ਬੇਟੀ ਨਾ ਹੋਣ ਤੋਂ ਤੰਗ ਵਿਅਕਤੀ ਨੇ ਨਸ਼ੇ 'ਚ ਨਵਜੰਮੇ ਬੇਟੇ ਦਾ ਕੀਤਾ ਕਤਲ
Published : Jan 15, 2024, 7:22 pm IST
Updated : Jan 16, 2024, 9:41 am IST
SHARE ARTICLE
Tired of not having a daughter, a person killed a newborn son in a drunken state
Tired of not having a daughter, a person killed a newborn son in a drunken state

ਦੋਸ਼ੀ ਅਨਿਲ ਉਈਕੇ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਉਸ ਦੇ 12 ਦਿਨ ਦੇ ਬੇਟੇ ਨੂੰ ਖੋਹ ਲਿਆ।

ਬੈਤੂਲ - ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ 'ਚ ਇਕ ਵਿਅਕਤੀ ਨੇ ਨਸ਼ੇ ਦੀ ਹਾਲਤ 'ਚ ਆਪਣੇ ਨਵਜੰਮੇ ਬੇਟੇ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਮੁਤਾਬਕ ਦੋਸ਼ੀ ਨੇ ਦੱਸਿਆ ਕਿ ਉਸ ਦੇ ਪਹਿਲਾਂ ਹੀ ਦੋ ਬੇਟੇ ਹਨ ਅਤੇ ਹੁਣ ਉਹ ਇਕ ਬੇਟੀ ਦੀ ਉਮੀਦ ਕਰ ਰਿਹਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਨੂੰ ਕੋਤਵਾਲੀ ਥਾਣਾ ਖੇਤਰ ਦੇ ਬਜਾਰਵਾੜ ਪਿੰਡ 'ਚ ਵਾਪਰੀ। ਕੋਤਵਾਲੀ ਥਾਣੇ ਦੇ ਇੰਚਾਰਜ ਅਨਿਲ ਉਈਕੇ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਅਨਿਲ ਉਈਕੇ ਨੇ ਨਸ਼ੇ ਦੀ ਹਾਲਤ 'ਚ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਉਸ ਦੇ 12 ਦਿਨ ਦੇ ਬੇਟੇ ਨੂੰ ਖੋਹ ਲਿਆ।

ਉਨ੍ਹਾਂ ਦੱਸਿਆ ਕਿ ਕੁੱਟਮਾਰ ਦੇ ਡਰ ਤੋਂ ਔਰਤ ਮੌਕੇ ਤੋਂ ਭੱਜ ਗਈ ਅਤੇ ਜਦੋਂ ਉਹ ਬਾਅਦ 'ਚ ਘਰ ਵਾਪਸ ਆਈ ਤਾਂ ਉਸ ਨੇ ਨਵਜੰਮੇ ਬੱਚੇ ਨੂੰ ਝੌਂਪੜੀ 'ਚ ਮ੍ਰਿਤਕ ਪਾਇਆ। ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਗਰਦਨ 'ਤੇ ਗਲਾ ਘੁੱਟਣ ਦੇ ਨਿਸ਼ਾਨ ਸਨ। ਉਨ੍ਹਾਂ ਨੇ ਦੱਸਿਆ ਕਿ ਉਈਕੇ ਖਿਲਾਫ਼ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਸ ਦੇ ਪਹਿਲਾਂ ਹੀ ਦੋ ਪੁੱਤਰ ਹਨ ਅਤੇ ਉਸ ਨੂੰ ਉਮੀਦ ਹੈ ਕਿ ਤੀਜੇ ਬੱਚੇ ਵਜੋਂ ਉਸ ਦੀ ਇਕ ਧੀ ਹੋਵੇਗੀ।


 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement