CAPF ਕਾਂਸਟੇਬਲ ਭਰਤੀ ਪ੍ਰੀਖਿਆ ਲਈ ਗ੍ਰਹਿ ਮੰਤਰਾਲੇ ਦਾ ਵੱਡਾ ਫ਼ੈਸਲਾ

By : KOMALJEET

Published : Apr 15, 2023, 1:29 pm IST
Updated : Apr 15, 2023, 1:29 pm IST
SHARE ARTICLE
Representational Image
Representational Image

ਹਿੰਦੀ, ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਸਥਾਨਕ ਭਾਸ਼ਾਵਾਂ ਵਿਚ ਹੋਵੇਗੀ ਪ੍ਰੀਖਿਆ 

1 ਜਨਵਰੀ 2024 ਤੋਂ ਲਾਗੂ ਹੋਵੇਗਾ ਫ਼ੈਸਲਾ 

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਇਤਿਹਾਸਕ ਫੈਸਲੇ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਲਈ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦਿੱਤੀ ਹੈ। ਇਹ ਇਤਿਹਾਸਕ ਫੈਸਲਾ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਪਹਿਲਕਦਮੀ 'ਤੇ CAPF ਵਿੱਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਹੁਣ CAPF ਪ੍ਰੀਖਿਆ ਲਈ, ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ, ਪ੍ਰਸ਼ਨ ਪੱਤਰ 13 ਖੇਤਰੀ ਭਾਸ਼ਾਵਾਂ ਵਿੱਚ ਵੀ ਤਿਆਰ ਕੀਤੇ ਜਾਣਗੇ। 

ਬਿਆਨ ਵਿੱਚ ਕਿਹਾ ਗਿਆ ਹੈ ਕਿ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਪ੍ਰੀਖਿਆ 1 ਜਨਵਰੀ 2024 ਤੋਂ ਕਰਵਾਈ ਜਾਵੇਗੀ। ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪ੍ਰਸ਼ਨ ਪੱਤਰ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਵਿੱਚ ਭਾਸ਼ਾਵਾਂ ’ਚ ਤਿਆਰ ਕੀਤੇ ਜਾਣਗੇ। 

ਇਸ ਫੈਸਲੇ ਦੇ ਨਤੀਜੇ ਵਜੋਂ ਲੱਖਾਂ ਉਮੀਦਵਾਰ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਰਾਹੀਂ ਸੀਏਪੀਐਫ ਦੀ ਪ੍ਰੀਖਿਆ ਵਿੱਚ ਬੈਠ ਸਕਣਗੇ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਹੁਣ ਖੇਤਰੀ ਭਾਸ਼ਾਵਾਂ ਨੂੰ ਚੰਗੀ ਤਰ੍ਹਾਂ ਸਮਝਣ ਵਾਲੇ ਉਮੀਦਵਾਰਾਂ ਦੀ ਚੋਣ ਦੀ ਸੰਭਾਵਨਾ ਵਧ ਜਾਵੇਗੀ। 

ਇਹ ਵੀ ਪੜ੍ਹੋ: ਜਾਅਲੀ ਅਗ਼ਵਾ ਘੁਟਾਲੇ ਵਿੱਚ ਬੱਚੇ ਦੀ ਆਵਾਜ਼ ਨੂੰ ਕਲੋਨ ਕਰਨ ਲਈ ਹੋਈ AI ਦੀ ਵਰਤੋਂ?

ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸਟਾਫ਼ ਸਿਲੈਕਸ਼ਨ ਕਮਿਸ਼ਨ ਕਈ ਭਾਰਤੀ ਭਾਸ਼ਾਵਾਂ ਵਿੱਚ ਪ੍ਰੀਖਿਆ ਦੇ ਆਯੋਜਨ ਦੀ ਸਹੂਲਤ ਲਈ ਮੌਜੂਦਾ ਸਮਝੌਤਾ ਪੱਤਰ 'ਤੇ ਹਸਤਾਖ਼ਰ ਕਰੇਗਾ। ਕਾਂਸਟੇਬਲ (ਜਨਰਲ ਡਿਊਟੀ) ਸਟਾਫ ਸਿਲੈਕਸ਼ਨ ਕਮਿਸ਼ਨ ਦੁਆਰਾ ਕਰਵਾਈਆਂ ਜਾਣ ਵਾਲੀਆਂ ਪ੍ਰਮੁੱਖ ਪ੍ਰੀਖਿਆਵਾਂ ਵਿੱਚੋਂ ਇੱਕ ਹੈ, ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਉਮੀਦਵਾਰ ਭਾਗ ਲੈਂਦੇ ਹਨ। ਹੁਣ ਇਹ ਪ੍ਰੀਖਿਆ, ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ, 01 ਜਨਵਰੀ, 2024 ਤੋਂ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਈ ਜਾਵੇਗੀ।

ਇਸ ਫੈਸਲੇ ਤੋਂ ਬਾਅਦ, ਇਹ ਉਮੀਦ ਕੀਤੀ ਜਾਂਦੀ ਹੈ ਕਿ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਸਰਕਾਰਾਂ ਸਥਾਨਕ ਨੌਜਵਾਨਾਂ ਨੂੰ ਆਪਣੀ ਮਾਤ ਭਾਸ਼ਾ ਵਿੱਚ ਪ੍ਰੀਖਿਆ ਦੇਣ ਲਈ ਉਤਸ਼ਾਹਿਤ ਕਰਨ ਲਈ ਵਿਸ਼ਾਲ ਮੁਹਿੰਮ ਸ਼ੁਰੂ ਕਰਨਗੀਆਂ ਤਾਂ ਜੋ ਉਹ ਇਸ ਮੌਕੇ ਦੀ ਵਰਤੋਂ ਕਰਦੇ ਹੋਏ ਦੇਸ਼ ਸੇਵਾ ਵਿੱਚ ਆਪਣਾ ਕਰੀਅਰ ਬਣਾਉਣ ਲਈ ਅੱਗੇ ਆ ਸਕਣ।

Location: India, Delhi, New Delhi

SHARE ARTICLE

ਏਜੰਸੀ

Advertisement

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM

BIG BREAKING : Amritpal Singh ਦੀ ਨਾਮਜ਼ਦਗੀ ਮਨਜ਼ੂਰ, ਵੇਖੋ LIVE UPDATE | Latest Punjab News

16 May 2024 1:39 PM

TOP NEWS TODAY LIVE | (ਕੇਜਰੀਵਾਲ ਤੇ ਅਖਿਲੇਸ਼ ਯਾਦਵ ਦੀ ਸਾਂਝੀ ਪ੍ਰੈੱਸ ਕਾਨਫਰੰਸ) , ਵੇਖੋ ਅੱਜ ਦੀਆਂ ਮੁੱਖ ਖ਼ਬਰਾਂ

16 May 2024 1:01 PM
Advertisement