
ਉਹਨਾਂ ਦੀ ਰਿਹਾਈ ਲਈ ਲੋਕਾਂ ਨੇ...
ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਖਿਲਾਫ ਦੇਸ਼ਭਰ ਵਿਚ ਵਿਰੋਧ ਲਗਾਤਾਰ ਜਾਰੀ ਹੈ। ਮੁਸਲਿਮ ਭਾਈਚਾਰੇ ਵਿਚ ਇਸ ਨੂੰ ਲੈ ਕੇ ਹਲਾਤ ਕਾਫੀ ਗਰਮਾਏ ਹੋਏ ਹਨ। ਤਮਿਲਨਾਡੂ ਵਿਚ ਵੀ ਨਾਗਰਿਕਤਾ ਕਾਨੂੰਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਹੈ ਤੇ ਲੋਕਾਂ ਵਿਚ ਗੁੱਸਾ ਵੀ ਬਹੁਤ ਦੇਖਣ ਨੂੰ ਮਿਲ ਰਿਹਾ ਹੈ। ਤਮਿਲਨਾਡੂ ਵਿਚ 6 ਤੋਂ ਜ਼ਿਆਦਾ ਸ਼ਹਿਰਾਂ ਵਿਚ ਔਰਤਾਂ ਸੜਕਾਂ ਤੇ ਉਤਰ ਆਈਆਂ ਹਨ ਅਤੇ ਉਹਨਾਂ ਨੇ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।
CAA
ਸੀਏਏ ਦਾ ਵਿਰੋਧ ਹੁਣ ਚੇਨੱਈ ਵਿਚ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਚੇਨੱਈ ਵਿਚ ਹਾਲਾਤ ਹੁਣ ਬੇਕਾਬੂ ਹੋ ਗਏ ਹਨ। ਚੇਨੱਈ ਦੇ ਵਾਸ਼ਰਮੈਨਪੇਟ ਵਿਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਤੇ ਫਿਰ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਵੀ ਲੈ ਲਿਆ ਗਿਆ ਸੀ। ਹਾਲਾਂਕਿ ਬਾਅਦ ਵਿਚ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
CAA Jamia Students
ਚੇਨੱਈ ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਨਾਲ ਝੜਪ ਦੌਰਾਨ ਚਾਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ। ਇਸ ਵਿਚ ਇਕ ਔਰਤ ਡਿਪਟੀ ਕਮਿਸ਼ਨਰ, ਦੋ ਔਰਤ ਅਧਿਕਾਰੀ ਅਤੇ ਇਕ ਸਬ ਇੰਸਪੈਕਟਰ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਦੌਰਾਨ ਕੀਤੀ ਗਈ ਪੱਥਰਬਾਜ਼ੀ ਵਿਚ ਪੁਲਿਸ ਅਧਿਕਾਰੀ ਜ਼ਖ਼ਮੀ ਹੋਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹਨਾਂ ਦੇ ਵੀ ਕੁੱਝ ਲੋਕ ਜ਼ਖ਼ਮੀ ਹੋਏ ਹਨ।
CAA Protest
ਜਦ ਪੁਲਿਸ ਨੂੰ ਮਾਮਲਾ ਜ਼ਿਆਦਾ ਭਖਦਾ ਨਜ਼ਰ ਆਇਆ ਤਾਂ ਉਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਿਹੜੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ ਉਹਨਾਂ ਦੀ ਰਿਹਾਈ ਲਈ ਲੋਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਇਸ ਤੋਂ ਬਾਅਦ ਲੋਕਾਂ ਨੂੰ ਸ਼ਾਂਤ ਕੀਤਾ ਗਿਆ। ਡੀਐਮਕੇ ਪ੍ਰਧਾਨ ਐਮਕੇ ਸਟਾਲਿਨ ਨੇ ਪ੍ਰਦਰਸ਼ਨਕਾਰੀਆਂ ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਡੀਐਮਕੇ ਨੇ 14 ਫਰਵਰੀ ਦੀ ਰਾਤ ਨੂੰ ਬਲੈਕ ਨਾਈਟ ਕਰਾਰ ਦਿੱਤਾ।
CAA Protest
ਸਟਾਲਿਨ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਸਰਕਾਰ ਨੇ ਰਣਨੀਤੀ ਤਹਿਤ ਸ਼ਾਂਤੀਪੂਰਣ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਤੇ ਹਮਲਾ ਕੀਤਾ ਹੈ। ਡੀਐਮਕੇ ਨ ਮੰਗ ਕੀਤੀ ਹੈ ਕਿ ਸਾਰੇ ਪ੍ਰਦਰਸ਼ਨਕਾਰੀਆਂ ਤੇ ਦਰਜ ਕੇਸ ਵਾਪਸ ਲਿਆ ਜਾਵੇ। ਮਾਮਲਾ ਉਦੋਂ ਜ਼ਿਆਦਾ ਭੱਖ ਗਿਆ ਜਦੋਂ ਪੁਲਿਸ ਨੇ ਪ੍ਰਦਸ਼ਨਕਾਰੀਆਂ ਨੂੰ ਪ੍ਰਦਰਸ਼ਨ ਵਾਲੇ ਸਥਾਨ ਤੋਂ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚ ਝੜਪ ਹੋਈ ਤੇ ਪੁਲਿਸ ਨੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ।
ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਇਸ ਪ੍ਰਦਰਸ਼ਨ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ ਸੀ ਪਰ ਪੁਲਿਸ ਨੇ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ ਕਿ ਉਹਨਾਂ ਵਿਚਕਾਰ ਹੋਈ ਝੜਪ ਵਿਚ ਕਿਸੇ ਦੀ ਵੀ ਮੌਤ ਨਹੀਂ ਹੋਈ। ਪੁਲਿਸ ਦੇ ਵਿਰੋਧ ਕਰਨ ਤੋਂ ਬਾਅਦ ਔਰਤਾਂ ਨੇ ਉੱਥੋਂ ਤਾਂ ਅਪਣਾ ਧਰਨਾ ਚੁੱਕ ਲਿਆ ਪਰ ਫਿਰ ਵੱਡੀ ਗਿਣਤੀ ਵਿਚ ਔਰਤਾਂ ਇਕੱਠੀਆਂ ਹੋ ਗਈਆਂ। ਸ਼ੁੱਕਰਵਾਰ ਸ਼ਾਮ ਨੂੰ ਔਰਤਾਂ ਨੇ ਸਰਕਾਰ ਵਿਰੁਧ ਨਾਅਰੇ ਲਗਾਏ।
CAA
ਨਾਗਰਿਕਤਾ ਕਾਨੂੰਨ ਖਿਲਾਫ ਔਰਤਾਂ ਲਗਾਤਾਰ ਆਵਾਜ਼ ਬੁਲੰਦ ਕਰਦੀਆਂ ਰਹੀਆਂ। ਚੇਨੱਈ ਹੀ ਨਹੀਂ ਬਲਿਕ ਕੋਯੰਬਟੂਰ ਅਤੇ ਮਦੂਰੇ ਵਿਚ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਨਾਗਰਿਕਤਾ ਕਾਨੂੰਨ ਖਿਲਾਫ ਉਤਰੀਆਂ ਔਰਤਾਂ ਦੀ ਮੰਗ ਹੈ ਕਿ ਹਰ ਹਾਲ ਵਿਚ ਕੇਂਦਰ ਸਰਕਾਰ ਨਾਗਰਿਕਤਾ ਕਾਨੂੰਨ ਨੂੰ ਵਾਪਸ ਲੈਣ।
Photo
ਇਹਨਾਂ ਵਿਰੋਧ ਪ੍ਰਦਰਸ਼ਨਾਂ ਵਿਚ ਲਗਾਤਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਨਾਲ ਹੀ ਅਮਿਤ ਸ਼ਾਹ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼ਾਹੀਨ ਬਾਗ਼ ਦੀ ਤਰਜ਼ ਤੇ ਔਰਤਾਂ ਰਾਸ਼ਟਰੀ ਨਾਗਰਿਕਤਾ, ਨੈਸ਼ਨਲ ਪਾਪੁਲੇਸ਼ਨ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ। ਦਿੱਲੀ ਦੇ ਸ਼ਾਹੀਨ ਬਾਗ਼ ਵਿਚ ਹੋਰ ਰਿਹਾ ਵਿਰੋਧ ਪ੍ਰਦਰਸ਼ਨ ਹੁਣ ਦੇਸ਼ ਭਰ ਦੇ ਵਿਰੋਧ ਪ੍ਰਦਰਸ਼ਨ ਦਾ ਪ੍ਰਤੀਕ ਬਣ ਗਿਆ ਹੈ।
ਨਾਗਰਿਕਤਾ ਕਾਨੂੰਨ, ਐਨਪੀਆਰ ਅਤੇ ਐਨਆਰਸੀ ਨੂੰ ਲੈ ਕੇ ਤਮਿਲਨਾਡੂ ਵਿਚ ਹੰਗਾਮਾ ਮਚਿਆ ਹੋਇਆ ਹੈ। ਅਲੱਗ-ਅਲੱਗ ਥਾਵਾਂ ਤੋਂ ਵਿਰੋਧ ਪ੍ਰਦਰਸ਼ਨ ਦੇ ਮਾਮਲੇ ਸਾਮਹਣੇ ਆ ਰਹੇ ਹਨ। ਤਮਿਲਨਾਡੂ ਵਿਚ ਲੋਕ ਪੋਸਟਰ ਦੁਆਰਾ ਮੌਜੂਦਾ ਸਰਕਾਰ ਤੇ ਨਿਸ਼ਾਨੇ ਲਗਾ ਰਹੇ ਹਨ।
CAA
ਹਰ ਥਾਂ ਵਿਰੋਧ ਪ੍ਰਦਰਸ਼ਨ ਵਿਚ ਬੈਠੀਆਂ ਔਰਤਾਂ ਦੀ ਮੰਗ ਹੈ ਕਿ ਹਰ ਹਾਲ ਵਿਚ ਇਸ ਕਾਨੂੰਨ ਨੂੰ ਵਾਪਸ ਲਿਆ ਜਾਵੇ। ਪਰ ਕੇਂਦਰ ਸਰਕਾਰ ਕਈ ਵਾਰ ਸਾਫ਼ ਕਰ ਚੁੱਕੀ ਹੈ ਇਸ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਵੇਗਾ ਕਿਉਂ ਕਿ ਇਹ ਕਾਨੂੰਨ ਨਾਗਰਿਕਤਾ ਲੈਣ ਦਾ ਨਹੀਂ ਬਲਕਿ ਨਾਗਰਿਕਤਾ ਦੇਣ ਦਾ ਕਾਨੂੰਨ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।