
ਕਾਂਗਰਸ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰ ਦਿੱਤੀ ਜਾਣਕਾਰੀ
ਨਵੀਂ ਦਿੱਲੀ : ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਹਾਰ ਹੋਈ ਹੈ ਜਿਸ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਵਲੋਂ ਹਾਰ 'ਤੇ ਮੰਥਨ ਕਰਨ ਲਈ ਮੀਟਿੰਗ ਵੀ ਕੀਤੀ ਗਈ ਸੀ।
Sonia Gandhi
ਹੁਣ ਜਾਣਕਾਰੀ ਇਹ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫ਼ਾ ਮੰਗਿਆ ਹੈ। ਇੰਨਾ ਹੀ ਨਹੀਂ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਸਮੇਤ ਪੰਜਾਂ ਸੂਬਿਆਂ ਦੇ ਪ੍ਰਧਾਨ ਦਾ ਅਸਤੀਫ਼ਾ ਮੰਗਿਆ ਹੈ।
Navjot Sidhu
ਦੱਸ ਦੇਈਏ ਕਿ ਹਾਲ ਹੀ ਵਿਚ ਪੰਜਾਬ,ਉੱਤਰ ਪ੍ਰਦੇਸ਼, ਮਣੀਪੁਰ, ਗੋਆ ਅਤੇ ਉੱਤਰਾਖੰਡ ਵਿਚ ਚੋਣਾਂ ਹੋਇਆ ਸਨ ਜਿਸ ਵਿਚ ਕਾਂਗਰਸ ਨੂੰ ਕਿਸੇ ਵੀ ਸੂਬੇ ਵਿਚ ਹੁੰਗਾਰਾ ਨਹੀਂ ਮਿਲਿਆ। ਪੰਜਾਬ ਵਿਚ ਕਾਂਗਰਸ ਦੇ ਹਿੱਸੇ ਮਹਿਜ਼ 18 ਸੀਟਾਂ ਹੀ ਆਈਆਂ ਹਨ ਅਤੇ ਇਸ ਤੋਂ ਬਾਅਦ ਇੱਕ ਦੂਜੇ 'ਤੇ ਹਾਰ ਦੇ ਇਲਜ਼ਾਮ ਵੀ ਲਗਾਏ ਜਾ ਰਹੇ ਸਨ।