
ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਸੈਂਕੜੇ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋਏ।
ਨਵੀਂ ਦਿੱਲੀ , ਚਰਨਜੀਤ ਸਿੰਘ ਸੁਰਖ਼ਾਬ : ਵੱਡੇ ਵੱਡੇ ਵਾਅਦੇ ਕਰਕੇ ਸੱਤਾ ‘ਚ ਆਈ ਕੈਪਟਨ ਸਰਕਾਰ ਨੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ। ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਸੈਂਕੜੇ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਕੀਤੇ ਵਾਅਦੇ ਵਫ਼ਾ ਨਹੀਂ ਹੋਏ।
farmerਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਦੇ ਘਰ ਘਰ ਨੌਕਰੀ ਦਿੱਤੀ ਜਾਵੇਗੀ , ਉਨ੍ਹਾਂ ਕਿਹਾ ਕਿ ਚਾਰ ਸਾਲ ਦਾ ਸਮਾਂ ਬੀਤਣ ਵਾਲਾ ਹੈ ਅਜੇ ਤੱਕ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਸੀਬ ਨਹੀਂ ਹੋਇਆ । ਪੰਜਾਬ ਦਾ ਕਿਸਾਨ ਰੁਜ਼ਗਾਰ ਪ੍ਰਾਪਤੀ ਲਈ ਧੱਕੇ ਖਾ ਰਹੇ ਹਨ।
farmerਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦਾ ਵਾਅਦਾ ਕੀਤਾ ਅਜੇ ਤੱਕ ਵਫ਼ਾ ਨਹੀਂ ਹੋਇਆ । ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਅਧਿਆਪਕਾਂ ਨੂੰ ਤਰਸ ਰਹੇ ਹਨ ।
farmerਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਕਰਜ਼ੇ ਨੂੰ ਮੁਆਫ ਕਰਨ ਦਾ ਵਾਅਦਾ ਕੀਤਾ ਸੀ । ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੁਝ ਕੁ ਧਨੀ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਹਨ , ਲੋੜਵੰਦ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ । ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰ ਰਿਹਾ ਹੈ।