ਤਾਜ਼ਾ ਖ਼ਬਰਾਂ

Advertisement

83 ਕਿੱਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ 10 ਤਸਕਰ ਚੜੇ ਪੁਲਿਸ ਹੱਥੇ

ROZANA SPOKESMAN
Published Mar 15, 2019, 5:20 pm IST
Updated Mar 15, 2019, 5:20 pm IST
ਲੋਕ ਸਭਾ ਚੋਣਾਂ ਤੋਂ ਪਹਿਲਾਂ 332 ਕਰੋੜ ਰੁਪਏ ਦੀ ਹੈਰੋਇਨ ਸਮੇਤ 10 ਨਸ਼ਾ ਤਸਕਰ ਚੜੇ ਪੁਲਿਸ ਹੱਥੇ
Heroin
 Heroin

ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 83 ਕਿੱਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਸਮੇਤ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ 332 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੂੰ ਖ਼ੁਫ਼ੀਆ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਹੈਰੋਇਨ ਦੀ ਇਕ ਵੱਡੀ ਖੇਪ ਲੁਕਾਈ ਗਈ ਹੈ।

Arrest Arrest

Advertisement

ਇਸ ਤੋਂ ਬਾਅਦ ਪੁਲਿਸ ਨੇ ਜਲਦੀ ਹੀ ਮਾਮਲਾ ਦਰਜ ਕੇ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਇਹ ਜਾਣਕਾਰੀ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਖ਼ਰਕਾਰ ਦਿੱਲੀ ਵਿਚ ਇੰਨੀ ਵੱਡੀ ਹੈਰੋਇਨ ਦੀ ਖੇਪ ਆਈ ਕਿਵੇਂ।

ਇਸ ਤੋਂ ਪਹਿਲਾਂ ਅੰਤਰਰਾਜੀ ਨਸ਼ਾ ਤਸਕਰੀ ਰੈਕਟ ਵਿਰੁਧ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਕਸ਼ਮੀਰ ਤੋਂ ਪੰਜਾਬ ਵਿਚ ਡਰੱਗ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਦੇ ਹੋਏ 1.57 ਕੁਇੰਟਲ ਚੂਰਾ ਪੋਸਤ ਸਮੇਤ 7 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

Location: India, Delhi, New Delhi
Advertisement
Advertisement
Advertisement

 

Advertisement