
ਟੀਕਾਕਰਨ ਮੁਹਿੰਮ ਵਿਚ ਹੁਣ ਤੱਕ 2,99,08,038 ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਦਿੱਤੀ ਜਾ ਚੁੱਕੀ ਖੁਰਾਕ
ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਸਿਹਤ ਮੰਤਰਾਲੇ ਦੀ ਚਿੰਤਾ ਵਧਾ ਦਿੱਤੀ ਹੈ। ਸੋਮਵਾਰ ਨੂੰ, ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਇੱਕ ਦਿਨ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 26,291 ਨਵੇਂ ਮਰੀਜ਼ ਪਾਏ ਗਏ ਹਨ। ਇਸ ਤੋਂ ਇਲਾਵਾ, ਕੋਰੋਨਾ ਵਾਇਰਸ ਕਾਰਨ 118 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
Coronavirus
ਨਵੇਂ ਮਰੀਜ਼ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 1,13,85,339 ਹੋ ਗਈ ਹੈ, ਜਿਨ੍ਹਾਂ ਵਿਚੋਂ 1,10,07,352 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ।
India reports 26,291 new #COVID19 cases, 17,455
— ANI (@ANI) March 15, 2021
recoveries and 118 deaths in the last 24 hours, as per the Union Health Ministry.
Total cases: 1,13,85,339
Total recoveries: 1,10,07,352
Active cases: 2,19,262
Death toll: 1,58,725
Total vaccination: 2,99,08,038 pic.twitter.com/IBV4z64xrx
ਮਹੱਤਵਪੂਰਣ ਗੱਲ ਇਹ ਹੈ ਕਿ ਕੋਰੋਨਾ ਵਾਇਰਸ ਖਿਲਾਫ ਟੀਕਾਕਰਨ ਮੁਹਿੰਮ ਦਾ ਦੂਜਾ ਪੜਾਅ ਵੀ ਦੇਸ਼ ਭਰ ਵਿਚ ਤੇਜ਼ੀ ਨਾਲ ਚਲ ਰਿਹਾ ਹੈ। ਦੂਜੇ ਪੜਾਅ ਦੀ ਟੀਕਾਕਰਨ ਮੁਹਿੰਮ ਵਿਚ ਹੁਣ ਤੱਕ 2,99,08,038 ਲੋਕਾਂ ਨੂੰ ਕੋਰੋਨਾ ਵਾਇਰਸ ਟੀਕੇ ਦੀ ਖੁਰਾਕ ਦਿੱਤੀ ਜਾ ਚੁੱਕੀ ਹੈ।