Money laundering Case: ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ਵਿਚ ਜ਼ਮਾਨਤ ਲਈ ਸੰਜੇ ਸਿੰਘ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ
Published : Feb 15, 2024, 1:56 pm IST
Updated : Feb 15, 2024, 1:56 pm IST
SHARE ARTICLE
Sanjay Singh moves Supreme Court seeking bail in money laundering case
Sanjay Singh moves Supreme Court seeking bail in money laundering case

ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਦਿਤੀ ਚੁਣੌਤੀ

Money laundering Case: ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਨੇ ਕਥਿਤ ਦਿੱਲੀ ਆਬਕਾਰੀ ਨੀਤੀ 'ਘਪਲੇ' ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਮਾਮਲੇ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਸਬੰਧੀ ਦਿੱਲੀ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ।

ਹਾਈ ਕੋਰਟ ਨੇ 7 ਫਰਵਰੀ ਨੂੰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿਤੀ ਸੀ, ਪਰ ਹੇਠਲੀ ਅਦਾਲਤ ਨੂੰ ਸੁਣਵਾਈ ਤੇਜ਼ ਕਰਨ ਦੇ ਨਿਰਦੇਸ਼ ਦਿਤੇ ਸਨ। ਸੰਜੇ ਸਿੰਘ ਦਿੱਲੀ ਤੋਂ ਰਾਜ ਸਭਾ ਲਈ ਮੁੜ ਚੁਣੇ ਗਏ ਹਨ। ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਕੀਲਾਂ ਵਿਵੇਕ ਜੈਨ ਅਤੇ ਰਜਤ ਭਾਰਦਵਾਜ ਰਾਹੀਂ ਦਾਇਰ ਕੀਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਦੇ ਬਿਆਨ ਨੂੰ ਜ਼ਮਾਨਤ ਦੇਣ ਦੇ ਇਸ ਪੜਾਅ 'ਤੇ ਸਵੀਕਾਰ ਕਰਨ ਦੇ ਮੁੱਦੇ ਦੀ ਜਾਂਚ ਨਹੀਂ ਕੀਤੀ ਜਾ ਸਕਦੀ ਅਤੇ ਸੁਣਵਾਈ ਦੌਰਾਨ ਇਸ ਦੀ ਜਾਂਚ ਕੀਤੀ ਜਾਵੇਗੀ। ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਗਵਾਹ ਅਰੋੜਾ ਅਤੇ ਗਵਾਹਾਂ ਦੇ ਬਿਆਨਾਂ ਸਮੇਤ ਸਿੰਘ ਵਿਰੁਧ ਉਪਲਬਧ ਤੱਥਾਂ ਦੇ ਮੱਦੇਨਜ਼ਰ ਇਸ ਪੜਾਅ 'ਤੇ ਰਾਹਤ ਨਹੀਂ ਦਿਤੀ ਜਾ ਸਕਦੀ।

ਸੰਜੇ ਸਿੰਘ, ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ 4 ਅਕਤੂਬਰ, 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਹਾਈ ਕੋਰਟ ਤੋਂ ਇਸ ਆਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਉਹ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਦੀ ਭ੍ਰਿਸ਼ਟਾਚਾਰ ਨਾਲ ਸਬੰਧਤ ਅਪਰਾਧ ਵਿਚ ਕੋਈ ਭੂਮਿਕਾ ਨਹੀਂ ਹੈ।

(For more Punjabi news apart from Sanjay Singh moves Supreme Court seeking bail in money laundering case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement