CBI ਨੇ ਦਿੱਲੀ-ਐਨਸੀਆਰ ਅਤੇ ਹਰਿਆਣਾ ਵਿਚ 11 ਥਾਵਾਂ 'ਤੇ ਕੀਤੀ ਛਾਪੇਮਾਰੀ 
Published : Feb 15, 2025, 1:24 pm IST
Updated : Feb 15, 2025, 1:24 pm IST
SHARE ARTICLE
CBI conducts raids at 11 places in Delhi-NCR and Haryana Latest News in Punjabi
CBI conducts raids at 11 places in Delhi-NCR and Haryana Latest News in Punjabi

CBI News : 1.08 ਕਰੋੜ ਦੀ ਨਕਦੀ, ਵਿਦੇਸ਼ੀ ਕਰੰਸੀ ਅਤੇ ਸੋਨਾ ਕੀਤਾ ਬਰਾਮਦ

CBI conducts raids at 11 places in Delhi-NCR and Haryana Latest News in Punjabi : ਕੇਂਦਰੀ ਜਾਂਚ ਬਿਊਰੋ (CBI) ਨੇ ਸਾਈਬਰ ਅਪਰਾਧ ਨਾਲ ਸਬੰਧਤ ਇਕ ਚੱਲ ਰਹੇ ਮਾਮਲੇ ਦੀ ਜਾਂਚ ਦੇ ਤਹਿਤ ਬੀਤੇ ਦਿਨ ਦਿੱਲੀ-ਐਨਸੀਆਰ ਅਤੇ ਹਰਿਆਣਾ ਦੇ ਹਿਸਾਰ ਵਿਚ ਕੁੱਲ 11 ਥਾਵਾਂ 'ਤੇ ਵਿਆਪਕ ਛਾਪੇਮਾਰੀ ਕੀਤੀ। ਇਸ ਕਾਰਵਾਈ ਦੇ ਤਹਿਤ, ਦਿੱਲੀ-ਐਨਸੀਆਰ ਵਿਚ ਨੌਂ ਥਾਵਾਂ ਅਤੇ ਹਰਿਆਣਾ ਦੇ ਹਿਸਾਰ ਵਿਚ ਦੋ ਥਾਵਾਂ 'ਤੇ ਤਲਾਸ਼ੀ ਲਈ ਗਈ। ਇਹ ਕਾਰਵਾਈ ਆਰਸੀ 14/2023 ਦੇ ਤਹਿਤ ਕੀਤੀ ਗਈ ਸੀ, ਜੋ ਕਿ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 120ਬੀ ਅਤੇ 420 ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਦੇ ਤਹਿਤ ਦਰਜ ਕੀਤੀ ਗਈ ਸੀ।

ਸੂਤਰਾਂ ਅਨੁਸਾਰ, ਇਸ ਮਾਮਲੇ ਵਿਚ ਸ਼ਾਮਲ ਮੁਲਜ਼ਮਾਂ ਨੇ ਇਕ ਸੰਗਠਤ ਸਾਜ਼ਿਸ਼ ਰਚੀ ਸੀ ਜਿਸ ਵਿਚ ਉਹ ਸਰਕਾਰੀ ਅਧਿਕਾਰੀ ਬਣ ਕੇ ਲੋਕਾਂ ਨਾਲ ਧੋਖਾ ਕਰ ਰਹੇ ਸਨ। ਉਹ ਕੰਪਿਊਟਰ ਸਰੋਤਾਂ ਅਤੇ ਕ੍ਰਿਪਟੋ ਡਿਵਾਈਸਾਂ ਦੀ ਵਰਤੋਂ ਕਰ ਕੇ ਕ੍ਰਿਪਟੋ ਕਰੰਸੀ ਨਾਲ ਸਬੰਧਤ ਧੋਖਾਧੜੀ ਕਰ ਰਹੇ ਸਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਭਾਰਤ ਅਤੇ ਵਿਦੇਸ਼ਾਂ ਵਿਚ ਬਹੁਤ ਸਾਰੇ ਲੋਕਾਂ ਨੂੰ ਜਾਅਲੀ ਤਕਨੀਕੀ ਸਹਾਇਤਾ ਸਲਾਹ-ਮਸ਼ਵਰੇ ਦਾ ਲਾਲਚ ਦੇ ਕੇ ਠੱਗਦੇ ਸਨ। ਪੀੜਤਾਂ ਨੂੰ ਅਪਣੇ ਪੈਸੇ ਕ੍ਰਿਪਟੋ ਕਰੰਸੀ ਦੇ ਰੂਪ ਵਿਚ ਟ੍ਰਾਂਸਫ਼ਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ, ਜਿਸ ਨੂੰ ਫਿਰ ਕਈ ਕ੍ਰਿਪਟੋ ਵਾਲਿਟਾਂ ਰਾਹੀਂ ਟ੍ਰਾਂਸਫ਼ਰ ਕਰ ਕੇ ਨਕਦੀ ਵਿਚ ਬਦਲ ਦਿਤਾ ਜਾਂਦਾ ਸੀ।

