
ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਨਗੇ।
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕਰਨਗੇ। ਇਸ ਬੈਠਕ ਵਿਚ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ’ਤੇ ਚਰਚਾ ਕੀਤੀ ਜਾਵੇਗੀ।
Arvind Kejriwal
ਦੱਸ ਦਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 2,00,739 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ 1,038 ਲੋਕਾਂ ਦੀ ਮੌਤ ਹੋ ਗਈ ਹੈ।