
ਭਾਰਤ 'ਚ ਇਸ ਦੇ ਮਰੀਜ਼ਾਂ ਦੀ ਗਿਣਤੀ 95 ਹੋ ਗਈ ਹੈ
ਨਵੀਂ ਦਿੱਲੀ- ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੀ ਗਲੋਬਲ ਮਹਾਂਮਾਰੀ ਕੋਵਿਡ-19 ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਸਤਾਵਿਤ ਸਾਰਕ ਦੇਸ਼ਾਂ ਦੀ ਵੀਡੀਓ ਕਾਨਫਰੰਸ ਅੱਜ ਐਤਵਾਰ ਨੂੰ ਹੋ ਸਕਦੀ ਹੈ। ਸਮਾਚਾਰ ਏਜੰਸੀ ਏ.ਐੱਨ.ਆਈ. ਨੇ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਦਿੱਤੀ ਹੈ ਕਿ ਸਾਰਕ ਦੇਸ਼ਾਂ ਦੇ ਨੇਤਾ ਐਤਵਾਰ ਨੂੰ ਵੀਡੀਓ ਕਾਨਫਰੰਸ ਦੇ ਜ਼ਰਿਏ ਕੋਰੋਨਾ ਵਾਇਰਸ ਦੇ ਖਤਰੇ ਨਾਲ ਨਿਪਟਣ ਲਈ ਰਣਨੀਤੀ 'ਤੇ ਚਰਚਾ ਕਰਨਗੇ।
File
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਸਾਰਕ ਮੈਂਬਰਾਂ ਦੀ ਵੀਡੀਓ ਕਾਨਫਰੰਸ ਦੇ ਜ਼ਰਿਏ ਰਣਨੀਤੀ 'ਤੇ ਚਰਚਾ ਦਾ ਪ੍ਰਸਤਾਵ ਦਿੱਤਾ ਸੀ, ਜਿਸ ਦਾ ਸਾਰੇ ਸਾਰਕ ਦੇਸ਼ਾਂ ਨੇ ਸਵਾਗਤ ਕੀਤਾ ਸੀ। ਕੋਰੋਨਾ ਵਾਇਰਸ ਦੇ ਚਲਦੇ ਦੁਨਿਆ 'ਚ 5,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਭਾਰਤ 'ਚ ਇਸ ਦੇ ਮਰੀਜ਼ਾਂ ਦੀ ਗਿਣਤੀ 95 ਹੋ ਗਈ ਹੈ, ਜਿਨ੍ਹਾਂ 'ਚ 2 ਮਰਨ ਵਾਲੇ ਵੀ ਸ਼ਾਮਲ ਹਨ।
File
ਪ੍ਰਧਾਨ ਮੰਤਰੀ ਨੇ ਅੱਠ ਮੈਂਬਰਾਂ ਦੇ ਸਾਰਕ ਸਮੂਹ ਨਾਲ ਸ਼ੁਕਰਵਾਰ ਨੂੰ ਸੰਪਰਕ ਕੀਤਾ ਅਤੇ ਦੱਖਣੀ ਏਸ਼ੀਅਨ ਖੇਤਰੀ ਸਹਿਯੋਗ ਸੰਗਠਨ (ਸਾਰਕ) ਦੇ ਨੇਤਾਵਾਂ ਦੀ ਵੀਡੀਓ ਕਾਨਫਰੰਸ ਦੇ ਜ਼ਰਿਏ ਬੈਠਕ ਕਰਵਾਉਣ ਦਾ ਵਿਚਾਰ ਦਿੱਤਾ ਤਾਂ ਕਿ ਕੋਰੋਨਾ ਵਾਇਰਸ ਤੋਂ ਨਿਪਟਣ ਲਈ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾ ਸਕੇ।
File
ਦੁਨੀਆ ਭਰ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਇਕ ਲੱਖ 38 ਹਜ਼ਾਰ 153 ਤੋਂ ਵੱਧ ਗਈ ਹੈ। ਹੁਣ ਤੱਕ ਕੋਰੋਨਾ ਵਾਇਰਸ ਕਾਰਨ 5081 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ। ਚੀਨ ਤੋਂ ਬਾਅਦ ਯੂਰਪ ਵਿਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
File
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।