
ਕਿਸਾਨ ਆਗੂਆਂ ਨੇ ਵਿਸ਼ਵ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ।
ਚੰਡੀਗੜ੍ਹ: ਇੰਗਲੈਂਡ ਦੀ ਸੰਸਦ ਵਿਚ ਕਿਸਾਨ ਅੰਦੋਲਨ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਲਈ UK ਦੇ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਸਨਮਾਨਿਤ ਕੀਤਾ।
PHOTO
ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵੱਲੋਂ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਕਿਸਾਨ ਆਗੂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਕਿਸਾਨ ਆਗੂਆਂ ਨੇ ਵਿਸ਼ਵ ਦੇ ਸਭ ਤੋਂ ਵੱਡੇ ਕਿਸਾਨ ਅੰਦੋਲਨ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਨਾਲ ਇੱਕਮੁੱਠਤਾ ਦਾ ਪ੍ਰਗਟਾਵਾ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ।
PHOTO
ਮੁੱਖ ਮਹਿਮਾਨ ਯੂਕੇ ਦੇ ਐਮਪੀ ਢੇਸੀ ਨੇ ਭਾਰਤੀ ਕਿਸਾਨਾਂ ਲਈ ਐਨਆਰਆਈ ਭਾਈਚਾਰੇ ਵੱਲੋਂ ਕੀਤੀ ਗਈ ਹਰ ਤਰ੍ਹਾਂ ਦੀ ਸਹਾਇਤਾ ਅਤੇ ਦੇਸ਼ ਵਿੱਚੋਂ ਕਈ ਸਰੋਤਾਂ ਤੋਂ ਪ੍ਰਾਪਤ ਹੁੰਦੀ ਰੋਜ਼ਾਨਾ ਜਾਣਕਾਰੀ, ਖਾਸ ਤੌਰ ’ਤੇ ਆਦਮਪੁਰ ਤੋਂ ਉਨ੍ਹਾਂ ਦੇ ਚਾਚਾ ਪਰਮਜੀਤ ਸਿੰਘ ਰਾਏਪੁਰ ਮੈਂਬਰ ਐਸਜੀਪੀਸੀ ਵੱਲੋਂ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।