ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਹਮਲਾ, PMCares Fund ’ਤੇ ਚੁੱਕਿਆ ਸਵਾਲ  
Published : Apr 15, 2021, 12:57 pm IST
Updated : Apr 15, 2021, 1:00 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਟੀਕਾ ਉਤਸਵ ਨੂੰ ਦੱਸਿਆ ਇਕ ਦਿਖਾਵਾ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ। ਦੇਸ਼ ਦੇ ਕਈ ਹਸਪਤਾਲਾਂ ਵਿਚ ਸਿਹਤ ਸਹੂਲਤਾਂ ‘ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ।

Rahul Gandhi Rahul Gandhi

ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿਚ ਨਾ ਟੈਸਟ ਹੈ ਨਾ ਹੀ ਦੇਸ਼ ਦੇ ਹਸਪਤਾਲਾਂ ਵਿਚ ਬੈੱਡ ਹੈ। ਕਾਂਗਰਸ ਆਗੂ ਨੇ ਕਿਹਾ ਕਿ ਟੀਕਾ ਉਤਸਵ ਦੇ ਨਾਂਅ ’ਤੇ ਇਕ ਦਿਖਾਵਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਪੀਐਮ ਕੇਅਰਜ਼ ਫੰਡ ’ਤੇ ਵੀ ਸਵਾਲ ਚੁੱਕੇ।

Covid HospitalCovid Hospital

ਰਾਹੁਲ ਗਾਂਧੀ ਨੇ ਲ਼ਿਖਿਆ, ‘ਨਾ ਟੈਸਟ ਹੈ, ਨਾ ਹਸਪਤਾਲ ਵਿਚ ਬੈੱਡ, ਨਾ ਵੈਂਟੀਲੇਟਰ ਹੈ ਨਾ ਆਕਸੀਜਨ, ਵੈਕਸੀਨ ਵੀ ਨਹੀਂ ਹੈ, ਬਸ ਇਕ ਉਤਸਵ ਦਾ ਦਿਖਾਵਾ ਹੈ। ਪੀਐਮ ਕੇਅਰਜ਼?’ ਦੱਸ ਦਈਏ ਕਿ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 2,00,739 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ  1,038  ਲੋਕਾਂ ਦੀ ਮੌਤ ਹੋ ਗਈ ਹੈ।

Rahul GandhiRahul Gandhi

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਦੇ ਕੁਲ ਮਾਮਲੇ 1,40,74,564 ਹੋ ਗਏ ਹਨ ਜਦਕਿ 14 ਲੱਖ ਤੋਂ ਵੱਧ ਲੋਕ ਹਾਲੇ ਵੀ ਲਾਗ ਦੀ ਚਪੇਟ ਵਿਚ ਹਨ। ਕੋਰੋਨਾ ਮਹਾਂਮਾਰੀ ਦੇ ਚਲਦਿਆਂ ਵਿਰੋਧੀ ਧਿਰਾਂ ਲਗਾਤਾਰ ਕੇਂਦਰ ਸਰਕਾਰ ’ਤੇ ਹਮਲੇ ਬੋਲ ਰਹੀਆਂ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement