
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਵੀਡੀਓ
ਗਵਾਲੀਅਰ : ਮਸ਼ਹੂਰ ਭਜਨ ਗਾਇਕ ਅਨੂਪ ਜਲੋਟਾ ਨੇ ਮੰਗਲਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਜਲਦੀ ਹੀ ਹਿੰਦੂ ਰਾਸ਼ਟਰ ਐਲਾਨਿਆ ਜਾਣਾ ਚਾਹੀਦਾ ਹੈ। ਇਸ ਬਿਆਨ ਨੂੰ ਲੈ ਕੇ ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਉਹਨਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ ਕਿ ਜਦੋਂ ਪਾਕਿਸਤਾਨ ਵੱਖ ਹੋਇਆ ਸੀ ਤਾਂ ਇਸਨੂੰ ਇਸਲਾਮਿਕ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਸੀ ਪਰ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਐਲਾਨਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਅਜਿਹਾ ਨਹੀਂ ਹੋਇਆ ਤਾਂ ਕੋਈ ਗੱਲ ਨਹੀਂ, ਹੁਣ ਅਜਿਹਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਤੁਰਕੀ 'ਚ ਡਿਊਟੀ 'ਤੇ ਤਾਇਨਾਤ ਪਿਤਾ ਦੇ ਘਰ ਆਇਆ ਛੋਟਾ ਮਹਿਮਾਨ
ਵਾਇਰਲ ਵੀਡੀਓ 'ਚ ਉਹਨਾਂ ਕਸ਼ਮੀਰ ਦਾ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਧਾਰਾ 370 ਹਟਾ ਦਿੱਤੀ ਗਈ, ਜਿਸ ਦਾ ਕਾਫੀ ਫਾਇਦਾ ਹੋਇਆ। ਹੁਣ ਉੱਥੇ ਪਹਿਲਾਂ ਦੇ ਮੁਕਾਬਲੇ ਅੱਤਵਾਦੀ ਘਟਨਾਵਾਂ ਘਟ ਰਹੀਆਂ ਹਨ। ਇਹ ਸ਼ਾਂਤੀ ਸਥਾਪਤ ਕਰਨ ਲਈ ਚੁੱਕਿਆ ਗਿਆ ਕਦਮ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਭਾਰਤ ਨੂੰ ਹਿੰਦੂ ਰਾਸ਼ਟਰ ਐਲਾਨਿਆ ਜਾਣਾ ਚਾਹੀਦਾ ਹੈ। ਇਹ ਸਿਰਫ਼ ਇੱਕ ਐਲਾਨ ਹੈ, ਇਸ ਨਾਲ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ : ਤੁਰਕੀ ਸੀਰੀਆ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 41 ਹਜ਼ਾਰ ਤੋਂ ਪਾਰ
ਦੱਸ ਦੇਈਏ ਕਿ ਮਸ਼ਹੂਰ ਭਜਨ ਗਾਇਕ ਅਤੇ ਪਦਮ ਸ਼੍ਰੀ ਅਨੂਪ ਜਲੋਟਾ ਗਵਾਲੀਅਰ 'ਚ ਇਕ ਪ੍ਰੋਗਰਾਮ 'ਚ ਹਿੱਸਾ ਲੈਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਤਾਨਸੇਨ ਦੇ ਸ਼ਹਿਰ ਗਵਾਲੀਅਰ ਆ ਕੇ ਚੰਗਾ ਲੱਗਾ, ਮੈਨੂੰ ਇੱਥੇ ਰਿਆਜ਼ ਕਰਨ ਦਾ ਮਨ ਹੈ। ਅੱਜ ਮੈਂ ਤੁਲਸੀਦਾਸ ਦੀ ਮੂਰਤੀ ਅੱਗੇ ਮੱਥਾ ਟੇਕਿਆ, ਬਹੁਤ ਪਸੰਦ ਆਇਆ।