
ਇਸ ਦਾ ਵੱਡਾ ਕਾਰਨ ਹੈ ਕਿ ਉਹ ਟਵਿੱਟਰ 'ਤੇ ਕਾਫੀ ਸਰਗਰਮ ਹਨ।
ਨਵੀਂ ਦਿੱਲੀ - ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਖਾਸ ਕਰਕੇ ਟਵਿੱਟਰ 'ਤੇ ਅਰਵਿੰਦ ਕੇਜਰੀਵਾਲ ਦੀ ਫੈਨ ਫਾਲੋਇੰਗ ਹੁਣ 25 ਮਿਲੀਅਨ ਹੋ ਗਈ ਹੈ। ਇਸ ਦਾ ਵੱਡਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਉਹ ਟਵਿੱਟਰ 'ਤੇ ਕਾਫੀ ਸਰਗਰਮ ਹਨ।
ਪੰਜਾਬ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਬੰਪਰ ਜਿੱਤ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੈਰੋਕਾਰਾਂ ਦੀ ਗਿਣਤੀ 'ਚ ਕਾਫੀ ਤੇਜ਼ੀ ਆਈ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਟਵਿੱਟਰ ਦੇ ਜ਼ਰੀਏ ਹਰ ਵੱਡੀ-ਛੋਟੀ ਗੱਲ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਉਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਕਾਰਨ ਹੁਣ ਉਨ੍ਹਾਂ ਦੇ ਟਵਿੱਟਰ 'ਤੇ ਫੈਨ ਫਾਲੋਅਰਜ਼ ਦੀ ਗਿਣਤੀ 25 ਮਿਲੀਅਨ ਤੱਕ ਪਹੁੰਚ ਗਈ ਹੈ।
ਦੂਜੇ ਪਾਸੇ ਜੇਕਰ ਉਨ੍ਹਾਂ ਦੇ ਪੂਰੇ ਮੰਤਰੀ ਮੰਡਲ ਦੇ ਫੈਨ ਫਾਲੋਅਰਸ ਦੀ ਗੱਲ ਕਰੀਏ ਤਾਂ ਉਹਨਾਂ ਦੀ ਫੈਨ ਫਾਲੋਇੰਗ ਬਹੁਤ ਘੱਟ ਹੈ। ਉਨ੍ਹਾਂ ਤੋਂ ਬਾਅਦ ਜੇਕਰ ਸਭ ਤੋਂ ਜ਼ਿਆਦਾ ਫੈਨ ਫਾਲੋਅਰਜ਼ ਵਾਲੇ ਮੰਤਰੀਆਂ ਦੀ ਗੱਲ ਕਰੀਏ ਤਾਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਂ ਆਉਂਦਾ ਹੈ। ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਦੇ 3.1 ਮਿਲੀਅਨ ਤੋਂ ਵੱਧ ਫੈਨ ਫਾਲੋਅਰ ਹਨ।