ਲਖੀਮਪੁਰ ਖੇੜੀ ਮਾਮਲਾ : ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਲਈ ਬਣੇਗਾ ਬੈਂਚ
Published : Mar 15, 2022, 2:50 pm IST
Updated : Mar 15, 2022, 3:08 pm IST
SHARE ARTICLE
Supreme Court
Supreme Court

ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਵਲੋਂ ਮਾਮਲੇ ਦੇ ਮੁੱਖ ਦੋਸ਼ੀ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਮਿਲੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪੈ ਸੀ ਪਟੀਸ਼ਨ 

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਲਖੀਮਪੁਰ ਖੇੜੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਇਲਾਹਾਬਾਦ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਵਿਚਾਰ ਕਰਨ ਅਤੇ ਸੁਣਵਾਈ ਲਈ ਇੱਕ ਬੈਂਚ ਦਾ ਗਠਨ ਕੀਤਾ ਜਾਵੇਗਾ। ਦੱਸ ਦੇਈਏ ਕਿ ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ।

Ashish Mishra arrestedAshish Mishra arrested

ਚੀਫ਼ ਜਸਟਿਸ ਐਨ.ਵੀ. ਰਮਨ ਦੀ ਅਗਵਾਈ ਵਾਲੇ ਬੈਂਚ ਨੇ ਕਿਸਾਨਾਂ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਇਸ ਦਲੀਲ ਦਾ ਨੋਟਿਸ ਲਿਆ ਕਿ ਕੇਸ ਦੇ ਇੱਕ ਮੁੱਖ ਗਵਾਹ 'ਤੇ ਹਮਲਾ ਹੋਇਆ ਸੀ। ਭੂਸ਼ਣ ਨੇ ਕਿਹਾ ਕਿ ਗਵਾਹ 'ਤੇ ਹਮਲਾ ਕਰਨ ਵਾਲਿਆਂ ਨੇ ਕਿਹਾ, "ਹੁਣ ਜਦੋਂ ਭਾਜਪਾ ਜਿੱਤ ਗਈ ਹੈ, ਉਹ ਇਸ ਨੂੰ ਸੰਭਾਲਣਗੇ।"

Justice Surya KantJustice Surya Kant

ਸੀਜੇਆਈ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਸੁਣਵਾਈ ਲਈ ਬੈਂਚ ਦਾ ਗਠਨ ਕਰਨਗੇ, ਜੋ ਪਹਿਲਾਂ ਹੀ ਇਸ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰ ਚੁੱਕਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਮਾਮਲੇ ਨੂੰ ਬੁੱਧਵਾਰ ਲਈ  ਸੂਚੀਬੱਧ ਕਰ ਦਿਤਾ ਹੈ। ਚੀਫ਼ ਜਸਟਿਸ ਐਨ.ਵੀ. ਰਮਨ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਨੇ ਇਸ ਤੋਂ ਪਹਿਲਾਂ ਮੌਤਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕੀਤੀ ਸੀ ਅਤੇ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕੀਤਾ ਸੀ।

Allahabad HCAllahabad HC

ਦੱਸਣਯੋਗ ਹੈ ਕਿ ਸਿਖਰਲੀ ਅਦਾਲਤ ਨੇ 11 ਮਾਰਚ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਸੀ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ 'ਚ ਹਿੰਸਾ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਦੇ ਤਿੰਨ ਮੈਂਬਰਾਂ ਨੇ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਜ਼ਮਾਨਤ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

Supreme CourtSupreme Court

ਇਲਾਹਾਬਾਦ ਹਾਈ ਕੋਰਟ ਦੇ ਸਿੰਗਲ ਬੈਂਚ ਨੇ 10 ਫਰਵਰੀ ਨੂੰ ਇਸ ਮਾਮਲੇ ਵਿੱਚ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਉਹ ਚਾਰ ਮਹੀਨੇ ਤੱਕ ਹਿਰਾਸਤ ਵਿੱਚ ਸੀ। ਹਾਲ ਹੀ ਵਿੱਚ ਵਕੀਲ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀ.ਐਸ. ਪਾਂਡਾ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਇਕ ਹੋਰ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੇ ਪੱਤਰ 'ਤੇ ਸੁਪਰੀਮ ਕੋਰਟ ਨੇ ਘਟਨਾ ਦਾ ਖੁਦ ਨੋਟਿਸ ਲਿਆ ਸੀ।

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement