
ਦੋਵੇਂ ਸਾਬਕਾ ਨੌਕਰਸ਼ਾਹਾਂ ਨੂੰ ਵੀਰਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।
Election Commission News: ਨਵ-ਨਿਯੁਕਤ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਨੇ ਸ਼ੁੱਕਰਵਾਰ ਨੂੰ ਅਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਸਾਬਕਾ ਨੌਕਰਸ਼ਾਹਾਂ ਨੂੰ ਵੀਰਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ।
ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਬਾਰੇ ਹਾਲ ਹੀ ਵਿਚ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਚੋਣ ਕਮਿਸ਼ਨ ਵਿਚ ਕਮਿਸ਼ਨਰਾਂ ਦੀ ਇਹ ਪਹਿਲੀ ਨਿਯੁਕਤੀ ਹੈ। ਇਕ ਬੁਲਾਰੇ ਨੇ ਦਸਿਆ ਕਿ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਾ ਸੁਆਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅਜਿਹੇ ਇਤਿਹਾਸਕ ਸਮੇਂ ’ਤੇ ਉਨ੍ਹਾਂ ਦੀ ਨਿਯੁਕਤੀ ਦੇ ਮਹੱਤਵ ਬਾਰੇ ਗੱਲ ਕੀਤੀ ਜਦੋਂ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ।
ਚੋਣ ਕਮਿਸ਼ਨ ਵਿਚ ਇਹ ਅਹੁਦੇ 14 ਫਰਵਰੀ ਨੂੰ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਅਤੇ 8 ਮਾਰਚ ਨੂੰ ਅਰੁਣ ਗੋਇਲ ਦੇ ਅਚਨਚੇਤ ਅਸਤੀਫੇ ਤੋਂ ਬਾਅਦ ਖਾਲੀ ਹੋ ਗਏ ਸਨ। ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦੋਵੇਂ 1988 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਅਧਿਕਾਰੀ ਹਨ। ਗਿਆਨੇਸ਼ ਕੁਮਾਰ ਕੇਰਲਾ ਕੇਡਰ ਤੋਂ ਅਤੇ ਸੁਖਬੀਰ ਸਿੰਘ ਸੰਧੂ ਉਤਰਾਖੰਡ ਕੇਡਰ ਤੋਂ ਆਉਂਦੇ ਹਨ।
(For more Punjabi news apart from New Election Commissioner Gyanesh Kumar and Sukhbir Singh Sandhu took charge, stay tuned to Rozana Spokesman)