
ਲੋਕ ਸਭਾ ਮੈਂਬਰਸ਼ਿਪ ਜਾਣ ਤੋਂ ਬਾਅਦ ਮਕਾਨ ਖਾਲੀ ਕਰਨ ਦਾ ਮਿਲਿਆ ਸੀ ਨੋਟਿਸ
ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਕੇਰਲ ਦੇ ਵਾਇਨਾਡ ਤੋਂ ਸਾਬਕਾ ਸਾਂਸਦ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ 12 ਤੁਗਲਕ ਰੋਡ ਦੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ। ਉਨ੍ਹਾਂ ਦਾ ਸਮਾਨ 10 ਜਨਪਥ ਸਥਿਤ ਮਾਂ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਤਬਦੀਲ ਕਰ ਦਿੱਤਾ ਗਿਆ ਹੈ।
ਕਰੀਬ 19 ਸਾਲਾਂ ਤੱਕ ਇਹ ਇਹ ਬੰਗਲਾ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸੀ ਪਰ ਉਨ੍ਹਾਂ ਦੇ ਲੋਕ ਸਭਾ ਮੈਂਬਰਸ਼ਿਪ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਹ ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਜੰਗ: ਰੂਸ ਨੇ ਪੂਰਬੀ ਯੂਕਰੇਨ ਦੇ ਸ਼ਹਿਰ ਸਲੋਵਿੰਸਕ 'ਤੇ ਕੀਤਾ ਹਮਲਾ, 8 ਦੀ ਮੌਤ
ਦਰਅਸਲ 23 ਮਾਰਚ ਨੂੰ ਸੂਰਤ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਉਸ ਨੂੰ ਕੁਝ ਦੇਰ 'ਚ ਜ਼ਮਾਨਤ ਮਿਲ ਗਈ। ਅਗਲੇ ਹੀ ਦਿਨ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। 27 ਮਾਰਚ ਨੂੰ ਉਨ੍ਹਾਂ ਨੂੰ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਸੀ। ਨੋਟਿਸ ਮਿਲਣ ਤੋਂ ਬਾਅਦ ਰਾਹੁਲ ਨੇ ਕਿਹਾ ਸੀ ਕਿ ਸਰਕਾਰੀ ਬੰਗਲੇ ਨਾਲ ਉਨ੍ਹਾਂ ਦੀਆਂ ਕਈ ਚੰਗੀਆਂ ਯਾਦਾਂ ਜੁੜੀਆਂ ਹੋਈਆਂ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਫਿਰ ਉਨ੍ਹਾਂ ਨੂੰ ਆਪਣੇ ਜਾਂ ਸੋਨੀਆ ਦੇ ਬੰਗਲੇ 'ਚ ਸ਼ਿਫਟ ਹੋਣ ਦਾ ਸੁਝਾਅ ਦਿੱਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ: BSF ਨੇ ਡਰੋਨ 'ਤੇ ਕੀਤੀ ਫਾਇਰਿੰਗ, ਤਲਾਸ਼ੀ ਦੌਰਾਨ ਖੇਤ 'ਚੋਂ ਬਰਾਮਦ ਹੋਈ 3.2 ਕਿਲੋ ਹੈਰੋਇਨ
27 ਮਾਰਚ ਨੂੰ ਲੋਕ ਸਭਾ ਹਾਊਸਿੰਗ ਕਮੇਟੀ ਨੇ ਰਾਹੁਲ ਨੂੰ 12 ਤੁਗਲਕ ਰੋਡ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਭੇਜਿਆ ਸੀ। ਬੰਗਲਾ ਖਾਲੀ ਕਰਨ ਲਈ 24 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਸੀ। ਨੋਟਿਸ ਮਿਲਣ ਤੋਂ ਅਗਲੇ ਦਿਨ ਰਾਹੁਲ ਨੇ ਲੋਕ ਸਭਾ ਸਕੱਤਰੇਤ ਦੇ ਉਪ ਸਕੱਤਰ ਡਾਕਟਰ ਮੋਹਿਤ ਰੰਜਨ ਨੂੰ ਲਿਖਤੀ ਜਵਾਬ ਭੇਜਿਆ।