
Delhi News: ਮੁਲਜ਼ਮਾਂ ਕੋਲੋਂ ਹਥਿਆਰ ਵੀ ਕੀਤੇ ਬਰਾਮਦ
ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗਿਰੋਹ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ। ਪੁਲਿਸ ਨੇ ਇਨ੍ਹਾਂ ਤਿੰਨਾਂ ਕੋਲੋਂ ਪੰਜ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਹਨ।
ਸਪੈਸ਼ਲ ਸੈੱਲ ਦੀ ਟਰਾਂਸ ਯਮੁਨਾ ਰੇਂਜ ਨੇ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਨਾਭਾ ਜੇਲ੍ਹ, ਪਟਿਆਲਾ ਤੋਂ ਚੱਲ ਰਿਹਾ ਸੀ। ਇਨ੍ਹਾਂ ਕੋਲੋਂ ਪੰਜ ਨਾਜਾਇਜ਼ ਪਿਸਤੌਲ ਬਰਾਮਦ ਹੋਏ ਹਨ। ਗੁਰਗੇ ਦਾ ਮੋਬਾਈਲ ਫੋਨ ਵੀ ਨਾਭਾ ਜੇਲ੍ਹ ਤੋਂ ਜ਼ਬਤ ਕੀਤਾ ਗਿਆ।
ਇਹ ਕਾਰਵਾਈ ਦਿੱਲੀ ਪੁਲੀਸ ਦੇ ਟਰਾਂਸ ਯਮੁਨਾ ਰੇਂਜ ਦੇ ਸਪੈਸ਼ਲ ਸੈੱਲ ਵਿੱਚ ਏਸੀਪੀ ਕੈਲਾਸ਼ ਸਿੰਘ ਬਿਸ਼ਟ ਦੀ ਅਗਵਾਈ ਵਿੱਚ ਇੰਸਪੈਕਟਰ ਰਾਹੁਲ ਕੁਮਾਰ ਅਤੇ ਵਿਨੀਤ ਕੁਮਾਰ ਤਿਵਾਤੀਆ ਦੀ ਅਗਵਾਈ ਵਿੱਚ ਕੀਤੀ ਗਈ। ਟੀਮ ਨੇ ਮੱਧ ਪ੍ਰਦੇਸ਼ ਅਤੇ ਬਿਹਾਰ ਤੋਂ ਦਿੱਲੀ ਅਤੇ NCR ਨੂੰ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਕਿ ਨਾਭਾ ਜੇਲ ਤੋਂ ਚੱਲ ਰਿਹਾ ਸੀ। ਪੁਲਿਸ ਨੇ ਅਨਿਕੇਤ ਉਰਫ ਗੋਲੂ, ਸੌਰਵ ਉਰਫ ਸੋਨੂੰ, ਆਨੰਦ ਕੁਮਾਰ ਉਰਫ ਮੋਨੂੰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।