"ਕੀ ਭਾਰਤੀ ਜਨਤਾ ਪਾਰਟੀ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਸੰਸਥਾਵਾਂ ਨੂੰ ਕੁਚਲ ਕੇ ਪੂਰੇ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ?"
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਇਸ ਦੀ ਆਜ਼ਾਦੀ 'ਤੇ ਹਮਲਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ। ਕੇਜਰੀਵਾਲ ਦੀ ਇਹ ਪ੍ਰਤੀਕਿਰਿਆ ਆਮਦਨ ਕਰ ਵਿਭਾਗ ਵੱਲੋਂ ਕਥਿਤ ਟੈਕਸ ਚੋਰੀ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਅਤੇ ਮੁੰਬਈ ਸਥਿਤ ਬੀਬੀਸੀ ਦਫ਼ਤਰਾਂ ਅਤੇ ਦੋ ਹੋਰ ਸਬੰਧਤ ਸਥਾਨਾਂ 'ਤੇ 'ਸਰਵੇਖਣ ਆਪ੍ਰੇਸ਼ਨ' ਸ਼ੁਰੂ ਕਰਨ ਤੋਂ ਇਕ ਦਿਨ ਬਾਅਦ ਆਈ ਹੈ।
ਇਹ ਵੀ ਪੜ੍ਹੋ: BBC ਦੇ ਦਿੱਲੀ ਅਤੇ ਮੁੰਬਈ ਦਫ਼ਤਰ ’ਚ ਆਮਦਨ ਕਰ ਵਿਭਾਗ ਦਾ 'ਸਰਵੇ ਆਪ੍ਰੇਸ਼ਨ' ਦੂਜੇ ਦਿਨ ਵੀ ਜਾਰੀ
ਕੇਜਰੀਵਾਲ ਨੇ ਇਕ ਟਵੀਟ ਵਿਚ ਕਿਹਾ, “ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ। ਮੀਡੀਆ ਦੀ ਆਜ਼ਾਦੀ 'ਤੇ ਹਮਲਾ ਕਰਨਾ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ। ਜੋ ਵੀ ਭਾਜਪਾ ਦੇ ਖਿਲਾਫ ਬੋਲਦਾ ਹੈ, ਇਹ ਲੋਕ ਆਈਟੀ (ਇਨਕਮ ਟੈਕਸ ਵਿਭਾਗ), ਸੀਬੀਆਈ (ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ) ਅਤੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੂੰ ਪਿੱਛੇ ਛੱਡ ਦਿੰਦੇ ਹਨ”। ਉਹਨਾਂ ਸਵਾਲ ਕੀਤਾ ਕਿ ਕੀ ਭਾਰਤੀ ਜਨਤਾ ਪਾਰਟੀ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਅਤੇ ਸੰਸਥਾਵਾਂ ਨੂੰ ਕੁਚਲ ਕੇ ਪੂਰੇ ਦੇਸ਼ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ?
ਇਹ ਵੀ ਪੜ੍ਹੋ: ਮਾਣ ਵਾਲੀ ਗੱਲ: ਅਮਰੀਕਾ ’ਚ ਪੰਜਾਬ ਦੀ ਧੀ ਨਿਮਰਤਾ ਰੰਧਾਵਾ ਉਰਫ ਨਿੱਕੀ ਹੇਲੀ ਲੜੇਗੀ ਰਾਸ਼ਟਰਪਤੀ ਦੀ ਚੋਣ
ਦੱਸ ਦੇਈਏ ਕਿ ਆਈਟੀ ਵਿਭਾਗ ਦੇ ਸਰਵੇ ਨੂੰ ਲੈ ਕੇ ਭਾਜਪਾ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਸਿਆਸੀ ਬਹਿਸ ਵੀ ਸ਼ੁਰੂ ਹੋ ਗਈ। ਵਿਰੋਧੀ ਧਿਰ ਨੇ ਇਸ ਕਦਮ ਦੀ ਨਿੰਦਾ ਕੀਤੀ, ਭਾਜਪਾ ਨੇ ਬੀਬੀਸੀ 'ਤੇ ਭਾਰਤ ਵਿਰੁੱਧ "ਜ਼ਹਿਰੀਲੀ" ਰਿਪੋਰਟਿੰਗ ਕਰਨ ਦਾ ਦੋਸ਼ ਲਗਾਇਆ।
ਇਹ ਵੀ ਪੜ੍ਹੋ: ਕੈਨੇਡਾ 'ਚ ਇੱਕ ਹੋਰ ਮੰਦਰ 'ਤੇ ਲਿਖੇ ਭਾਰਤ-ਵਿਰੋਧੀ ਨਾਅਰੇ, ਇਸ ਸਾਲ 'ਚ ਦੂਜੀ ਘਟਨਾ
'ਬੀਬੀਸੀ ਇੰਡੀਆ' ਵਿਰੁੱਧ ਆਮਦਨ ਕਰ ਵਿਭਾਗ ਦਾ 'ਸਰਵੇਖਣ ਆਪ੍ਰੇਸ਼ਨ' ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਇਹ ਹੈਰਾਨੀਜਨਕ ਕਾਰਵਾਈ ਬੀਬੀਸੀ ਵੱਲੋਂ ਦੋ ਭਾਗਾਂ ਵਾਲੀ ਡਾਕੂਮੈਂਟਰੀ 'ਇੰਡੀਆ: ਦਿ ਮੋਦੀ ਕਵੇਸ਼ਨ' ਨੂੰ ਪ੍ਰਸਾਰਿਤ ਕਰਨ ਤੋਂ ਕੁਝ ਹਫ਼ਤੇ ਬਾਅਦ ਹੋਈ ਹੈ।