ਲੋਕਾਂ ਨਾਲ ਭਰੀ ਕਿਸ਼ਤੀ ਸ਼ਾਰਦਾ ਨਦੀ ’ਚ ਪਲਟੀ

By : JUJHAR

Published : Mar 15, 2025, 2:37 pm IST
Updated : Mar 15, 2025, 2:37 pm IST
SHARE ARTICLE
Boat full of people capsizes in Sharda river
Boat full of people capsizes in Sharda river

ਤਿੰਨ ਦੀ ਮੌਤ, ਤਿੰਨ ਦੀ ਹਾਲਤ ਗੰਭੀਰ, ਲਾਪਤਾ ਲੋਕਾਂ ਦੀ ਭਾਲ ਜਾਰੀ

ਸੀਤਾਪੁਰ ਵਿਚ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਲਈ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਸ਼ਾਰਦਾ ਨਦੀ ਵਿਚ ਪਲਟ ਗਈ। ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਤਿੰਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਬਹੁਤ ਸਾਰੇ ਲੋਕ ਲਾਪਤਾ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸਨਿਚਰਵਾਰ ਨੂੰ ਯੂਪੀ ਦੇ ਸੀਤਾਪੁਰ ਵਿਚ ਇਕ ਕਿਸਤੀ ਹਾਦਸਾ ਵਾਪਰਿਆ।

ਇੱਥੇ ਇਕ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਗਏ ਲੋਕਾਂ ਨਾਲ ਭਰੀ ਕਿਸ਼ਤੀ ਸ਼ਾਰਦਾ ਨਦੀ ਵਿਚ ਪਲਟ ਗਈ। ਇਸ ਘਟਨਾ ਕਾਰਨ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਗੋਤਾਖੋਰਾਂ ਨੇ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿਤਾ। ਉਦੋਂ ਤਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। ਤਿੰਨ ਲੋਕ ਗੰਭੀਰ ਜ਼ਖ਼ਮੀ ਹਨ। ਬਹੁਤ ਸਾਰੇ ਲੋਕ ਲਾਪਤਾ ਹਨ। ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਮਾਮਲਾ ਤੰਬੌਰ ਥਾਣਾ ਖੇਤਰ ਦੇ ਰਤਨਗੰਜ ਪਿੰਡ ਦਾ ਹੈ। ਸ਼ੁੱਕਰਵਾਰ ਨੂੰ ਪਿੰਡ ਵਾਸੀ ਦਿਨੇਸ਼ ਗੁਪਤਾ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ। ਸਨਿਚਰਵਾਰ ਨੂੰ ਉਸ ਦਾ ਪਰਿਵਾਰ ਉਸ ਨੂੰ ਅੰਤਿਮ ਸਸਕਾਰ ਲਈ ਲੈ ਗਿਆ। ਪਰਿਵਾਰ ਅਤੇ ਸਥਾਨਕ ਲੋਕ ਲਾਸ਼ ਨੂੰ ਕਿਸ਼ਤੀ ਵਿਚ ਰੱਖ ਕੇ ਸ਼ਾਰਦਾ ਨਦੀ ਪਾਰ ਕਰ ਰਹੇ ਸਨ। ਜ਼ਿਆਦਾ ਭਾਰ ਹੋਣ ਕਾਰਨ, ਕਿਸ਼ਤੀ ਕੰਟਰੋਲ ਤੋਂ ਬਾਹਰ ਹੋ ਗਈ ਤੇ ਨਦੀ ਵਿਚਕਾਰ ਪਲਟ ਗਈ।

ਘਟਨਾ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਮਚ ਗਿਆ। ਆਵਾਜ਼ ਸੁਣ ਕੇ, ਨੇੜੇ ਕੰਮ ਕਰ ਰਹੇ ਲੋਕ ਨਦੀ ਦੇ ਕੰਢੇ ਇਕੱਠੇ ਹੋ ਗਏ। ਜਿਹੜੇ ਲੋਕ ਤੈਰਨਾ ਜਾਣਦੇ ਸਨ, ਉਨ੍ਹਾਂ ਨੇ ਨਦੀ ਵਿਚ ਛਾਲ ਮਾਰ ਦਿਤੀ। ਛੇ ਲੋਕਾਂ ਨੂੰ ਬਾਹਰ ਕੱਢਿਆ ਜਾ ਸਕਿਆ। ਸਾਰਿਆਂ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ। ਇੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਨੀਰਜ ਦੀ ਪਤਨੀ ਖੁਸ਼ਬੂ, ਜਗਦੀਸ਼ ਦੇ ਪੁੱਤਰ ਸੰਜੇ ਅਤੇ 13 ਸਾਲਾ ਕੁਮਕੁਮ ਨੂੰ ਮ੍ਰਿਤਕ ਐਲਾਨ ਦਿਤਾ।

ਤਿੰਨਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਤੇ ਪ੍ਰਸ਼ਾਸਨਿਕ ਟੀਮ ਮੌਕੇ ’ਤੇ ਪਹੁੰਚ ਗਈ। ਟੀਮ ਹੋਰ ਲੋਕਾਂ ਦੀ ਭਾਲ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement