
ਕਿਹਾ ਕਿ ਕੇਂਦਰ ਸਰਕਾਰ ਇਸ ਕਰਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ।
ਨਵੀਂ ਦਿੱਲੀ: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਲੋਕ ਸਭਾ ਵਿਚ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ । ਉਨ੍ਹਾਂ ਲੋਕ ਸਭਾ ਵਿੱਚ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਕਰਕੇ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਕਿਉਂਕਿ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ । ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਨਾ ਕਰੇ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਨਾਲ ਗੱਲਬਾਤ ਕਰੇ।
Dr. Amar singhਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਂ ਹੇਠ ਸਰਕਾਰ ਪੰਜਾਬ ਦੀਆਂ ਟਰੇਨਾਂ ਬੰਦ ਕੀਤੀਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਜਦੋਂ ਚੋਣਾਂ ਦੌਰਾਨ ਸਰਕਾਰ ਰੈਲੀਆਂ ਕਰਦੀ ਹੈ ਤਾਂ ਕੋਰੋਨਾ ਦੀ ਕੋਈ ਸਮੱਸਿਆ ਨਹੀਂ ਪਰ ਜਦੋਂ ਟਰੇਨਾਂ ਚਲਾਉਣ ਦੀ ਗੱਲ ਹੁੰਦੀ ਹੈ ਤਾਂ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਦਿੰਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈ ਕੇ ਸਰਕਾਰ ਪੰਜਾਬ ਨੂੰ ਟਾਰਗੇਟ ਕਰ ਰਹੀ ਹੈ।
Dr. Amar singhਪਾਰਲੀਮੈਂਟ ਡਾ. ਅਮਰ ਸਿੰਘ ਨੇ ਰੇਲਵੇ ਬਜਟ ਤੇ ਆਪਣੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਸਰਕਾਰ ਰੇਲਵੇ ਦੇ ਨਿੱਜੀਕਰਨ ਦਾ ਰਾਹ ਪੱਧਰਾ ਕਰਨ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਦੁਨੀਆਂ ਵਿੱਚ ਕਿਤੇ ਵੀ ਅਜਿਹਾ ਤਜਰਬਾ ਨਹੀਂ ਹੈ ਜਿੱਥੇ ਰੇਲਵੇ ਦਾ ਨਿੱਜੀਕਰਨ ਕੀਤਾ ਹੋਵੇ ਅਤੇ ਰੇਲ ਵਿੱਚ ਚੰਗੀ ਹਾਲਤ ਵਿੱਚ ਚੱਲ ਰਹੀ ਹੋਵੇ। ਉਨ੍ਹਾਂ ਕਿਹਾ ਕਿ ਇੰਗਲੈਂਡ ਨੇ ਅੱਜ ਤੋਂ 25 ਸਾਲ ਪਹਿਲਾਂ ਰੇਲਵੇ ਦਾ ਨਿੱਜੀਕਰਨ ਕੀਤਾ ਸੀ ਅੱਜ ਉੱਥੋਂ ਦੀ ਰੇਲਵੇ ਦਾ ਬੁਰਾ ਦਾ ਹਾਲ ਹੈ । ਸਰਕਾਰ ਸਬਸਿਡੀ ਦੇ ਕੇ ਰੇਲਾਂ ਨੂੰ ਚਲਾ ਰਹੀ ਹੈ।
Dr. Amar singhਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਈ ਹੈ, ਉਸ ਵਕਤ ਤੋਂ ਹੀ ਰੇਲਵੇ ਦੀ ਆਮਦਨ ਲਗਾਤਾਰ ਘਟ ਰਹੀ ਹੈ ਅਤੇ ਰੇਲਵੇ ਘਾਟੇ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਰੇਲ ਮੰਤਰੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਘਾਟਾ ਕਿਉਂ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰੇਲਵੇ ਦੇ ਖ਼ਰਚਿਆਂ ਲਈ ਲਗਾਤਾਰ ਕਰਜ਼ੇ ਲੈ ਰਹੀ ਹੈ, ਜਦ ਕਿ ਰੇਲਵੇ ਦੀ ਆਮਦਨ ਲਗਾਤਾਰ ਘਾਟੇ ਵਿੱਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸਰਕਾਰ ਰੇਲਵੇ ਨੂੰ ਨਿੱਜੀ ਹੱਥਾਂ ਵਿੱਚ ਦੇਣ ਦਾ ਰਾਹ ਪੱਧਰਾ ਕਰ ਰਹੀ ਹੈ।