
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਨਾਲ ਗੱਲਬਾਤ ਕੀਤੀ ਅਤੇ ਸੀ.ਆਰ.ਪੀ.ਐਫ਼. ਦੇ ਕਾਫ਼ਲੇ 'ਤੇ.....
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਪਾਲ ਮਲਿਕ ਨਾਲ ਗੱਲਬਾਤ ਕੀਤੀ ਅਤੇ ਸੀ.ਆਰ.ਪੀ.ਐਫ਼. ਦੇ ਕਾਫ਼ਲੇ 'ਤੇ ਅਤਿਵਾਦੀਆਂ ਦੇ ਘਾਤਕ ਹਮਲੇ ਮਗਰੋਂ ਸੂਬੇ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਬਿਹਾਰ 'ਚ ਸ਼ੁਕਰਵਾਰ ਨੂੰ ਅਪਣਾ ਪ੍ਰੋਗਰਾਮ ਵੀ ਰੱਦ ਕਰ ਦਿਤਾ। ਉਨ੍ਹਾਂ ਸੀ.ਆਰ.ਪੀ.ਐਫ਼. ਦੇ ਡਾਇਰੈਕਟਰ ਜਨਰਲ ਆਰ.ਆਰ. ਭਟਨਾਗਰ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ।