Farmers Protest: ਕਿਸਾਨਾਂ ’ਤੇ ਹਰਿਆਣਾ ਪੁਲਿਸ ਦੀ ਕਾਰਵਾਈ ਵਿਰੁਧ ਪਟੜੀਆਂ ’ਤੇ ਬੈਠੇ ਕਿਸਾਨ; ਕਈ ਰੇਲਾਂ ਦੇ ਰੂਟ ਬਦਲੇ
Published : Feb 15, 2024, 6:22 pm IST
Updated : Feb 15, 2024, 6:39 pm IST
SHARE ARTICLE
Farmers Protest
Farmers Protest

ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਵੀ ਕੀਤਾ ਪ੍ਰਦਰਸ਼ਨ

Farmers Protest: ‘ਦਿੱਲੀ ਚਲੋ’ ਅੰਦੋਲਨ ਕਰ ਰਹੇ ਪ੍ਰਦਰਸ਼ਨਕਾਰੀਆਂ ਵਿਰੁਧ ਹਰਿਆਣਾ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪੰਜਾਬ ਵਿਚ ਕਈ ਥਾਵਾਂ ’ਤੇ ਕਿਸਾਨਾਂ ਵਲੋਂ ਪਟੜੀਆਂ ’ਤੇ ਬੈਠਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ-ਅੰਮ੍ਰਿਤਸਰ ਰੂਟ ਦੀਆਂ ਕੁੱਝ ਟਰੇਨਾਂ ਨੂੰ ਦੂਜੇ ਰੂਟਾਂ ਵੱਲ ਮੋੜ ਦਿਤਾ ਗਿਆ। ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ ਅਤੇ ਅਧਿਕਾਰੀਆਂ 'ਤੇ ਯਾਤਰੀਆਂ ਤੋਂ ਟੋਲ ਨਾ ਵਸੂਲਣ ਲਈ ਦਬਾਅ ਪਾਇਆ।

ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਬੀਕੇਯੂ ਡਕੌਂਦਾ (ਧਨੇਰ) ਵਲੋਂ ਪੰਜਾਬ ਵਿਚ ਕਈ ਥਾਵਾਂ ’ਤੇ ਚਾਰ ਘੰਟੇ ਲਈ ‘ਰੇਲ ਰੋਕੋ’ ਦਾ ਸੱਦਾ ਦਿਤਾ ਗਿਆ ਸੀ। ਕਿਸਾਨਾਂ ਨੇ ਦੁਪਹਿਰ 12 ਵਜੇ ਦੇ ਕਰੀਬ ਅਪਣਾ ਅੰਦੋਲਨ ਸ਼ੁਰੂ ਕੀਤਾ ਅਤੇ ਕਈ ਥਾਵਾਂ 'ਤੇ ਪਟੜੀਆਂ 'ਤੇ ਬੈਠ ਗਏ। ਇਹ ਪ੍ਰਦਰਸ਼ਨ ਸ਼ਾਮ 4 ਵਜੇ ਤਕ ਜਾਰੀ ਰਿਹਾ। ਮੁੱਖ ਦਿੱਲੀ-ਅੰਮ੍ਰਿਤਸਰ ਮਾਰਗ 'ਤੇ ਕਈ ਥਾਵਾਂ 'ਤੇ ਕਿਸਾਨ ਰੇਲ ਪਟੜੀਆਂ 'ਤੇ ਬੈਠੇ ਸਨ, ਇਸ ਕਾਰਨ ਰੇਲਵੇ ਅਧਿਕਾਰੀਆਂ ਨੇ ਰੇਲਗੱਡੀਆਂ ਨੂੰ ਚੰਡੀਗੜ੍ਹ (ਦਿੱਲੀ ਵੱਲ) ਅਤੇ ਲੋਹੀਆਂ ਖਾਸ (ਅੰਮ੍ਰਿਤਸਰ ਅਤੇ ਜਲੰਧਰ ਵੱਲ) ਵੱਲ ਮੋੜ ਦਿਤਾ। ਭਾਰਤੀ ਰੇਲਵੇ ਦੇ ਬੁਲਾਰੇ ਨੇ ਦਸਿਆ ਕਿ ਦਿੱਲੀ ਤੋਂ ਆਉਣ ਵਾਲੀਆਂ ਸ਼ਤਾਬਦੀ ਅਤੇ ਸ਼ਾਨ-ਏ-ਪੰਜਾਬ ਐਕਸਪ੍ਰੈਸ ਰੇਲ ਗੱਡੀਆਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਬੰਦ ਕਰ ਦਿਤਾ ਗਿਆ ਹੈ।

Rail Roko ProtestRail Roko Protest

ਇਸ ਦੌਰਾਨ ਜਿਥੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਕਿਸਾਨ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਵੱਲ ਮਾਰਚ ਕਰ ਰਹੇ ਸਨ, ਉਥੇ ਹੀ ਹਰਿਆਣਾ ਪੁਲਿਸ ਵਲੋਂ ਅੱਥਰੂ ਗੈਸ ਦੀ ਵਰਤੋਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਨੇ ਕਈ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਵੀ ਕੀਤਾ।ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਉਹ ਦਿੱਲੀ ਜਾਣ ਦੀ ਕੋਸ਼ਿਸ਼ ਕਰ ਰਹੇ ਕਿਸਾਨਾਂ ’ਤੇ ਪੁਲਿਸ ਕਾਰਵਾਈ ਵਿਰੁਧ ਅੰਦੋਲਨ ਕਰ ਰਹੇ ਹਨ।

ਹੁਸ਼ਿਆਰਪੁਰ 'ਚ ਕਿਸਾਨਾਂ ਨੇ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਦੋ ਟੋਲ ਪਲਾਜ਼ਿਆਂ 'ਤੇ ਪ੍ਰਦਰਸ਼ਨ ਕੀਤਾ। ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਹੇਠ ਕਿਸਾਨਾਂ ਨੇ ਚੋਲਾਂਗ ਅਤੇ ਹਰਸੇ ਮਾਨਸਰ ਵਿਖੇ ਟੋਲ ਪਲਾਜ਼ਿਆਂ ਦਾ ਘਿਰਾਉ ਕਰਕੇ ਉਥੇ ਧਰਨਾ ਦਿਤਾ। ਉਨ੍ਹਾਂ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵਿਰੁਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।

Farmer LeadersFarmer Leaders

ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਮੋਦੀ ਸਰਕਾਰ: ਡਾ. ਦਰਸ਼ਨ ਪਾਲ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦਸਿਆ ਕਿ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸ਼ੰਭੂ ਵਿਖੇ ਹਰਿਆਣਾ ਪੁਲਿਸ ਵਲੋਂ ਕਿਸਾਨਾਂ ’ਤੇ ਗੋਲੀ ਚਲਾਉਣ, ਅਥਰੂ ਗੈਸ ਛੱਡਣ, ਕਿਸਾਨਾਂ ਨੂੰ ਕੁੱਟਣ, ਕਿਸਾਨਾਂ ਨੂੰ ਫੱਟੜ ਕਰਨ ਅਤੇ ਗ੍ਰਿਫ਼ਤਾਰ ਕਰਨ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਾਰੇ ਪੰਜਾਬ ਵਿਚ ਟੋਲ ਟੈਕਸ ਪਲਾਜ਼ਿਆਂ ਨੂੰ ਫਰੀ ਕਰ ਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦਾ ਜਮਹੂਰੀ ਤੇ ਕਾਨੂੰਨੀ ਅਧਿਕਾਰ ਖੋਹ ਰਹੀ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਿਸਾਨਾਂ ਦਾ ਜਮਹੂਰੀ ਹੱਕ ਹੈ ਕਿ ਅਪਣੀਆਂ ਮੰਗਾਂ ਮਸਲਿਆਂ ’ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਅੰਦੋਲਨ ਕਰ ਸਕਦੇ ਹਨ ਅਤੇ ਅੰਦੋਲਨ ਕਰਨ ਲਈ ਹੀ ਕਿਸਾਨ ਪੰਜਾਬ, ਹਰਿਆਣਾ ਅਤੇ ਯੂਪੀ ਤੋਂ ਦਿੱਲੀ ਜਾ ਰਹੇ ਸਨ ।

ਅੰਦੋਲਨ ਦੀਆ ਮੰਗਾਂ ਜਿਵੇਂ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਦਿਵਾਉਣ ਅਤੇ ਸਮਰੱਥਨ ਮੁੱਲ ਤੇ ਫਸਲਾਂ ਦੀ ਖਰੀਦ ਦਾ ਗਰੰਟੀ ਕਾਨੂੰਨ ਬਣਵਾਉਣ, C2+50% ਫਾਰਮੂਲੇ ਅਨੁਸਾਰ ਫਸਲਾ ਦੇ ਭਾਅ ਐਲਾਨ ਕਰਨ, ਕਿਸਾਨ ਦੇ ਕਰਜ਼ੇ ਮੁਆਫ ਕਰਨ ਅਤੇ ਫਸਲਾਂ ਦਾ ਬੀਮਾ ਅਤੇ ਕਿਸਾਨ ਪੈਨਸ਼ਨ ਦੀ ਗਾਰੰਟੀ ਕਰਨਾ, ਅੰਦੋਲਨ ਵੇਲੇ ਦੇ ਕੇਸ ਵਾਪਸ ਕਰਨ ਸ਼ਹੀਦਾਂ ਦੇ ਪਰਵਾਰਾਂ ਨੂੰ ਮੁਆਵਜ਼ਾ ਦੇਣਾ ਆਦਿ ਵਾਜਬ ਮੰਗਾਂ ਹਨ।

ਮੋਰਚੇ ਵਲੋਂ ਜਾਰੀ ਬਿਆਨ ਅਨੁਸਾਰ ਸ਼ੰਭੂ ਬਾਰਡਰ ਉਤੇ 150 ਦੇ ਕਰੀਬ ਕਿਸਾਨ ਫੱਟੜ ਹੋ ਗਏ ਹਨ, ਜਿਨ੍ਹਾਂ ਦਾ ਪਟਿਆਲਾ ਤੇ ਰਾਜਪੁਰਾ ਦੇ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮੋਰਚੇ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਭਲਕੇ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ। ਇਸ ਮਗਰੋਂ 18  ਫ਼ਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ  ਮੀਟਿੰਗ ਕਰਕੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਪ੍ਰਧਾਨ ਮੰਤਰੀ ਨੂੰ ਕਰਨੀ ਚਾਹੀਦੀ ਹੈ ਮੰਤਰੀਆਂ ਨਾਲ ਗੱਲ: ਪੰਧੇਰ

ਕੇਂਦਰ ਸਰਕਾਰ ਦੀ ਕਮੇਟੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੇ ਮਸਲੇ ਹੱਲ ਕਰਨ ਲਈ ਕਮੇਟੀ ਵਿਚ ਸ਼ਾਮਲ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲ ਕਰਨੀ ਚਾਹੀਦੀ ਹੈ। ਸ਼ੰਭੂ ਵਿਖੇ ਪੰਧੇਰ ਨੇ ਕਿਹਾ, 'ਅਸੀਂ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਖ਼ੁਦ ਵਫ਼ਦ (ਮੀਟਿੰਗ ਲਈ ਆਉਣ ਵਾਲੇ ਕੇਂਦਰੀ ਮੰਤਰੀ) ਨਾਲ ਗੱਲ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨ। ਜਾਂ ਤਾਂ ਸਾਡੀਆਂ ਮੰਗਾਂ ਮੰਨੋ ਜਾਂ ਸਾਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿਓ।' ਪੰਧੇਰ ਨੇ ਦਾਅਵਾ ਕੀਤਾ ਕਿ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਵਿਰੁਧ ਹਵਾ ਵਿਚ ਫਟਣ ਵਾਲੇ ਅੱਥਰੂ ਗੈਸ ਦੇ ਗੋਲੇ ਵਰਤੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਵਿਰੁਧ ਤਾਕਤ ਦੀ ਵਰਤੋਂ ਕਰਨ ਦੇ ਬਾਵਜੂਦ ਕਿਸਾਨ ਆਗੂ ਵੀਰਵਾਰ ਨੂੰ ਤਿੰਨ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਜਾ ਰਹੇ ਹਨ। ਮੋਬਾਈਲ ਇੰਟਰਨੈੱਟ ਸੇਵਾਵਾਂ ਦੀ ਮੁਅੱਤਲੀ ਦਾ ਜ਼ਿਕਰ ਕਰਦਿਆਂ ਪੰਧੇਰ ਨੇ ਦੋਸ਼ ਲਾਇਆ ਕਿ ਸਰਕਾਰ 'ਸਾਨੂੰ (ਕਿਸਾਨਾਂ) ਨੂੰ ਮਨੀਪੁਰ ਵਾਂਗ ਕੁਚਲਣਾ ਚਾਹੁੰਦੀ ਹੈ।'

ਤੀਜੇ ਦਿਨ ਵੀ ਸਿੰਘੂ ਅਤੇ ਟਿੱਕਰੀ ਉਤੇ ਬੰਦ ਰਹੀ ਆਵਾਜਾਈ

ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੇ ਚਲਦਿਆਂ ਸਿੰਘ ਅਤੇ ਟਿੱਕਰੀ ਉਤੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਨਾਲ ਲੱਗਦੀਆਂ ਦੋ ਹੱਦਾਂ - ਟਿੱਕਰੀ ਅਤੇ ਸਿੰਘੂ - ਬੰਦ ਹਨ ਜਦਕਿ ਉੱਤਰ ਪ੍ਰਦੇਸ਼ ਦੇ ਨਾਲ ਗਾਜ਼ੀਪੁਰ ਹੱਦ 'ਤੇ ਸੁਰੱਖਿਆ ਕਰਮਚਾਰੀਆਂ ਦੀ ਨਿਗਰਾਨੀ ਹੇਠ ਆਵਾਜਾਈ ਦੀ ਆਗਿਆ ਦਿਤੀ ਗਈ ਹੈ। ਮੱਧ ਦਿੱਲੀ ਵਿਚ ਵੀ ਪੁਲਿਸ ਨੇ ਸੰਸਦ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਨੂੰ ਜਾਣ ਵਾਲੀਆਂ ਕਈ ਸੜਕਾਂ 'ਤੇ ਬੈਰੀਕੇਡ ਲਗਾ ਦਿਤੇ ਹਨ।

Delhi BordersDelhi Border

BKU ਚੜੂਨੀ ਨੇ ਕਿਸਾਨ ਅੰਦੋਲਨ ਦਾ ਕੀਤਾ ਸਮਰਥਨ

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਭਲਕੇ ਨੂੰ ਹਰਿਆਣਾ ਵਿਚ 3 ਘੰਟੇ ਲਈ ਟੋਲ ਫਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਯੂ.ਪੀ., ਪੰਜਾਬ, ਰਾਜਸਥਾਨ ਵਿਚ ਜਿਥੇ ਵੀ ਬੀ.ਕੇ.ਯੂ. ਚੜੂਨੀ ਦੀਆਂ ਜਥੇਬੰਦੀਆਂ ਹਨ, ਉਹ ਵੀ ਅਜਿਹਾ ਕਰਨਗੇ ਅਤੇ ਹੋਰ ਸੰਸਥਾਵਾਂ ਨੂੰ ਵੀ ਸਹਿਯੋਗ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ 16 ਤਰੀਕ ਨੂੰ ਪੂਰੇ ਹਰਿਆਣਾ ਵਿਚ ਤਹਿਸੀਲ ਪੱਧਰ ‘ਤੇ ਟਰੈਕਟਰ ਯਾਤਰਾ ਕੱਢੀ ਜਾਵੇਗੀ। ਉਨ੍ਹਾਂ ਕਿਹਾ ਕਿ 18 ਫਰਵਰੀ ਨੂੰ ਕੁਰੂਕਸ਼ੇਤਰ ਬ੍ਰਹਮਸਰੋਵਰ ਦੇ ਪਾਰਕ ਵਿਚ ਸਾਂਝੀ ਮੀਟਿੰਗ ਕੀਤੀ ਜਾਵੇਗੀ।

(For more Punjabi news apart from Farmers sitting on railway tracks in Punjab against haryana police action on farmers, stay tuned to Rozana Spokesman)

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement