
ਦਲਜੀਤ ਸਿੰਘ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੇ ਸਾਬਕਾ ਵਿਦਿਆਰਥੀ ਹਨ।
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਲੈਫਟੀਨੈਂਟ ਜਨਰਲ ਦਲਜੀਤ ਸਿੰਘ ਨੂੰ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ ਦਾ ਨਵਾਂ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਹੈ। ਇਕ ਰੱਖਿਆ ਅਧਿਕਾਰੀ ਮੁਤਾਬਕ ਜਨਰਲ ਦਲਜੀਤ ਸਿੰਘ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੇ ਸਾਬਕਾ ਵਿਦਿਆਰਥੀ ਹਨ। ਉਹ ਦੇਸ਼ ਦੇ ਪ੍ਰਸਿੱਧ ਬਾਲ ਰੋਗ ਵਿਗਿਆਨੀ ਅਤੇ ਨਿਓਨੈਟੋਲੋਜਿਸਟ ਵੀ ਹਨ।