ਤੁਰਕੀ ਸੀਰੀਆ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 41 ਹਜ਼ਾਰ ਤੋਂ ਪਾਰ

By : GAGANDEEP

Published : Feb 15, 2023, 10:18 am IST
Updated : Feb 15, 2023, 3:25 pm IST
SHARE ARTICLE
Turkey Syria earthquake
Turkey Syria earthquake

100 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ

 

ਨਵੀਂ ਦਿੱਲੀ: ਤੁਰਕੀ—ਸੀਰੀਆ 'ਚ ਆਏ ਭਿਆਨਕ ਭੂਚਾਲ ਕਾਰਨ 41 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਕਰੀਬ 9 ਦਿਨਾਂ ਤੋਂ ਲੋਕ ਮਲਬੇ ਹੇਠ ਦੱਬੇ ਹੋਏ ਹਨ। ਦੁਨੀਆ ਭਰ ਦੇ ਬਚਾਅ ਕਰਮਚਾਰੀ ਲਗਾਤਾਰ ਲੋਕਾਂ ਨੂੰ ਲੱਭਣ ਵਿੱਚ ਲੱਗੇ ਹੋਏ ਹਨ। ਹਾਲਾਂਕਿ, ਗੰਭੀਰ ਸਥਿਤੀ ਦੇ ਕਾਰਨ, ਮਦਦ ਤੁਰੰਤ ਹਰ ਕਿਸੇ ਤੱਕ ਨਹੀਂ ਪਹੁੰਚ ਰਹੀ ਹੈ। ਇਸ ਖ਼ਤਰਨਾਕ ਭੂਚਾਲ ਵਿੱਚ ਹਜ਼ਾਰਾਂ ਘਰ ਤਬਾਹ ਹੋ ਗਏ ਹਨ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਕਿਹਾ ਕਿ ਤੁਰਕੀ ਵਿੱਚ ਪਿਛਲੇ ਹਫ਼ਤੇ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 35,418 ਹੋ ਗਈ ਹੈ।

ਇਹ ਵੀ ਪੜ੍ਹੋ : ਭਾਰਤ ਦੇ ਨਕਸ਼ੇ 'ਤੇ ਘੁੰਮਦੇ ਨਜ਼ਰ ਆਏ ਅਕਸ਼ੈ ਕੁਮਾਰ , FIR ਦਰਜ

ਉਨ੍ਹਾਂ ਕਿਹਾ ਕਿ 100 ਸਾਲ ਪਹਿਲਾਂ ਦੇਸ਼ ਦੀ ਸਥਾਪਨਾ ਤੋਂ ਬਾਅਦ ਇਹ ਹੁਣ ਤੱਕ ਦੀ ਸਭ ਤੋਂ ਗੰਭੀਰ ਤਬਾਹੀ ਹੈ। 1939 ਵਿੱਚ ਤੁਰਕੀ ਦੇ ਸ਼ਹਿਰ ਅਰਗਿੰਕਨ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਵਿੱਚ ਲਗਭਗ 33,000 ਲੋਕ ਮਾਰੇ ਗਏ ਸਨ। ਏਰਦੋਗਨ ਨੇ ਕਿਹਾ ਕਿ 6 ਫਰਵਰੀ ਨੂੰ ਆਏ ਭੂਚਾਲ ਅਤੇ ਕਈ ਝਟਕਿਆਂ ਦੇ ਨਤੀਜੇ ਵਜੋਂ 1,05,505 ਲੋਕ ਜ਼ਖਮੀ ਹੋਏ ਹਨ।

ਇਹ ਵੀ ਪੜ੍ਹੋ :  ਲੁਧਿਆਣਾ 'ਚ ਡਾਕਟਰ ਦੇ ਘਰ ਚੋਰੀ, 24 ਲੱਖ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਗਏ ਚੋਰ

ਭੂਚਾਲ ਨੂੰ 'ਸਦੀ ਦੀ ਆਫ਼ਤ' ਦੱਸਦਿਆਂ ਰਾਸ਼ਟਰਪਤੀ ਨੇ ਕਿਹਾ ਕਿ 13,000 ਤੋਂ ਵੱਧ ਲੋਕ ਅਜੇ ਵੀ ਹਸਪਤਾਲ ਵਿੱਚ ਦਾਖ਼ਲ ਹਨ। ਅੰਕਾਰਾ ਵਿੱਚ, ਰਾਹਤ ਏਜੰਸੀ ਏਐਫਏਡੀ ਦੇ ਹੈੱਡਕੁਆਰਟਰ ਵਿੱਚ ਹੋਈ ਪੰਜ ਘੰਟੇ ਦੀ ਕੈਬਨਿਟ ਮੀਟਿੰਗ ਤੋਂ ਬਾਅਦ, ਏਰਦੋਆਨ ਨੇ ਕਿਹਾ ਕਿ 47,000 ਇਮਾਰਤਾਂ ਜਾਂ ਤਾਂ ਜ਼ਮੀਨ 'ਤੇ ਢਹਿ ਗਈਆਂ ਜਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਸ ਦੇ ਨਾਲ ਹੀ ਸੀਰੀਆ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸੀਰੀਆ 'ਚ ਘੱਟੋ-ਘੱਟ 5,800 ਲੋਕ ਮਾਰੇ ਗਏ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਲੋਕ ਅਜੇ ਵੀ ਮਲਬੇ ਹੇਠ ਦੱਬੇ ਹੋਏ ਹਨ।

ਇਹ ਵੀ ਪੜ੍ਹੋ :  ਕੰਮ ਤੋਂ ਵਾਪਸ ਘਰ ਜਾ ਰਹੀਆਂ ਔਰਤਾਂ ਨੂੰ SUV ਕਾਰ ਨੇ ਕੁਚਲਿਆ, 5 ਦੀ ਮੌਤ 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement