24 ਮਾਰਚ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਭਾਰਤ ਰਾਸ਼ਟਰ ਸਮਿਤੀ ਨੇਤਾ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਖਿਲਾਫ ਬੁੱਧਵਾਰ ਨੂੰ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਅਤੇ ਗ੍ਰਿਫਤਾਰੀ ਤੋਂ ਸੁਰੱਖਿਆ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਨਾਸਿਕ ਤੋਂ ਮੁੰਬਈ ਤੱਕ ਕਿਸਾਨਾਂ ਦਾ ਪੈਦਲ ਮਾਰਚ ਜਾਰੀ, ਮੰਗਾਂ ਨੂੰ ਲੈ ਕੇ 20 ਮਾਰਚ ਨੂੰ ਕਰਨਗੇ ਪ੍ਰਦਰਸ਼ਨ
ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐਸ ਨਰਸਿਮਹਾ ਦੀ ਬੈਂਚ ਤੇਲੰਗਾਨਾ ਵਿਧਾਨ ਪ੍ਰੀਸ਼ਦ ਦੀ ਮੈਂਬਰ ਕਵਿਤਾ ਦੁਆਰਾ ਦਾਇਰ ਪਟੀਸ਼ਨ 'ਤੇ 24 ਮਾਰਚ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ। ਕਵਿਤਾ ਦੇ ਵਕੀਲ ਨੇ ਪਟੀਸ਼ਨ 'ਤੇ ਫੌਰੀ ਸੁਣਵਾਈ ਦੀ ਮੰਗ ਕੀਤੀ ਅਤੇ ਕਿਹਾ, "ਕੀ ਕਿਸੇ ਔਰਤ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਫਤਰ ਬੁਲਾਇਆ ਜਾ ਸਕਦਾ ਹੈ?" ਉਹਨਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਕਾਨੂੰਨ ਦੇ ਵਿਰੁੱਧ ਹੈ। ਮਨੀ ਲਾਂਡਰਿੰਗ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 11 ਮਾਰਚ ਨੂੰ ਕਵਿਤਾ ਤੋਂ 9 ਘੰਟੇ ਪੁੱਛਗਿੱਛ ਕੀਤੀ ਸੀ।