ਚੋਣ ਕਮਿਸ਼ਨਰ ਗਿਆਨਵੇਸ਼ਰ ਕੁਮਾਰ ਨੇ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Published : Mar 15, 2026, 4:58 pm IST
Updated : Mar 15, 2026, 4:58 pm IST
SHARE ARTICLE
Election Commissioner Gyanveshar Kumar announces dates for assembly elections in 5 states
Election Commissioner Gyanveshar Kumar announces dates for assembly elections in 5 states

ਪੱਛਮੀ ਬੰਗਾਲ ’ਚ 23 ਤੇ 29 ਅਪ੍ਰੈਲ ਨੂੰ ਕੇਰਲ, ਅਸਮ ਤੇ ਪੁਡੂਚੇਰੀ ’ਚ 9 ਅਪ੍ਰੈਲ ਨੂੰ ਤੇ ਤਾਮਿਲਨਾਡੂ ’ਚ 23 ਅਪ੍ਰੈਲ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਗਿਆਨੇਸ਼ਵਰ ਕੁਮਾਰ ਨੇ ਐਤਵਾਰ ਨੂੰ ਅਸਾਮ, ਕੇਰਲ, ਪੁਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ। ਤਾਮਿਲਨਾਡੂ ਵਿੱਚ 23 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਬੰਗਾਲ ਵਿੱਚ ਵੋਟਿੰਗ 23 ਅਤੇ 29 ਅਪ੍ਰੈਲ ਨੂੰ ਦੋ ਪੜਾਵਾਂ ਵਿੱਚ ਹੋਵੇਗੀ। ਤਿੰਨ ਰਾਜਾਂ - ਕੇਰਲ, ਅਸਾਮ ਅਤੇ ਪੁਡੂਚੇਰੀ - ਵਿੱਚ ਵੋਟਿੰਗ 9 ਅਪ੍ਰੈਲ ਨੂੰ ਇੱਕੋ ਪੜਾਅ ਵਿੱਚ ਹੋਵੇਗੀ ਜਦਿਕ ਇਨ੍ਹਾਂ ਚੋਣਾਂ ਦੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 17. ਕਰੋੜ ਵੋਟਰ ਅਤੇ 824 ਸੀਟਾਂ ਹਨ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ 12 ਮਹੀਨਿਆਂ ਵਿੱਚ ਚੋਣ ਕਮਿਸ਼ਨ ਨੇ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ ਲਈ ਕਈ ਨਵੇਂ ਪ੍ਰਯੋਗ ਕੀਤੇ।  ਪਹਿਲਾ ਸੀ SIR ਜਿਸ ਰਾਹੀਂ ਇਹ ਯਕੀਨੀ ਬਣਾਇਆ ਕਿ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਨਾ ਰਹੇ। ਦੂਜਾ ਇਹ ਸੀ ਕਿ ਮੋਬਾਇਲ ਫੋਨ ਪੋਲਿੰਗ ਸਟੇਸ਼ਨਾਂ ਦੇ ਬਾਹਰ ਰੱਖੇ ਜਾਣਗੇ ਅਤੇ ਵੋਟ ਪਾਉਣ ਤੋਂ ਬਾਅਦ ਵਾਪਸ ਲਏ ਜਾ ਸਕਦੇ ਹਨ।

ਇਸ ਦੇ ਨਾਲ ਪੰਜ ਰਾਜਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ । 2021 ਵਿੱਚ ਇਨ੍ਹਾਂ ਸਾਰੇ ਪੰਜ ਰਾਜਾਂ ਦੀਆਂ ਚੋਣਾਂ ਦਾ ਐਲਾਨ 26 ਫਰਵਰੀ ਨੂੰ ਕੀਤਾ ਗਿਆ ਸੀ। ਪਿਛਲੇ ਵਾਰ ਬੰਗਾਲ ਵਿੱਚ ਚੋਣਾਂ ਅੱਠ ਪੜਾਵਾਂ ਵਿੱਚ ਹੋਈਆਂ ਸਨ। ਅਸਾਮ ਵਿੱਚ ਤਿੰਨ ਪੜਾਵਾਂ ਵਿੱਚ ਅਤੇ ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਇੱਕ ਪੜਾਅ ਵਿੱਚ ਵੋਟਾਂ ਪਈਆਂ ਸਨ। ਸਾਰੀਆਂ ਪੰਜ ਵਿਧਾਨ ਸਭਾਵਾਂ ਦਾ ਕਾਰਜਕਾਲ ਮਈ ਵਿੱਚ ਖਤਮ ਹੋ ਰਿਹਾ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement