ਤੋਂ ਪੈਸੇ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਸੀ।

ਕਤਲ ਤੋਂ ਪਹਿਲਾਂ ਨੀਨਾ ਬਰਜਰ ਨੇ ਵੱਖ-ਵੱਖ ਏਟੀਐਮ ਤੋਂ ਪੈਸੇ ਕਢਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਅਸਫ਼ਲ ਰਹੀ ਸੀ। ਉਸ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਨੂੰ ਉਸ ਦੇ ਨਾਲ ਏਟੀਐਮ ਵਿਚ ਦੇਖਿਆ ਗਿਆ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਉਹਨਾਂ ਨੂੰ ਸ਼ੱਕ ਹੈ ਕਿ ਗੁਰਪ੍ਰੀਤ ਸਿੰਘ ਦਾ ਪਿਤਾ, ਜਿਸ ਤੋਂ ਕਤਲ ਕੇਸ ਵਿਚ ਪੁੱਛਗਿੱਛ ਕੀਤੀ ਜਾਣੀ ਹੈ, ਦੇਸ਼ ਛੱਡ ਕੇ ਭੱਜ ਗਿਆ ਹੈ

ਇਸ ਲਈ ਉਸ ਦੇ ਖਿਲਾਫ਼ ਲੁੱਕਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਹੈ। ਪੁਲਿਸ ਨੇ ਚਾਰਜਸ਼ੀਟ ਵਿਚ ਅਦਾਲਤ ਨੂੰ ਇਹ ਵੀ ਦੱਸਿਆ ਕਿ ਮੁਲਜ਼ਮ ਨੇ ਸਿਰਫ਼ 8ਵੀਂ ਜਮਾਤ ਤੱਕ ਪੜ੍ਹਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਖ਼ਿਲਾਫ਼ ਆਰਮਜ਼ ਐਕਟ ਤਹਿਤ ਛੇਤੀ ਹੀ ਇਕ ਵੱਖਰੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ ਜੋ ਉਸ ਦੇ ਘਰੋਂ ਚਾਰ ਪਿਸਤੌਲ ਬਰਾਮਦ ਹੋਣ ਤੋਂ ਬਾਅਦ ਦਰਜ ਕੀਤੀ ਗਈ ਸੀ।

(For more news apart from Swiss woman Murder Case, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement