ਪਾਕਿ ਗਏ ਸਿੱਖ ਸ਼ਰਧਾਲੂਆਂ ਦੀ ਸਹੀ ਸਲਾਮਤ ਘਰ ਵਾਪਸੀ ਲਈ ਕਰਾਂਗੇ ਪੂਰੀ ਕੋਸ਼ਿਸ਼ - ਐੱਸ ਜੈਸ਼ੰਕਰ 
Published : Apr 15, 2021, 6:05 pm IST
Updated : Apr 15, 2021, 6:05 pm IST
SHARE ARTICLE
S Jaishankar
S Jaishankar

818 ਮੈਂਬਰੀ ਜਥਾ ਅੰਮ੍ਰਿਤਸਰ ਤੋਂ ਗੁਰਦੁਆਰਾ ਪੰਜਾ ਸਾਹਿਬ ’ਚ ਨਤਸਮਤਕ ਹੋਣ ਲਈ ਗਿਆ ਸੀ।

ਨਵੀਂ ਦਿੱਲੀ - ਪਾਕਿਸਤਾਨ ’ਚ ਧਾਰਮਿਕ ਯਾਤਰਾ ’ਤੇ ਗਏ 800 ਤੋਂ ਵਧੇਰੇ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ, ਪਾਕਿਸਤਾਨ ਦੀ ਸਰਕਾਰ ਦੇ ਸੰਪਰਕ ਵਿਚ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਲਾਹੌਰ ਸਮੇਤ ਕੁਝ ਸ਼ਹਿਰਾਂ ਵਿਚ ਹਿੰਸਕ ਪ੍ਰਦਰਸ਼ਨਾਂ ਦੀ ਵਜ੍ਹਾ ਕਰ ਕੇ ਇਨ੍ਹਾਂ ਸ਼ਰਧਾਲੂਆਂ ਦਾ ਦੌਰਾ ਪ੍ਰਭਾਵਿਤ ਹੋ ਗਿਆ ਸੀ ਪਰ ਕੱਲ੍ਹ ਬੁੱਧਵਾਰ ਨੂੰ ਜੱਥਾ ਪੰਜਾ ਸਾਹਿਬ ਗੁਰਦੁਆਰਾ ਪਹੁੰਚ ਗਿਆ ਸੀ।

Panja Sahib Panja Sahib

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕੀਤਾ ਕਿ ਅਸੀਂ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਪਾਕਿਸਤਾਨੀ ਅਧਿਕਾਰੀਆਂ ਅਤੇ ਸਿੱਖ ਜਥੇ ਦੇ ਸੰਪਰਕ ਵਿਚ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੀ ਸਲਾਮਤ ਘਰ ਵਾਪਸੀ ਲਈ ਪੂਰੀ ਕੋਸ਼ਿਸ਼ ਕਰਾਂਗੇ। ਜੈਸ਼ੰਕਰ ਦਾ ਇਹ ਟਵੀਟ ਦਿੱਲੀ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਪਾਕਿਸਤਾਨ ਵਿਚ ਵੱਧਦੀ ਹਿੰਸਾ ਦਰਮਿਆਨ ਲਾਹੌਰ ਜਾਣ ਵਾਲੇ ਸਿੱਖ ਸ਼ਰਧਾਲੂਆਂ ਬਾਰੇ ਟਵੀਟ ਕਰਨ ਮਗਰੋਂ ਆਇਆ ਹੈ।

Photo
 

ਸਿਰਸਾ ਨੇ ਇਕ ਟਵੀਟ ’ਚ ਲਿਖਿਆ ਕਿਹਾ ਕਿ ਅਸੀਂ ਬੇਨਤੀ ਕਰਦੇ ਹਾਂ ਕਿ ਪਾਕਿਸਤਾਨ ’ਚ ਵਿਸਾਖੀ ਦਰਮਿਆਨ ਲਾਹੌਰ ’ਚ ਫਸੇ ਸਿੱਖ ਸ਼ਰਧਾਲੂਆਂ ਦੇ ਮਾਮਲੇ ਨੂੰ ਧਿਆਨ ’ਚ ਲਿਆ ਜਾਵੇ। ਇਹ 818 ਮੈਂਬਰੀ ਜਥਾ ਅੰਮ੍ਰਿਤਸਰ ਤੋਂ ਗੁਰਦੁਆਰਾ ਪੰਜਾ ਸਾਹਿਬ ’ਚ ਨਤਸਮਤਕ ਹੋਣ ਲਈ ਗਿਆ ਸੀ। ਇਹ ਸਿੱਖ ਸ਼ਰਧਾਲੂ 25 ਬੱਸਾਂ ’ਚ ਸਵਾਰ ਹੋ ਕੇ ਗੁਰਦੁਆਰਾ ਪੰਜਾ ਸਾਹਿਬ ਲਈ ਰਵਾਨਾ ਹੋਇਆ। ਉਨਾਂ ਨਾਲ ਪਾਕਿਸਤਾਨ ਅਤੇ ਰੇਂਜਰਸ ਵੀ ਸੁਰੱਖਿਆ ’ਚ ਤਾਇਨਾਤ ਸਨ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਚ ਇਕ ਕਟੜਪੰਥੀ ਇਸਲਾਮੀ ਰਾਜਨੀਤਕ ਦਲ ਦੇ ਨੇਤਾ ਸਾਦ ਰਿਜ਼ਵੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ’ਚ ਪ੍ਰਦਰਸ਼ਨ ਸ਼ੁਰੂ ਹੋ ਗਏ। ਗ੍ਰਿਫ਼ਤਾਰੀ ਤੋਂ ਇਕ ਦਿਨ ਪਹਿਲਾਂ ਤਹਿਰੀਕ-ਏ-ਲਬੇਕ ਪਾਕਿਸਤਾਨ (ਟੀ. ਐੱਲ. ਪੀ.) ਦੇ ਨੇਤਾ ਰਿਜ਼ਵੀ ਨੇ ਸਰਕਾਰ ਨੂੰ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਜੇਕਰ ਪੈਗੰਬਰ ਮੁਹੰਮਦ ਦੇ ਕਾਰਟੂਨ ਬਣਾਉਣ ਦੇ ਮੁੱਦੇ ’ਤੇ ਫਰਾਂਸ ਦੇ ਰਾਜਦੂਤ ਨੂੰ ਦੇਸ਼ ’ਚੋਂ ਬਾਹਰ ਨਹੀਂ ਕੱਢਿਆ ਗਿਆ ਤਾਂ ਇਸ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤੇ ਜਾਣਗੇ। ਰਿਜ਼ਵੀ ਦੀ ਗਿ੍ਰਫ਼ਤਾਰੀ ਤੋਂ ਬਾਅਦ ਪਾਕਿਸਤਾਨ ’ਚ ਹਿੰਸਾ ਭੜਕ ਗਈ। ਜਿਸ ਦੇ ਨਤੀਜੇ ਵਜੋਂ 3 ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। 

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement