
ਮੀਨਾ ਹੈਰਿਸ ਨੇ ਸੋਸ਼ਲ ਮੀਡੀਆ ’ਤੇ ਸੁਆਲ ਕੀਤਾ ਹੈ ਕਿ ਸਰਕਾਰ ਕਾਰਕੁਨਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ?
ਨਵੀਂ ਦਿੱਲੀ: ਵਾਤਾਵਰਣ ਐਕਟੀਵਿਸਟ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟੂਲਕਿੱਟ ਮਾਮਲੇ ਵਿੱਚ ਗ੍ਰਿਫਤਾਰ 21 ਸਾਲਾ ਦਿਸ਼ਾ ਰਵੀ ਮਾਮਲੇ 'ਤੇ ਕਿਸਾਨ ਲੀਡਰਾਂ ਤੇ ਕਾਂਗਰਸੀ ਆਗੂਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਵੀ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਤਤਕਾਲ ਰਿਹਾਅ ਕਰਨ ਦੀ ਮੰਗ ਕੀਤੀ। ਇਸ ਦੌਰਾਨ ਸ਼ਸ਼ੀ ਥਰੂਰ, ਪ੍ਰਿਅੰਕਾ ਗਾਂਧੀ ਵਾਡਰਾ ਤੇ ਅਰਵਿੰਦ ਕੇਜਰੀਵਾਲ ਨੇ ਦਿਸ਼ਾ ਦੀ ਗ੍ਰਿਫ਼ਤਾਰੀ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਇਸ ਤੋਂ ਇਲਾਵਾ ਅਮਰੀਕੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਨੇ ਸੋਸ਼ਲ ਮੀਡੀਆ ’ਤੇ ਸੁਆਲ ਕੀਤਾ ਹੈ ਕਿ ਸਰਕਾਰ ਕਾਰਕੁਨਾਂ ਨੂੰ ਨਿਸ਼ਾਨਾ ਕਿਉਂ ਬਣਾ ਰਹੀ ਹੈ?
Anand sharma
ਕਾਂਗਰਸ ਲੀਡਰ ਆਨੰਦ ਸ਼ਰਮਾ ਦਾ ਟਵੀਟ
ਕਾਂਗਰਸ ਲੀਡਰ ਆਨੰਦ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ, 'ਵਾਤਾਵਰਣ ਕਾਰਕੁੰਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਬਦਕਿਸਮਤੀ ਹੈ ਤੇ ਹੈਰਾਨ ਕਰਨ ਵਾਲੀ ਹੈ। ਬਿਨਾਂ ਕਿਸੇ ਅਪਰਾਧਕ ਰਿਕਾਰਡ ਦੇ ਨੌਜਵਾਨ ਲੜਕੀ ਨੂੰ ਹਿਰਾਸਤ 'ਚ ਪੁੱਛਗਿੱਛ ਉਚਿੱਤ ਨਹੀਂ ਹੋ ਸਕਦੀ।' ਇਸ ਦੇ ਨਾਲ ਹੀ ਉਨ੍ਹਾਂ ਕਿਹਾ, 'ਪੁਲਿਸ ਨੂੰ ਆਜ਼ਾਦੀ ਦੇ ਅਧਿਕਾਰ ਨੂੰ ਮਾਨਤਾ ਦੇਣੀ ਚਾਹੀਦੀ ਹੈ ਤੇ ਕੋਰਟ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ ਜੋ ਕਹਿੰਦਾ ਹੈ ਕਿ ਬੇਲ ਨਿਯਮ ਤੇ ਜੇਲ੍ਹ ਅਪਵਾਦ ਹੈ।
Anand sharma
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ
ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਵੀ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ 'ਤੇ ਨਿੰਦਾ ਕੀਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ 'ਮੈਂ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹਾਂ ਤੇ ਸਾਰੇ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਸੱਤਾ ਪੱਖ ਦੇ ਖਿਲਾਫ ਵਿਰੋਧ 'ਚ ਆਵਾਜ਼ ਚੁੱਕਣ।'
p. chidambaram
ਪ੍ਰਿਅੰਕਾ ਗਾਂਧੀ ਦਾ ਟਵੀਟ
ਪ੍ਰਿਅੰਕਾ ਗਾਂਧੀ ਨੇ ਅੱਜ ਟਵੀਟ ਕੀਤਾ ਹੈ ਡਰਤੇ ਹੈਂ ਬੰਦੂਕੋਂ ਵਾਲੇ ਏਕ ਨਿਹੱਥੀ ਲੜਕੀ ਸੇ, ਫੈਲੇ ਹੈਂ ਹਿੰਮਤ ਕੇ ਉਜਾਲੇ ਏਕ ਨਿਹੱਥੀ ਲੜਕੀ ਸੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ, 21 ਸਾਲਾ ਲੜਕੀ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਲੋਕਤੰਤਰ ਉੱਤੇ ਵੱਡਾ ਹਮਲਾ ਹੈ। ਸਾਡੇ ਕਿਸਾਨਾਂ ਦੀ ਹਮਾਇਤ ਕਰਨਾ ਕੋਈ ਅਪਰਾਧ ਨਹੀਂ ਹੈ।
PRIYANKA GANDHI