ਇਸ ਮਾਮਲੇ ਵਿਚ, ਸੀਬੀਆਈ ਪਹਿਲਾਂ ਹੀ ਤਿੰਨ ਮੁਲਜ਼ਮਾਂ ਵਿਰੁਧ ਚਾਰਜਸ਼ੀਟ ਦਾਇਰ ਕਰ ਚੁਕੀ ਹੈ। ਉਨ੍ਹਾਂ ਵਿਰੁਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120B, 420 ਅਤੇ 384 ਦੇ ਨਾਲ-ਨਾਲ ਸੂਚਨਾ ਤਕਨਾਲੋਜੀ ਐਕਟ, 2000 ਦੀ ਧਾਰਾ 66D ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਛਾਪੇਮਾਰੀ ਦੌਰਾਨ, ਸੀਬੀਆਈ ਨੂੰ ਇਸ ਮਾਮਲੇ ਨਾਲ ਸਬੰਧਤ ਕਈ ਮਹੱਤਵਪੂਰਨ ਡਿਜੀਟਲ ਸਬੂਤ ਮਿਲੇ ਹਨ। ਤਲਾਸ਼ੀ ਦੌਰਾਨ ਛੇ ਲੈਪਟਾਪ, ਅੱਠ ਮੋਬਾਈਲ ਫ਼ੋਨ ਅਤੇ ਇਕ ਆਈਪੈਡ ਜ਼ਬਤ ਕੀਤਾ ਗਿਆ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ VoIP-ਆਧਾਰਤ ਕਾਲਿੰਗ ਸਾਫ਼ਟਵੇਅਰ ਦੀ ਵਰਤੋਂ ਕਰ ਰਹੇ ਸਨ ਅਤੇ ਉਨ੍ਹਾਂ ਦੀ ਡਾਰਕਨੈੱਟ ਤਕ ਪਹੁੰਚ ਸੀ। ਇਸ ਤੋਂ ਇਲਾਵਾ, ਸੀਬੀਆਈ ਨੇ ਛਾਪੇਮਾਰੀ ਦੌਰਾਨ 1.08 ਕਰੋੜ ਰੁਪਏ ਨਕਦੀ, 1,000 ਅਮਰੀਕੀ ਡਾਲਰ ਦੀ ਵਿਦੇਸ਼ੀ ਕਰੰਸੀ ਅਤੇ 252 ਗ੍ਰਾਮ ਸੋਨਾ ਵੀ ਬਰਾਮਦ ਕੀਤਾ।

ਸੀਬੀਆਈ ਪੂਰੇ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਸਾਈਬਰ ਧੋਖਾਧੜੀ ਗਰੋਹ ਵਿਚ ਹੋਰ ਕੌਣ-ਕੌਣ ਸ਼ਾਮਲ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੇ ਹੁਣ ਤਕ ਕਿੰਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਕਿੰਨਾ ਪੈਸਾ ਗ਼ੈਰ-ਕਾਨੂੰਨੀ ਢੰਗ ਨਾਲ ਕਮਾਇਆ ਹੈ। ਅਧਿਕਾਰੀਆਂ ਅਨੁਸਾਰ ਇਸ ਮਾਮਲੇ ਵਿਚ ਛੇਤੀ ਹੀ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement