ਜ਼ਰੂਰੀ ਵਸਤਾਂ ਦਾ ਲੋੜੀਂਦਾ ਭੰਡਾਰ ਮੌਜੂਦ ਹੈ: ਸ਼ਾਹ
Published : Apr 15, 2020, 12:50 am IST
Updated : Apr 15, 2020, 12:50 am IST
SHARE ARTICLE
File photo
File photo

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਭਰੋਸਾ ਦਿਤਾ ਕਿ ਦੇਸ਼ ਵਿਚ ਅਨਾਜ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦਾ ਲੋੜੀਂਦਾ ਭੰਡਾਰ ਹੈ ਅਤੇ ਤਾਲਾਬੰਦੀ ਦੀ

ਨਵੀਂ ਦਿੱਲੀ, 14 ਅਪ੍ਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਭਰੋਸਾ ਦਿਤਾ ਕਿ ਦੇਸ਼ ਵਿਚ ਅਨਾਜ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦਾ ਲੋੜੀਂਦਾ ਭੰਡਾਰ ਹੈ ਅਤੇ ਤਾਲਾਬੰਦੀ ਦੀ ਮਿਆਦ ਵਧਾਉਣ ਕਾਰਨ ਕਿਸੇ ਨੂੰ ਵੀ ਚਿੰਤਾ ਨਹੀਂ ਹੋਣੀ ਚਾਹੀਦੀ। ਗ੍ਰਹਿ ਮੰਤਰੀ ਨੇ ਕਿਹਾ  ਕਿ ਲੋਕਾਂ ਨੂੰ ਅਪਣੇ ਆਲੇ ਦੁਆਲੇ ਰਹਿੰਦੇ ਗ਼ਰੀਬਾਂ ਅਤੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ।

File photoFile photo

ਉਨ੍ਹਾਂ ਟਵਿਟਰ 'ਤੇ ਕਿਹਾ, 'ਦੇਸ਼ ਦੇ ਗ੍ਰਹਿ ਮੰਤਰੀ ਨਾਤੇ ਮੈਂ ਲੋਕਾਂ ਨੂੰ ਭਰੋਸਾ ਦਿੰਦਾ ਹਾਂ ਕਿ ਦੇਸ਼ ਵਿਚ ਅੰਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦਾ ਪੂਰਾ ਭੰਡਾਰ ਹੈ ਜਿਸ ਕਾਰਨ ਕਿਸੇ ਵੀ ਨਾਗਰਿਕ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ।' ਸ਼ਾਹ ਨੇ ਰਾਜ ਸਰਕਾਰਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਜਿਸ ਤਰ੍ਹਾਂ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ, ਉਹ ਸੱਚਮੁਚ ਪ੍ਰਸ਼ੰਸਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬੀਮਾਰੀ 'ਤੇ ਮਿਲ ਜੁਲ ਕੇ ਹੀ ਕਾਬੂ ਪਾਇਆ ਜਾ ਸਕਦਾ ਹੈ। ਸਾਰੇ ਨਾਗਰਿਕ ਤਾਲਾਬੰਦੀ ਦੀ ਪੂਰੀ ਪਾਲਣਾ ਕਰਨ ਅਤੇ ਕਿਸੇ ਵੀ ਨਾਗਰਿਕ ਨੂੰ ਜ਼ਰੂਰਤ ਦੀਆਂ ਚੀਜ਼ਾਂ ਦੀ ਘਾਟ ਨਹੀਂ ਹੋਣ ਦਿਤੀ ਜਾਵੇਗੀ।
(ਏਜੰਸੀ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement