
ਡੇਰਾ ਮੁਖੀ ਰਾਮ ਰਹੀਮ ਨੇ ਸੀਬੀਆਈ ਕੋਰਟ ਵਲੋਂ ਸੁਣਾਈ ਉਮਰਕੈਦ ਦੀ ਸਜ਼ਾ ਨੂੰ ਹਾਈਕੋਰਟ ’ਚ ਦਿਤੀ ਚੁਣੌਤੀ
ਚੰਡੀਗੜ੍ਹ : ਡੇਰਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲ ਨੂੰ ਰੁਖ਼ ਕੀਤਾ ਹੈ। ਉਸ ਨੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਸੀਬੀਆਈ ਕੋਰਟ ਵਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।
Ram Rahim
ਜਾਣਕਾਰੀ ਮੁਤਾਬਕ ਹਾਈਕੋਰਟ ਨੇ ਪਟੀਸ਼ਨ ਮਨਜ਼ੂਰ ਕਰ ਲਈ ਹੈ ਅਤ ਨਾਲ ਹੀ ਜੁਰਮਾਨਾ ਰਾਸ਼ੀ ਉਤੇ ਰੋਕ ਲਗਾ ਦਿਤੀ ਹੈ। ਫ਼ਿਲਹਾਲ ਕੋਰਟ ਨੇ ਸੁਣਵਾਈ ਲਈ ਸਮਾਂ ਤੈਅ ਨਹੀਂ ਕੀਤਾ ਹੈ।