Farmers Protest: ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਦਿੱਲੀ ਪੁਲਿਸ ਨੇ ਮੰਗਵਾਏ ਅੱਥਰੂ ਗੈਸ ਦੇ 30,000 ਗੋਲੇ
Published : Feb 15, 2024, 2:48 pm IST
Updated : Feb 15, 2024, 2:48 pm IST
SHARE ARTICLE
Farmers protest: Delhi Police orders 30,000 tear gas shells
Farmers protest: Delhi Police orders 30,000 tear gas shells

ਗਵਾਲੀਅਰ ਤੋਂ ਦਿੱਲੀ ਲਿਆਂਦੀ ਜਾ ਰਹੀ ਖੇਪ: ਸੂਤਰ

Farmers protest: ਕਿਸਾਨ ਵਲੋਂ ਅਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 'ਦਿੱਲੀ ਚਲੋ' ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਸਮੇਂ ਸੈਂਕੜੇ ਕਿਸਾਨ ਪੰਜਾਬ ਹਰਿਆਣਾ ਦੀਆਂ ਹੱਦਾਂ ਉਤੇ ਬੈਠੇ ਹਨ, ਜਦਕਿ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਦੇਸ਼ ਦੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਵਾਹ ਲਾ ਰਹੇ ਹਨ। ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ ਦਿੱਲੀ ਪੁਲਿਸ ਨੇ 30,000 ਅੱਥਰੂ ਗੈਸ ਦੇ ਗੋਲੇ ਮੰਗਵਾਏ ਹਨ।

ਦਿੱਲੀ ਪੁਲਿਸ ਦੇ ਇਕ ਸੂਤਰ ਨੇ ਕਿਹਾ ਕਿ ਉਹ ਪ੍ਰਦਰਸ਼ਨਕਾਰੀਆਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਦ੍ਰਿੜ ਹਨ। ਇਕ ਅਧਿਕਾਰੀ ਨੇ ਕਿਹਾ ਕਿ ਦਿੱਲੀ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਹਿਲਾਂ ਹੀ ਵੱਡੀ ਗਿਣਤੀ ਵਿਚ ਅੱਥਰੂ ਗੈਸ ਦੇ ਗੋਲੇ ਇਕੱਠੇ ਕਰ ਚੁੱਕੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਟੇਕਨਪੁਰ ਸਥਿਤ ਬੀਐਸਐਫ ਦੀ 'ਟੀਅਰ ਸਮੋਕ ਯੂਨਿਟ' (ਟੀਐਸਯੂ) ਤੋਂ 30,000 ਗੋਲਿਆਂ ਦੀ ਨਵੀਂ ਖੇਪ ਮੰਗਵਾਈ ਗਈ ਹੈ। ਉਨ੍ਹਾਂ ਦਸਿਆ ਕਿ ਇਹ ਗੋਲੇ ਗਵਾਲੀਅਰ ਤੋਂ ਦਿੱਲੀ ਲਿਆਂਦੇ ਜਾ ਰਹੇ ਹਨ।

ਅੱਥਰੂ ਗੈਸ ਇਕ ਦੰਗਾ ਵਿਰੋਧੀ ਯੰਤਰ ਹੈ ਜੋ ਸੁਰੱਖਿਆ ਬਲਾਂ ਦੁਆਰਾ ਭੀੜ ਨੂੰ ਖਿੰਡਾਉਣ ਲਈ ਵਰਤਿਆ ਜਾਂਦਾ ਹੈ। ਗੈਸ ਕਾਰਨ ਅੱਖਾਂ ਵਿਚ ਜਲਣ ਅਤੇ ਹੰਝੂ ਆਉਂਦੇ ਹਨ। ਇਕ ਅਧਿਕਾਰੀ ਨੇ ਦਸਿਆ ਕਿ ਪਿਛਲੇ ਸਾਲ ਸਤੰਬਰ 'ਚ ਹੋਏ ਜੀ-20 ਸੰਮੇਲਨ ਤੋਂ ਪਹਿਲਾਂ ਵੀ ਅੱਥਰੂ ਗੈਸ ਦੇ ਗੋਲਿਆਂ ਦੀ ਖੇਪ ਮੰਗਵਾਈ ਗਈ ਸੀ। ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਨਵੀਂ ਖੇਪ ਮੰਗਵਾਈ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਕ ਹੋਰ ਅਧਿਕਾਰੀ ਨੇ ਕਿਹਾ ਕਿ ਅੱਥਰੂ ਗੈਸ ਦੇ ਗੋਲੇ ਤਿੰਨ ਸਾਲ ਤਕ ਸਹੀ ਰਹਿੰਦੇ ਹਨ, ਜਿਸ ਤੋਂ ਬਾਅਦ ਇਨ੍ਹਾਂ ਦੀ ਪ੍ਰਭਾਵਸ਼ੀਲਤਾ ਹੌਲੀ-ਹੌਲੀ ਘੱਟ ਜਾਂਦੀ ਹੈ, ਪਰ ਅਭਿਆਸ ਦੇ ਉਦੇਸ਼ਾਂ ਲਈ ਫੌਜ ਸੱਤ ਸਾਲ ਤਕ ਪੁਰਾਣੇ ਗੋਲਿਆਂ ਦੀ ਵਰਤੋਂ ਕਰਦੀ ਹੈ। ਦਿੱਲੀ ਪੁਲਿਸ ਦੇ ਨਿਯਮਾਂ ਅਨੁਸਾਰ, ਖੇਪ ਮਿਲਣ ਤੋਂ ਬਾਅਦ, ਗੋਲੇ ਜ਼ਿਲ੍ਹਾ ਪੁਲਿਸ ਅਤੇ ਫੋਰਸ ਦੀਆਂ ਇਕਾਈਆਂ ਨੂੰ ਦਿਤੇ ਜਾਂਦੇ ਹਨ। ਇਕ ਹੋਰ ਅਧਿਕਾਰੀ ਨੇ ਦਸਿਆ ਕਿ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਨਵੀਂ ਖੇਪ ਬਾਹਰੀ, ਬਾਹਰੀ-ਉੱਤਰ ਅਤੇ ਪੂਰਬੀ ਜ਼ਿਲ੍ਹੇ ਦੀ ਪੁਲਿਸ ਨੂੰ ਦਿਤੀ ਜਾ ਸਕਦੀ ਹੈ।

ਜ਼ਿਕਰਯੋਗ ਹੈ ਕਿ 'ਦਿੱਲੀ ਚਲੋ' ਅੰਦੋਲਨ ਦੇ ਹਿੱਸੇ ਵਜੋਂ ਸੈਂਕੜੇ ਕਿਸਾਨ ਸ਼ੰਭੂ ਅਤੇ ਖਨੌਰੀ ਹੱਦਾਂ 'ਤੇ ਬੈਠੇ ਹਨ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਅਤੇ ਕਰਜ਼ਾ ਮੁਆਫੀ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਬਣਾਉਣ ਲਈ 'ਦਿੱਲੀ ਚਲੋ' ਮਾਰਚ ਦੀ ਅਗਵਾਈ ਕਰ ਰਹੇ ਹਨ। ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਵਿਚ ਦਿੱਲੀ ਜਾਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਹੱਦਾਂ ਨੂੰ ਸੀਲ ਕਰ ਦਿਤਾ ਹੈ।

(For more Punjabi news apart from Farmers protest: Delhi Police orders 30,000 tear gas shells, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement