
ਕਿਸਾਨਾਂ ਨੂੰ ਫੜ ਕੇ ਜੇਲ੍ਹ ਵਿਚ ਸੁਟਣ ਥਾਂ ਉਨ੍ਹਾਂ ਦੀ ਗੱਲ ਸੁਣੀ ਚਾਹੀਦੀ ਹੈ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨੂੰ ਅੰਦੋਲਨਜੀਵੀ ਕਹਿਣ 'ਤੇ ਪੈਦਾ ਹੋਇਆ ਵਿਵਾਦ ਥੰਮਣ ਦਾ ਨਾਮ ਨਹੀਂ ਲੈ ਰਿਹਾ। 'ਜੀਵੀ' ਸ਼ਬਦ ਨੂੰ ਵੱਖ ਵੱਖ ਸ਼ਬਦਾਂ ਪਿਛੇ ਜੋੜ ਕੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਤੰਜ ਕੱਸਣ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਵੀ ਇਸ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਗਵਾਨ ਹਨੂੰਮਾਨ ਅਤੇ ਮਹਾਤਮਾ ਗਾਂਧੀ ਵੀ ‘ਅੰਦੋਲਨਜੀਵੀ’ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫੜ ਕੇ ਜੇਲ੍ਹ ਵਿਚ ਸੁਟਣ ਦੀ ਥਾਂ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।
Rakesh Tikait
ਇਸ ਦੇ ਨਾਲ ਹੀ, ਉਨ੍ਹਾਂ ਭਾਜਪਾ ਦੇ ਦਿੱਗਜ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਲੈ ਕੇ ਕਿਹਾ ਕਿ ਜਦੋਂ ਉਹ ਰਾਸ਼ਟਰਪਤੀ ਬਣਨ ਜਾ ਰਹੇ ਸਨ, ਤਾਂ ਉਨ੍ਹਾਂ 'ਤੇ ਅਯੁੱਧਿਆ ਦਾ ਮੁਕਦਮਾ ਚਲਵਾ ਦਿੱਤਾ ਗਿਆ ਸੀ।
Rakesh Tikait
ਇਸ ਤੋਂ ਪਹਿਲਾਂ ਐਤਵਾਰ ਨੂੰ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਰਕਾਰ ਨੂੰ ਸ਼ਾਂਤੀ ਨਾਲ ਨਹੀਂ ਬੈਠਣਦਿੱਤਾ ਜਾਵੇਗਾ। ਕਰਨਾਲ ਜ਼ਿਲ੍ਹੇ ਦੀ ਇੰਦਰੀ ਅਨਾਜ ਮੰਡੀ ਵਿਖੇ ਕਿਸਾਨਾਂ ਦੀ ‘ਮਹਾਂਪੰਚਾਇਤ’ ਨੂੰ ਸੰਬੋਧਨ ਕਰਦਿਆਂ ਟਿਕੈਤ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅਗਵਾਈ ਕਰ ਰਹੇ 40 ਆਗੂ ਦੇਸ਼ ਭਰ ਵਿੱਚ ਘੁੰਮਣਗੇ ਅਤੇ ਹਮਾਇਤ ਦੀ ਅਪੀਲ ਕਰਨਗੇ।
rakesh tikait
ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ, ਟਿਕੈਤ ਨੇ ਐਤਵਾਰ ਨੂੰ ਕਿਹਾ, "ਜਦ ਤੱਕ ਸਰਕਾਰ ਸਾਡੇ ਹੱਕ ਵਿਚ ਫੈਸਲਾ ਨਹੀਂ ਲੈਂਦੀ, ਕਮੇਟੀ ਨਾਲ ਗੱਲ ਨਹੀਂ ਕਰਦੀ ਅਤੇ ਸਾਡੀਆਂ ਮੰਗਾਂ ਲਈ ਸਹਿਮਤ ਨਹੀਂ ਹੁੰਦੀ, ਅਸੀਂ ਉਨ੍ਹਾਂ ਨੂੰ ਚੈਨ ਨਾਲ ਬੈਠਣ ਨਹੀਂ ਦੇਵਾਂਗੇ।" ਉਨ੍ਹਾਂ ਕਿਹਾ ਕਿ ਤਿੰਨੇ ਕਾਨੂੰਨਾਂ ਦੀ ਮੁਕੰਮਲ ਵਾਪਸੀ ਤੋਂ ਇਲਾਵਾ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਮਿਲਣ ਤਕ ਕਿਸਾਨੀ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।