
ਦੂਤਾਵਾਸ ਨੇ ਟਵੀਟ ਕਰਕੇ ਭਾਰਤੀਆਂ ਨੂੰ ਸ਼ਾਂਤ ਰਹਿਣ ਅਤੇ ਸੂਚਨਾ ਦੀ ਉਡੀਕ ਕਰਨ ਦੀ ਅਪੀਲ ਕੀਤੀ
ਨਵੀਂ ਦਿੱਲੀ: ਸੂਡਾਨ ਦੀ ਰਾਜਧਾਨੀ ਖਰਤੂਮ ਵਿਚ ਵੱਡੇ ਪੱਧਰ 'ਤੇ ਹਿੰਸਾ ਤੋਂ ਬਾਅਦ, ਸੂਡਾਨ ਵਿਚ ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਭਾਰਤੀ ਨਾਗਰਿਕਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਅਤੇ ਘਰ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਦੂਤਾਵਾਸ ਨੇ ਟਵੀਟ ਕਰਕੇ ਭਾਰਤੀਆਂ ਨੂੰ ਸ਼ਾਂਤ ਰਹਿਣ ਅਤੇ ਸੂਚਨਾ ਦੀ ਉਡੀਕ ਕਰਨ ਦੀ ਅਪੀਲ ਕੀਤੀ। ਭਾਰਤੀ ਦੂਤਾਵਾਸ ਨੇ ਟਵੀਟ ਕੀਤਾ, “ਸਾਰੇ ਭਾਰਤੀਆਂ ਲਈ ਸੂਚਨਾ। ਕਥਿਤ ਗੋਲੀਬਾਰੀ ਅਤੇ ਝੜਪਾਂ ਦੇ ਮੱਦੇਨਜ਼ਰ, ਸਾਰੇ ਭਾਰਤੀਆਂ ਨੂੰ ਬਹੁਤ ਸਾਵਧਾਨੀ ਵਰਤਣ ਅਤੇ ਤੁਰੰਤ ਪ੍ਰਭਾਵ ਨਾਲ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਰਪਾ ਕਰਕੇ ਸ਼ਾਂਤ ਰਹੋ ਅਤੇ ਜਾਣਕਾਰੀ ਦੀ ਉਡੀਕ ਕਰੋ।“
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਾਥੀ ਜੋਗਾ ਸਿੰਘ ਸਰਹਿੰਦ ਤੋਂ ਗ੍ਰਿਫ਼ਤਾਰ, ਪੁਲਿਸ ਨੇ ਕੀਤੇ ਵੱਡੇ ਖ਼ੁਲਾਸੇ
ਫੌਜ ਅਤੇ ਨੀਮ ਫੌਜੀ ਬਲਾਂ ਵਿਚਾਲੇ ਤਣਾਅ ਦਰਮਿਆਨ ਸ਼ਨੀਵਾਰ ਸਵੇਰੇ ਸੂਡਾਨ ਦੀ ਰਾਜਧਾਨੀ ਖਰਤੂਮ 'ਚ ਲਗਾਤਾਰ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਰਾਜਧਾਨੀ ਦੇ ਕੇਂਦਰੀ ਖੇਤਰਾਂ ਦੇ ਨਾਲ-ਨਾਲ ਗੁਆਂਢੀ ਸ਼ਹਿਰ ਬਹਰੀ ਵਿਚ ਵੀ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। 'ਰੈਪਿਡ ਸਪੋਰਟ ਫੋਰਸ' (ਆਰਐਸਐਫ) ਦੇ ਨਾਂ ਨਾਲ ਜਾਣੀ ਜਾਂਦੀ ਨੀਮ ਫੌਜੀ ਬਲ ਅਤੇ ਫੌਜ ਵਿਚਾਲੇ ਹਾਲ ਹੀ ਦੇ ਮਹੀਨਿਆਂ ਵਿਚ ਤਣਾਅ ਵਧ ਗਿਆ ਹੈ, ਜਿਸ ਕਾਰਨ ਦੇਸ਼ ਵਿਚ ਲੋਕਤੰਤਰ ਨੂੰ ਬਹਾਲ ਕਰਨ ਲਈ ਸਿਆਸੀ ਪਾਰਟੀਆਂ ਵਿਚਾਲੇ ਅੰਤਰਰਾਸ਼ਟਰੀ ਪੱਧਰ 'ਤੇ ਸਮਰਥਨ ਪ੍ਰਾਪਤ ਸਮਝੌਤੇ 'ਤੇ ਦਸਤਖਤ ਕਰਨ ਵਿਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਮਾਮਲੇ ’ਚ ਗ੍ਰਿਫ਼ਤਾਰ ਵਕੀਲ ਸਣੇ 4 ਲੋਕਾਂ ਦੀ ਅਦਾਲਤ ਵਿਚ ਪੇਸ਼ੀ, ਜਾਣੋ ਪੁਲਿਸ ਨੂੰ ਮਿਲਿਆ ਕਿੰਨੇ ਦਿਨ ਦਾ ਰਿਮਾਂਡ
ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਇਕ ਬਿਆਨ ਵਿਚ ਆਰਐਸਐਫ ਨੇ ਦੱਖਣੀ ਖਰਤੂਮ ਵਿਚ ਫੌਜ ਦੇ ਬੇਸ ਉੱਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਬਿਆਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਫੌਜ ਨੇ ਹਮਲੇ ਵਿਚ ਹਲਕੇ ਅਤੇ ਭਾਰੀ ਹਥਿਆਰਾਂ ਦੀ ਵਰਤੋਂ ਕੀਤੀ। ਹਾਲਾਂਕਿ ਇਸ ਮਾਮਲੇ 'ਤੇ ਫੌਜ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਸੂਡਾਨ ਦੀ ਫੌਜ ਨੇ ਅਕਤੂਬਰ 2021 ਵਿਚ ਤਖਤਾ ਪਲਟ ਕਰ ਕੇ ਸੱਤਾ 'ਤੇ ਕਬਜ਼ਾ ਕਰ ਲਿਆ ਸੀ।