ਟੂਲਕਿੱਟ ਮਾਮਲੇ ਵਿਚ ਹੁਣ ਨਿਕਿਤਾ ਜੈਕਬ ਅਤੇ ਸ਼ਾਂਤਨੂ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ
Published : Feb 15, 2021, 11:48 am IST
Updated : Feb 15, 2021, 11:54 am IST
SHARE ARTICLE
toolkit matter Delhi Police
toolkit matter Delhi Police

ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੀਂ ਦਿੱਲੀ:  ਦਿੱਲੀ ਪੁਲਿਸ ਨੇ ਨਿਕਿਤਾ ਜੈਕਬ ਅਤੇ ਸ਼ਾਂਤਨੂ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਹ ਦੋਵੇਂ ਟੂਲਕਿੱਟ ਮਾਮਲੇ ਵਿਚ ਸ਼ਾਮਲ ਹਨ।  ਬੀਤੇ ਦਿਨੀ ਪੁਲਿਸ ਨੇ ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ’ਚ 22 ਸਾਲਾਂ ਦੀ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਨੂੰ ਗ੍ਰਿਫ਼ਤਾਰ ਕੀਤਾ ਸੀ।

TOLLKITTOLLKIT

ਦਿੱਲੀ ਪੁਲਿਸ ਦੇ ਸਾਈਬਰ ਕ੍ਰਾਈਮ ਯੂਨਿਟ ਟੂਲਕਿਟ ਮਾਮਲੇ ਵਿੱਚ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੇ ਸੰਕੇਤ ਮਿਲੇ ਹਨ। ਇਸ ਵਿਚ ਸ਼ਾਂਤਨੂ ਅਤੇ ਨਿਕਿਤਾ ਦਾ ਨਾਮ ਸਾਹਮਣੇ ਆ ਰਿਹਾ ਸੀ।  ਪੁਲਿਸ ਇਨ੍ਹਾਂ ਦੋਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਸੀ।

DISHADISHA

ਕੀ ਹੈ ਟੂਲਕਿੱਟ ਵਿਵਾਦ
ਕਿਸਾਨ ਅੰਦੋਲਨ ਦੇ ਸਮਰਥਨ 'ਚ ਸਵੀਡਨ ਦੀ ਵਾਤਾਵਰਨ ਕਾਰਕੁੰਨ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ। ਟਵੀਟ 'ਚ ਅੰਦੋਲਨ ਕਿਵੇਂ ਕਰਨਾ ਹੈ, ਇਸ ਦੀ ਜਾਣਕਾਰੀ ਵਾਲਾ ਟੂਲਕਿੱਟ ਸਾਂਝਾ ਕੀਤਾ ਗਿਆ। ਟੂਲ ਕਿੱਟ 'ਚ ਕਿਸਾਨ ਅੰਦੋਲਨ ਨੂੰ ਵਧਾਉਣ ਲਈ ਹਰ ਜ਼ਰੂਰੀ ਕਦਮ ਬਾਰੇ ਦੱਸਿਆ ਗਿਆ ਹੈ। ਟਵੀਟ 'ਚ ਕਿਹੜਾ ਹੈਸ਼ਟੈਗ ਲਾਉਣਾ ਹੈ, ਕੀ ਕਰਨਾ ਹੈ, ਕਿਵੇਂ ਬਚਣਾ ਹੈ, ਇਸਦੀ ਜਾਣਕਾਰੀ ਦਿੱਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement